ਫਿਨਲੈਂਡ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 05th, 11:55 am
ਮਹਾਮਹਿਮ, ਤੁਹਾਡੇ ਵਰਗੇ ਤਜਰਬੇਕਾਰ ਅਤੇ ਊਰਜਾਵਾਨ ਆਗੂ ਦਾ ਇਸ ਸਾਲ ਦੇ ‘ਰਾਇਸੀਨਾ ਡਾਇਲਾਗ’ ਦਾ ਮੁੱਖ ਮਹਿਮਾਨ ਬਣਨਾ ਸਾਡੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦਾ ਸਵਾਗਤ ਕੀਤਾ
November 09th, 10:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਆਯੋਜਿਤ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਫਿਟਇੰਡੀਆ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ। ਸ਼੍ਰੀ ਮੋਦੀ ਨੇ ਕਿਹਾ, ਇਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ। ਮੈਨੂੰ ਖ਼ੁਸ਼ੀ ਹੈ ਕਿ ਸਾਡੇ ਦੋ ਨੌਜਵਾਨ ਪਾਰਟੀ ਸਹਿਯੋਗੀ, ਅੰਨਾਮਲਾਈ ਅਤੇ ਤੇਜਸਵੀ ਸੂਰਿਆ ਸਫ਼ਲਤਾ ਨਾਲ ਆਇਰਨਮੈਨ ਟ੍ਰਾਈਥਲੋਨ ਪੂਰਾ ਕਰਨ ਵਾਲਿਆਂ ਵਿੱਚ ਸ਼ਾਮਿਲ ਹਨ।