ਰਾਜਸਥਾਨ ਦੇ ਬਾਲੋਤਰਾ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 12:50 pm
ਗਰਮੀ ਦੇ ਇਸ ਮੌਸਮ ਵਿੱਚ ਥਾਂ-ਥਾਂ ਉੱਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ, ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣਾ, ਇਹ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਉੱਤੇ ਤੁਹਾਡਾ ਵਿਸ਼ਵਾਸ ਕਿੰਨਾ ਬੁਲੰਦ ਹੈ। ਮੈਂ ਇਸ ਸਾਥ ਅਤੇ ਪਿਆਰ ਲਈ ਰਾਜਸਥਾਨ ਦੀ ਮਿੱਟੀ ਦਾ ਕਰਜ਼ਦਾਰ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 04th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਨ੍ਹਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਨਾਲ ਹੀ, ਭਾਰੀ ਇਕੱਠ ਨੂੰ ਦੇਖਦੇ ਹੋਏ, ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਮਿਲ-ਜੁਲ ਕੇ ਕੰਮ ਕਰਨ ਦਾ ਮਾਹੌਲ ਬਣਾਇਆ। ਅੱਤ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਭਾਰੀ ਭੀੜ ਨੂੰ ਮੌਜੂਦਾ ਸਰਕਾਰ ਦੇ ਕੰਮਕਾਜ 'ਤੇ ਲੋਕਾਂ ਦੀ ਜ਼ਬਰਦਸਤ ਮੋਹਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਇਸ ਅਥਾਹ ਸਮਰਥਨ ਲਈ ਮੈਂ ਰਾਜਸਥਾਨ ਦੀ ਧਰਤੀ ਦਾ ਕਰਜ਼ਦਾਰ ਹਾਂ; ਇਹ ਸਮਰਥਨ ਸਾਡੀ ਸਰਕਾਰ ਦੇ ਯਤਨਾਂ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ।ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 20th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 20th, 01:10 pm
ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
June 20th, 01:00 pm
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਯੂਰਭੰਜ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਥਾਲੀ ਜਾਹੇਰਾ ਅਤੇ ਹੋ ਜਾਹੇਰਾ ਦੇ ਪਵਿੱਤਰ ਸਥਾਨਾਂ 'ਤੇ ਪੂਜਾ-ਅਰਚਨਾ ਕੀਤੀ ਅਤੇ ਸਕਿਲ ਸੈਂਟਰ ਤੇ ਪਹਾੜਪੁਰ ਸਕੂਲ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਵਿਕਾਸ ਰਾ ਧਾਰਾ, ਉੜੀਸਾ ਸਾਰਾ”। ਸ਼੍ਰੀ ਮੋਦੀ ਨੇ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਨੇ ਗ਼ਰੀਬ ਕਲਿਆਣ ਅਤੇ ਮਨੁੱਖੀ ਸਸ਼ਕਤੀਕਰਨ 'ਤੇ ਕੇਂਦਰਿਤ 12 ਸਾਲਾਂ ਦੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ 'ਤੇ ਚਾਨਣਾ ਪਾਇਆ
June 08th, 10:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਨੇ ਵੱਡੇ ਬਦਲਾਵਾਂ ਦਾ ਅਨੁਭਵ ਕੀਤਾ ਹੈ ਅਤੇ ਇਹਨਾਂ ਬਦਲਾਵਾਂ ਦੇ ਕੇਂਦਰ ਵਿੱਚ ਗ਼ਰੀਬਾਂ ਅਤੇ ਵਾਂਝੇ ਲੋਕਾਂ ਦਾ ਕਲਿਆਣ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਅੰਤੋਦਿਆ ਤੋਂ ਪ੍ਰੇਰਨਾ ਲੈਂਦੀ ਰਹੀ ਹੈ ਅਤੇ ਉਸਦੀ ਮੁੱਖ ਕੋਸ਼ਿਸ਼ ਇਹੀ ਰਹੀ ਹੈ ਕਿ ਵਿਕਾਸ ਦੇ ਲਾਭ ਉਨ੍ਹਾਂ ਤਬਕਿਆਂ ਤੱਕ ਪਹੁੰਚਣ ਜੋ ਲੰਮੇ ਸਮੇਂ ਤੋਂ ਅਣਗੌਲੇ ਰਹੇ ਹਨ।ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 23rd, 11:15 am
ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ
May 23rd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਪ੍ਰਧਾਨ ਮੰਤਰੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
April 26th, 03:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। 28 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਮਹਿਲਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਲਗਭਗ ₹6,350 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.West Bengal continues to suffer under corruption and “cut money” culture: PM Modi in Medinipur
April 19th, 11:30 am
In Medinipur rally, PM Modi contrasted India’s rapid progress with Bengal’s stagnation under TMC, citing corruption, unemployment and migration. Calling for a “loot-free Bengal,” he emphasised the need for change - “Paltaano Dorkar!” He also highlighted Bengal’s untapped fisheries potential, promising a “Blue Revolution”.TMC syndicates will be removed from mandis so that exploitation stops: PM Modi in Jhargram, West Bengal
April 19th, 11:20 am
Jhargram rally witnessed PM Modi raise concerns over infiltration and its impact on Bengal’s identity, while warning against pisive politics. He also exposed issues of high electricity bills and shortages, promising relief through clean and affordable energy under PM Surya Ghar. He further outlined key guarantees for farmers, tribals and youth, higher MSP, expanded welfare schemes, improved schools, healthcare and freedom from syndicate control.TMC is blocking railway and road projects worth thousands of crores: PM Modi in Purulia, West Bengal
April 19th, 11:10 am
PM Modi highlighted farmers’ distress in the Purulia rally, due to stalled irrigation projects and syndicate control over mandis and cold storages. He assured better MSP, expanded PM-KISAN benefits, irrigation support, and access to PM-KUSUM and crop insurance, reiterating that “factories run on trust, not fear.”TMC is pushing for reservation based on religion, strangling the Constitution: PM Modi in Bishnupur, West Bengal
April 19th, 11:01 am
Addressing from the sacred lands of Bishnupur, PM Modi reaffirmed that women empowerment and women safety define BJP’s identity. He highlighted that while the Centre ensured 33% reservation for women, the TMC, in alliance with Congress, blocked its implementation in West Bengal.