ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
October 24th, 10:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈਟੀਬੀਪੀ) ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਆਈਟੀਬੀਪੀ ਦੇ ਸਾਰੇ ਹਿਮਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਰਾਸ਼ਟਰ ਦੇ ਪ੍ਰਤੀ ਆਈਟੀਬੀਪੀ ਦੀ ਮਿਸਾਲੀ ਸੇਵਾ ਨੂੰ ਸਵਿਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਹਿੰਮਤ, ਅਨੁਸ਼ਾਸਨ ਅਤੇ ਡਿਊਟੀ ਪ੍ਰਤੀ ਫੋਰਸ ਦੇ ਜਵਾਨਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਫ਼ਤ ਰਾਹਤ ਅਤੇ ਬਚਾਅ ਅਭਿਆਨਾਂ ਦੌਰਾਨ ਆਈਟੀਬੀਪੀ ਜਵਾਨਾਂ ਦੀ ਹਮਦਰਦੀ ਅਤੇ ਤਿਆਰੀ ਦੀ ਵੀ ਸ਼ਲਾਘਾ ਕੀਤੀ, ਜੋ ਉਨ੍ਹਾਂ ਦੀ ਸੇਵਾ ਅਤੇ ਮਨੁੱਖਤਾ ਦੀਆਂ ਸਭ ਤੋਂ ਵਧੀਆ ਪਰੰਪਰਾਵਾਂ ਨੂੰ ਦਰਸਾਉਂਦੀ ਹੈ।ਪ੍ਰਧਾਨ ਮੰਤਰੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਹਿਮਵੀਰਾਂ ਨੂੰ ਵਧਾਈਆਂ ਦਿੱਤੀਆਂ
October 24th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਦੇ ਹਿਮਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੰਦੇ ਹੋਏ ਆਈਟੀਬੀਪੀ ਨੂੰ ਵੀਰਤਾ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਕੁਦਰਤੀ ਆਫ਼ਤਾਂ ਅਤੇ ਬਚਾਅ ਕਾਰਜਾਂ ਦੇ ਦੌਰਾਨ ਉਨ੍ਹਾਂ ਦੇ ਪ੍ਰਯਾਸਾਂ ਦੀ ਭੀ ਸ਼ਲਾਘਾ ਕੀਤੀ ਜੋ ਲੋਕਾਂ ਦੇ ਲਈ ਮਾਣ ਦਾ ਵਿਸ਼ਾ ਹੈ।