Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
March 02nd, 07:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਜੂਦਾ ਖੇਤਰੀ ਸਥਿਤੀ 'ਤੇ ਚਰਚਾ ਕਰਨ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ 'ਤੇ ਗੱਲ ਕੀਤੀ।ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਯਾਦ ਵਾਸ਼ੇਮ – ਦਿ ਵਰਲਡ ਹੋਲੋਕਾਸਟ ਰਿਮੈਂਬਰੈਂਸ(ਯਾਦਗਾਰੀ) ਕੇਂਦਰ ਦਾ ਦੌਰਾ ਕੀਤਾ
February 26th, 09:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ ਅੱਜ ਯੇਰੂਸ਼ਲਮ ਵਿੱਚ ਸਥਿਤ ਯਾਦ ਵਾਸ਼ੇਮ -ਦ ਵਰਲਡ ਹੋਲੋਕਾਸਟ ਰਿਮੈਂਬਰੈਂਸ (ਯਾਦਗਾਰੀ) ਕੇਂਦਰ ਦਾ ਦੌਰਾ ਕੀਤਾ ਅਤੇ ਹੋਲੋਕਾਸਟ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਹਾਲ ਆਫ਼ ਰਿਮੈਂਬਰੈਂਸ ਵਿੱਚ ਆਯੋਜਿਤ ਇੱਕ ਭਾਵੁਕ ਸਮਾਗਮ ਵਿੱਚ ਹਿੱਸਾ ਲਿਆ। ਇਸ ਸਮਾਗਮ ਦੌਰਾਨ ਕੈਂਟਰ ਵੱਲੋਂ ਅਲ ਮਾਲੇਹ ਰਹਮੀਮ ਦੇ ਭਾਵੁਕ ਪਾਠ ਨੇ ਇਸ ਨੂੰ ਹੋਰ ਵੀ ਭਾਵੁਕ ਬਣਾ ਦਿੱਤਾ। ਪ੍ਰਧਾਨ ਮੰਤਰੀ ਨੇ ਬੁੱਕ ਆਫ਼ ਨੇਮਸ ਹਾਲ ਦਾ ਵੀ ਦੌਰਾ ਕੀਤਾ, ਜਿੱਥੇ ਹੋਲੋਕਾਸਟ ਦੇ ਪੀੜਤਾਂ ਦੀਆਂ ਨਿੱਜੀ ਕਹਾਣੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
February 26th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਸਹਾਕ ਹਰਜ਼ੋਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
February 26th, 08:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਆਪਣੀ ਅਧਿਕਾਰਤ ਫੇਰੀ ਦੇ ਦੌਰਾਨ 26 ਫਰਵਰੀ, 2026 ਨੂੰ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਅਧਿਕਾਰਤ ਗੱਲਬਾਤ ਕੀਤੀ।ਭਾਰਤ-ਇਜ਼ਰਾਈਲ ਸਾਂਝਾ ਬਿਆਨ
February 26th, 07:44 pm
ਭਾਰਤ ਅਤੇ ਇਜ਼ਰਾਈਲ ਦਰਮਿਆਨ ਪਿਆਰ, ਸਦਭਾਵਨਾ ਅਤੇ ਡੂੰਘੀ ਰਣਨੀਤਕ ਭਾਈਵਾਲੀ ਨੂੰ ਪਹਿਚਾਣਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ 25-26 ਫਰਵਰੀ, 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਨਾਲ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਦਾ ਇੱਕ ਉੱਚ-ਪੱਧਰੀ ਵਫ਼ਦ ਵੀ ਸੀ। 2017 ਵਿੱਚ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਦੀ ਇਤਿਹਾਸਕ ਫੇਰੀ ਅਤੇ 2018 ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਭਾਰਤ ਫੇਰੀ ਨੇ ਭਾਈਵਾਲੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਨੀਂਹ ਰੱਖੀ ਸੀ। ਇਸ ਨੂੰ ਯਾਦ ਕਰਦੇ ਹੋਏ ਨੇਤਾਵਾਂ ਨੇ ਉੱਭਰਦੀ ਤਕਨਾਲੋਜੀ, ਸਾਈਬਰ , ਖੇਤੀਬਾੜੀ, ਜਲ ਪ੍ਰਬੰਧਨ, ਸਿਹਤ, ਉਦਮਤਾ, ਰੱਖਿਆ, ਸੁਰੱਖਿਆ ਅਤੇ ਹੋਰ ਬਹੁਤ ਕੁਝ ਸਮੇਤ ਵੱਖ ਵੱਖ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਪ੍ਰਗਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ ਅਤੇ ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਫ਼ੈਸਲਾ ਕੀਤਾ।ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦੌਰਾ: ਅਹਿਮ ਸਮਝੌਤਿਆਂ ਦੀ ਸੂਚੀ
February 26th, 07:41 pm
ਜ਼ਮੀਨ ਦਾ ਸਰਵੇਖਣ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਤਕਨਾਲੋਜੀ ਪ੍ਰਦਰਸ਼ਨੀ ਦਾ ਦੌਰਾ ਕੀਤਾ
February 26th, 10:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ 25 ਫਰਵਰੀ, 2026 ਨੂੰ ਵੱਖ-ਵੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਪ੍ਰਮੁੱਖ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਦਾ ਦੌਰਾ ਕੀਤਾ। ਪ੍ਰਦਰਸ਼ਨੀਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਪ੍ਰਧਾਨ ਮੰਤਰੀ ਮੋਦੀ ਇਜ਼ਰਾਈਲ ਦੇ ਤੇਲ ਅਵੀਵ ਪਹੁੰਚੇ
February 25th, 04:43 pm
ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਪਹਿਲਾਂ ਇਜ਼ਰਾਈਲ ਪਹੁੰਚੇ ਸਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ 'ਤੇ, ਪ੍ਰਧਾਨ ਮੰਤਰੀ 25-26 ਫਰਵਰੀ 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।ਇਜ਼ਰਾਈਲ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
February 25th, 08:28 am
ਭਾਰਤ ਅਤੇ ਇਜ਼ਰਾਈਲ ਦਰਮਿਆਨ ਇੱਕ ਮਜ਼ਬੂਤ ਅਤੇ ਬਹੁਪੱਖੀ ਰਣਨੀਤਕ ਭਾਈਵਾਲੀ ਹੈ ਜਿਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸ਼ਾਨਦਾਰ ਤਰੱਕੀ ਅਤੇ ਗਤੀਸ਼ੀਲਤਾ ਦੇਖੀ ਗਈ ਹੈ। ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਖੇਤੀਬਾੜੀ, ਜਲ ਪ੍ਰਬੰਧਨ, ਤਕਨਾਲੋਜੀ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਸਮੇਤ, ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਨਾਲ ਹੋਣ ਵਾਲੀਆਂ ਆਪਣੀਆਂ ਚਰਚਾਵਾਂ ਦੀ ਮੈਂ ਉਡੀਕ ਕਰ ਰਿਹਾ ਹਾਂ। ਅਸੀਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।ਪ੍ਰਧਾਨ ਮੰਤਰੀ ਇਜ਼ਰਾਈਲ ਦੇ ਦੌਰੇ ’ਤੇ ਜਾਣਗੇ
February 24th, 05:34 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਫਰਵਰੀ, 2026 ਨੂੰ ਇਜ਼ਰਾਈਲ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਹ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦਾ ਦੂਜਾ ਦੌਰਾ ਹੋਵੇਗਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ
January 07th, 03:03 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ
December 10th, 07:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ਕੀਤਾ।