ਕੈਬਨਿਟ ਨੇ ਜੈਪੁਰ ਮੈਟਰੋ ਪ੍ਰੋਜੈਕਟ ਦੇ ਫੇਜ-2 ਨੂੰ ਪ੍ਰਵਾਨਗੀ ਦਿੱਤੀ
April 08th, 04:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਨੇ ਜੈਪੁਰ ਮੈਟਰੋ ਦੇ ਫੇਜ-2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪੜਾਅ ਵਿੱਚ 13,037.66 ਕਰੋੜ ਰੁਪਏ ਦੀ ਲਾਗਤ ਨਾਲ 41 ਕਿਲੋਮੀਟਰ ਲੰਬਾ ਉੱਤਰ-ਦੱਖਣੀ ਮੈਟਰੋ ਕੌਰੀਡੋਰ ਬਣਾਇਆ ਜਾਵੇਗਾ। ਪ੍ਰਹਿਲਾਦਪੁਰਾ ਤੋਂ ਟੋਡੀ ਮੋੜ ਤੱਕ ਦੇ ਇਸ ਰੂਟ 'ਤੇ 36 ਸਟੇਸ਼ਨ ਹੋਣਗੇ। ਭਾਰਤ ਸਰਕਾਰ ਅਤੇ ਰਾਜਸਥਾਨ ਸਰਕਾਰ ਦੀ 50:50 ਹਿੱਸੇਦਾਰੀ ਦੇ ਸਾਂਝੇ ਉੱਦਮ ਵਾਲਾ ਇਹ ਪ੍ਰੋਜੈਕਟ ਰਾਜਸਥਾਨ ਮੈਟਰੋ ਰੇਲ ਕਾਰਪੋਰੇਸ਼ਨ ਲਿਮਿਟੇਡ (RMRCL) ਦੁਆਰਾ ਲਾਗੂ ਕੀਤਾ ਜਾਵੇਗਾ।ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।ਪ੍ਰਧਾਨ ਮੰਤਰੀ 28 ਫਰਵਰੀ ਨੂੰ ਰਾਜਸਥਾਨ ਦਾ ਦੌਰਾ ਕਰਨਗੇ
February 27th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਫਰਵਰੀ, 2026 ਨੂੰ ਰਾਜਸਥਾਨ ਦੇ ਅਜਮੇਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11:30 ਵਜੇ, 16,680 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ 'ਤੇ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਪ੍ਰੋਜੈਕਟ ਸ਼ਹਿਰੀ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ, ਸੜਕਾਂ, ਸਿੰਚਾਈ, ਊਰਜਾ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਸਮੇਤ ਮੁੱਖ ਖੇਤਰਾਂ ਨੂੰ ਕਵਰ ਕਰਦੇ ਹਨ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਪੁਰ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
November 03rd, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੈਪੁਰ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਣਾ ਕੀਤੀ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
October 06th, 09:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਈ ਸੜਕ ਦੁਰਘਟਨਾ ‘ਤੇ ਦੁਖ ਜਤਾਇਆ, ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
December 20th, 12:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਈ ਦੁਰਘਟਨਾ ‘ਤੇ ਦੁਖ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਇਸ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ
December 16th, 03:19 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ
December 08th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਜੈਪੁਰ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਾਨੀਪਤ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਐੱਲਆਈਸੀ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਮਹਾਰਾਣਾ ਪ੍ਰਤਾਪ ਹੌਰਟੀਕਲਚਰ ਯੂਨੀਵਰਸਿਟੀ, ਦੇ ਮੇਨ ਕੈਂਪਸ ਦਾ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।Viksit Bharat Ambassador Campus Dialogue, Chennai at VELS University
April 02nd, 05:30 pm
The Viksit Bharat Ambassador Campus Dialogue was held at VELS University in Chennai. Over 1,000 students from perse s and more than 20 entrepreneurs, professionals, and actors from the city attended the event. Notable attendees included representatives from FICCI, FLO, EO, and YPO.Congress considers their family bigger than the nation: PM Modi in Kotputli
April 02nd, 03:33 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”PM Modi delivers an impactful speech at a public gathering in Kotputli, Rajasthan
April 02nd, 03:30 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”