ਪ੍ਰਧਾਨ ਮੰਤਰੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਵਿਖੇ ਪੀਐੱਮ ਧਨ ਧਾਨਯ ਕ੍ਰਿਸ਼ੀ ਯੋਜਨਾ ਦੀ ਅਰੰਭਤਾ ਅਤੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਮੌਕੇ ਸੰਬੋਧਨ ਦਾ ਪੰਜਾਬੀ ਅਨੁਵਾਦ
October 11th, 12:30 pm
ਅੱਜ 11 ਅਕਤੂਬਰ ਦਾ ਇਹ ਦਿਨ ਬਹੁਤ ਹੀ ਇਤਿਹਾਸਕ ਹੈ। ਅੱਜ ਨਵਾਂ ਇਤਿਹਾਸ ਰਚਣ ਵਾਲੇ ਮਾਂ ਭਾਰਤੀ ਦੇ ਦੋ ਮਹਾਨ ਰਤਨਾਂ ਦੀ ਜਨਮ ਜਯੰਤੀ ਹੈ। ਭਾਰਤ ਰਤਨ ਸ਼੍ਰੀ ਜੈਪ੍ਰਕਾਸ਼ ਨਾਰਾਇਣ ਜੀ ਅਤੇ ਭਾਰਤ ਰਤਨ ਸ਼੍ਰੀ ਨਾਨਾਜੀ ਦੇਸ਼ਮੁਖ। ਇਹ ਦੋਵੇਂ ਮਹਾਨ ਸਪੂਤ ਪੇਂਡੂ ਭਾਰਤ ਦੀ ਅਵਾਜ਼ ਸਨ, ਲੋਕਤੰਤਰ ਦੀ ਕ੍ਰਾਂਤੀ ਦੇ ਆਗੂ ਸਨ, ਕਿਸਾਨਾਂ ਅਤੇ ਗਰੀਬਾਂ ਦੇ ਭਲੇ ਲਈ ਸਮਰਪਿਤ ਸਨ। ਅੱਜ ਇਸ ਇਤਿਹਾਸਕ ਦਿਨ ਦੇ ਮੌਕੇ 'ਤੇ ਦੇਸ਼ ਦੀ ਆਤਮਨਿਰਭਰਤਾ ਅਤੇ ਕਿਸਾਨਾਂ ਦੇ ਭਲੇ ਲਈ ਦੋ ਮਹੱਤਵਪੂਰਨ ਨਵੀਂ ਯੋਜਨਾਵਾਂ ਦੀ ਸ਼ੁਰੂਆਤ ਹੋ ਰਹੀ ਹੈ। ਪਹਿਲੀ – ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ ਅਤੇ ਦੂਜੀ – ਦਲਹਨ ਆਤਮਨਿਰਭਰਤਾ ਮਿਸ਼ਨ। ਇਹ ਦੋ ਯੋਜਨਾਵਾਂ ਭਾਰਤ ਦੇ ਕਰੋੜਾਂ ਕਿਸਾਨਾਂ ਦਾ ਭਾਗ ਬਦਲਣ ਦਾ ਕੰਮ ਕਰਨਗੀਆਂ। ਇਨ੍ਹਾਂ ਯੋਜਨਾਵਾਂ ‘ਤੇ ਭਾਰਤ ਸਰਕਾਰ ਲਗਭਗ 35 ਹਜ਼ਾਰ ਰੁਪਏ ਤੋਂ ਵੱਧ ਖਰਚ ਕਰਨ ਵਾਲੀ ਹੈ। ਮੈਂ ਸਾਰੇ ਕਿਸਾਨ ਸਾਥੀਆਂ ਨੂੰ ਪੀਐੱਮ ਧਨ ਧਾਨਯ ਕ੍ਰਿਸ਼ੀ ਯੋਜਨਾ ਅਤੇ ਦਲਹਨ ਆਤਮਨਿਰਭਰਤਾ ਮਿਸ਼ਨ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਖੇਤਰ ਦੀਆਂ 35,440 ਕਰੋੜ ਰੁਪਏ ਦੇ ਖਰਚ ਨਾਲ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ
October 11th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਵਿਖੇ ਇੱਕ ਖ਼ਾਸ ਖੇਤੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 11th, 08:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਦੇਸ਼ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਜੇਪੀ ਨਾਰਾਇਣ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।