ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:46 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਨੇ ਜਾਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨੂੰ ਵਧਾਈ ਦਿੱਤੀ; ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ 'ਤੇ ਚਰਚਾ ਕੀਤੀ
October 29th, 01:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਾਕਾਇਚੀ ਨਾਲ ਸੁਹਿਰਦ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ
October 21st, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਐਕਸ 'ਤੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ
October 07th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
September 12th, 04:54 pm
ਅੱਜ ਵਿਗਿਆਨ ਭਵਨ, ਭਾਰਤ ਦੇ ਸਵਰਣਿਮ ਅਤੀਤ ਦੇ ਪੁਨਰ ਜਾਗਰਣ ਦਾ ਗਵਾਹ ਬਣ ਰਿਹਾ ਹੈ। ਕੁਝ ਹੀ ਦਿਨ ਪਹਿਲਾਂ, ਮੈਂ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ। ਅਤੇ ਅੱਜ ਇੰਨੇ ਘੱਟ ਸਮੇਂ ਵਿੱਚ ਹੀ ਅਸੀਂ ਗਿਆਨ ਭਾਰਤਮ ਇੰਟਰਨੈਸ਼ਨਲ ਕਾਨਫਰੰਸ ਦਾ ਆਯੋਜਨ ਕਰ ਰਹੇ ਹਾਂ। ਹੁਣ ਇਸ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਇਹ ਇੱਕ ਸਰਕਾਰੀ ਜਾਂ academic event ਨਹੀਂ ਹੈ, ਗਿਆਨ ਭਾਰਤਮ ਮਿਸ਼ਨ, ਭਾਰਤ ਦੇ ਸੱਭਿਆਚਾਰ, ਸਾਹਿਤ ਅਤੇ ਚੇਤਨਾ ਦਾ ਨਾਅਰਾ ਬਣਨ ਜਾ ਰਿਹਾ ਹੈ। ਹਜ਼ਾਰਾ ਪੀੜ੍ਹੀਆਂ ਦਾ ਚਿੰਤਨ-ਮਨਨ, ਭਾਰਤ ਦੇ ਮਹਾਨ ਰਿਸ਼ੀਆਂ-ਅਚਾਰਿਆਂ ਅਤੇ ਵਿਦਵਾਨਾਂ ਦਾ ਬੋਧ ਅਤੇ ਖੋਜ, ਸਾਡੀਆਂ ਗਿਆਨ ਪਰੰਪਰਾਵਾਂ, ਸਾਡੀ ਵਿਗਿਆਨਕ ਵਿਰਾਸਤਾਂ, ਗਿਆਨ ਭਾਰਤਮ ਮਿਸ਼ਨ ਦੇ ਜ਼ਰੀਏ ਅਸੀਂ ਉਨ੍ਹਾਂ ਨੂੰ digitize ਕਰਨ ਜਾ ਰਹੇ ਹਾਂ। ਮੈਂ ਇਸ ਮਿਸ਼ਨ ਲਈ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਗਿਆਨ ਭਾਰਤਮ ਦੀ ਪੂਰੀ ਟੀਮ ਨੂੰ, ਅਤੇ ਸੱਭਿਆਚਾਰ ਮੰਤਰਾਲੇ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ
September 12th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਗਿਆਨ ਭਾਰਤਮ ‘ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਗਿਆਨ ਭਵਨ ਅੱਜ ਭਾਰਤ ਦੇ ਸੁਨਹਿਰੇ ਅਤੀਤ ਦੇ ਪੁਨਰ ਉਥਾਨ ਦਾ ਗਵਾਹ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ ਅਤੇ ਇੰਨੇ ਘਟ ਸਮੇਂ ਵਿੱਚ ਗਿਆਨ ਭਾਰਤਮ ਅੰਤਰਰਾਸ਼ਟਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਮਿਸ਼ਨ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕੋਈ ਸਰਕਾਰੀ ਜਾ ਅਕਾਦਮਿਕ ਪ੍ਰੋਗਰਾਮ ਨਹੀਂ ਹੈ।ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਮਿਯਾਗੀ ਪ੍ਰਾਂਤ ਦੇ ਸੇਂਡਾਈ ਵਿੱਚ, ਸੈਮੀਕੰਡਕਟਰ ਪਲਾਂਟ ਦਾ ਦੌਰਾ ਕੀਤਾ
August 30th, 11:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ਿਗੇਰੂ ਇਸ਼ਿਬਾ ਦੇ ਨਾਲ ਮਿਯਾਗੀ ਪ੍ਰਾਂਤ ਦੇ ਸੇਂਡਾਈ (Sendai) ਸਥਿਤ ਸੈਮੀਕੰਡਕਟਰ ਪਲਾਂਟ ਦਾ ਦੌਰਾ ਕੀਤਾ। ਦੋਵਾਂ ਨੇਤਾਵਾਂ ਨੇ ਸੈਂਡਾਈ ਵਿੱਚ ਸੈਮੀਕੰਡਕਟਰ ਖੇਤਰ ਦੀ ਮੋਹਰੀ ਜਾਪਾਨੀ ਕੰਪਨੀ ਟੋਕਿਓ ਇਲੈਕਟ੍ਰੋਨ ਮਿਯਾਗੀ ਲਿਮਿਟੇਡ (ਟੀਈਐੱਲ ਮਿਯਾਗੀ) ਦਾ ਦੌਰਾ ਕੀਤਾ। ਇਸ ਦੌਰਾਨ ਸ਼੍ਰੀ ਮੋਦੀ ਨੂੰ ਗਲੋਬਲ ਸੈਮੀਕੰਡਕਟਰ ਵੈਲਿਊ ਚੇਨ ਵਿੱਚ ਟੀਈਐੱਲ ਦੀ ਭੂਮਿਕਾ, ਇਸ ਦੀਆਂ ਐਡਵਾਂਸਡ ਮੈਨੂਫੈਕਚਰਿੰਗ ਸਮਰੱਥਾਵਾਂ ਅਤੇ ਭਾਰਤ ਦੇ ਨਾਲ ਇਸ ਦੇ ਜਾਰੀ ਅਤੇ ਨਿਯੋਜਿਤ ਸਹਿਯੋਗ ਬਾਰੇ ਜਾਣਕਾਰੀ ਦਿੱਤੀ ਗਈ। ਪਲਾਂਟ ਦੇ ਦੌਰੇ ਨਾਲ ਨੇਤਾਵਾਂ ਨੂੰ ਸੈਮੀਕੰਡਕਟਰ ਸਪਲਾਈ ਚੇਨ, ਨਿਰਮਾਣ ਅਤੇ ਪ੍ਰੀਖਣ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਦੋਵਾਂ ਦੇਸ਼ਾਂ ਦੇ ਵਿਚਕਾਰ ਮੌਜੂਦ ਮੌਕਿਆਂ ਦੀ ਵਿਵਹਾਰਕ ਜਾਣਕਾਰੀ ਪ੍ਰਾਪਤ ਹੋਈ।ਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂ
August 30th, 08:00 am
ਮੈਂ ਅਨੁਭਵ ਕਰ ਰਿਹਾ ਹਾਂ ਕਿ ਇਸ ਕਮਰੇ ਵਿੱਚ- ਸੈਤਾਮਾ ਦੀ ਰਫ਼ਤਾਰ ਹੈ, ਮਿਯਾਗੀ ਦੀ resilience ਹੈ, ਫੁਕੁਓਕਾ ਦੀ ਜੀਵੰਤਤਾ ਹੈ, ਅਤੇ, ਨਾਰਾ ਦੀ ਵਿਰਾਸਤ ਦੀ ਖੁਸ਼ਬੂ ਹੈ। ਤੁਹਾਡੇ ਸਾਰਿਆਂ ਵਿੱਚ ਕੁਮਾਮੋਤੋ ਦੀ ਗਰਮਜ਼ੋਸ਼ੀ ਹੈ, ਨਾਗਾਨੋ ਦੀ ਤਾਜ਼ਗੀ ਹੈ, ਸ਼ਿਜ਼ੂਕਾ ਦੀ ਸੁੰਦਰਤਾ ਹੈ, ਅਤੇ ਨਾਗਾਸਾਕੀ ਦੀ ਧੜਕਨ ਹੈ। ਤੁਸੀਂ ਸਾਰੇ, mount ਫੂਜੀ ਦੀ ਤਾਕਤ ਹੋ, ਸਾਕੁਰਾ ਦੀ ਆਤਮਾ ਦੇ ਪ੍ਰਤੀਕ ਹੋ। Together, you make Japan timeless.ਪ੍ਰਧਾਨ ਮੰਤਰੀ ਨੇ ਜਾਪਾਨ ਦੇ ਪ੍ਰੇਫੈਕਚਰਜ਼ ਦੇ ਗਵਰਨਰਾਂ ਦੇ ਨਾਲ ਗੱਲਬਾਤ ਕੀਤੀ
August 30th, 07:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਪਾਨ ਦੇ ਵਿਭਿੰਨ ਪ੍ਰੇਫੈਕਚਰਜ਼ ਦੇ ਗਵਰਨਰਾਂ ਨਾਲ ਮੁਲਾਕਾਤ ਕੀਤੀ। ਇਸ ਗੱਲਬਾਤ ਵਿੱਚ 16 ਗਵਰਨਰਾਂ ਨੇ ਹਿੱਸਾ ਲਿਆ।ਤੱਥ ਪੰਨਾ: ਭਾਰਤ-ਜਾਪਾਨ ਆਰਥਿਕ ਸੁਰੱਖਿਆ ਭਾਈਵਾਲੀ
August 29th, 08:12 pm
ਭਾਰਤ-ਜਾਪਾਨ ਦੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਹੈ, ਜੋ ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਆਪਸੀ ਸਤਿਕਾਰ 'ਤੇ ਟਿਕੀ ਹੋਈ ਹੈ ਅਤੇ ਇਹ ਦੋਵਾਂ ਦੇਸ਼ਾਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਵਧਾਉਣ ਲਈ ਮਹੱਤਵਪੂਰਨ ਹੈ। ਆਰਥਿਕ ਸੁਰੱਖਿਆ ਦੇ ਖੇਤਰ ਵਿੱਚ ਸਹਿਯੋਗ ਸਾਡੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਆਰਥਿਕ ਜ਼ਰੂਰਤਾਂ ਵਿੱਚ ਵਧ ਰਹੇ ਸੁਮੇਲ ਤੋਂ ਪੈਦਾ ਹੋਣ ਵਾਲੇ ਸਾਡੇ ਦੁਵੱਲੇ ਸਹਿਯੋਗ ਦਾ ਇੱਕ ਮੁੱਖ ਥੰਮ੍ਹ ਹੈਭਾਰਤ ਅਤੇ ਜਾਪਾਨ ਵਿੱਚ ਸੁਰੱਖਿਆ ਸਹਿਯੋਗ ’ਤੇ ਸੰਯੁਕਤ ਐਲਾਨ
August 29th, 07:43 pm
ਸਰੋਤ ਸੰਪਦਾ ਅਤੇ ਤਕਨੀਕੀ ਸਮਰੱਥਾਵਾਂ ਦੇ ਸੰਦਰਭ ਵਿੱਚ ਆਪਣੀਆਂ ਪੂਰਕ ਸ਼ਕਤੀਆਂ ਦੀ ਪਹਿਚਾਣ ਕਰਦੇ ਹੋਏ,ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ’ਤੇ ਸੰਯੁਕਤ ਬਿਆਨ: ਸਾਡੀ ਅਗਲੀ ਪੀੜ੍ਹੀ ਦੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਸਾਂਝੇਦਾਰੀ
August 29th, 07:06 pm
ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਇਸ਼ਿਬਾ ਸ਼ਿਗੇਰੂ ਦੇ ਸੱਦੇ 'ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ਲਈ 29-30 ਅਗਸਤ 2025 ਨੂੰ ਜਾਪਾਨ ਦੀ ਅਧਿਕਾਰਤ ਯਾਤਰਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ 29 ਅਗਸਤ 2025 ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਦਫ਼ਤਰ (ਕਾਂਤੇਈ) ਵਿੱਚ ਪ੍ਰਧਾਨ ਮੰਤਰੀ ਇਸ਼ਿਬਾ ਨੇ ਸੁਆਗਤ ਕੀਤਾ, ਜਿੱਥੇ ਉਨ੍ਹਾਂ ਨੂੰ ਰਸਮੀ ਗਾਰਡ ਆਫ ਔਨਰ ਦਿੱਤਾ ਗਿਆ। ਦੋਵਾਂ ਪ੍ਰਧਾਨ ਮੰਤਰੀਆਂ ਨੇ ਵਫ਼ਦ ਪੱਧਰੀ ਗੱਲਬਾਤ ਦੌਰਾਨ ਭਾਰਤ ਅਤੇ ਜਾਪਾਨ ਦੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਯਾਦ ਕੀਤਾ ਜੋ ਸੱਭਿਅਤਾ ਦੇ ਸਬੰਧਾਂ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਹਿਤਾਂ, ਸਾਂਝੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਇੱਕ-ਦੂਸਰੇ ਦੇ ਪ੍ਰਤੀ ਪਰਸਪਰ ਸਨਮਾਨ ਵਿੱਚ ਨਿਹਿਤ ਹਨ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪਿਛਲੇ ਦਹਾਕੇ ਵਿੱਚ ਭਾਰਤ-ਜਾਪਾਨ ਸਾਂਝੇਦਾਰੀ ਦੁਆਰਾ ਕੀਤੀ ਗਈ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਦਹਾਕਿਆਂ ਵਿੱਚ ਆਪਸੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਰਣਨੀਤਕ ਅਤੇ ਦੂਰਅੰਦੇਸ਼ੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਰਚਨਾਤਮਕ ਚਰਚਾ ਕੀਤੀ।ਭਾਰਤ-ਜਾਪਾਨ ਮਨੁੱਖੀ ਸਰੋਤ ਅਦਾਨ-ਪ੍ਰਦਾਨ ਅਤੇ ਸਹਿਯੋਗ ਲਈ ਕਾਰਜ ਯੋਜਨਾ
August 29th, 06:54 pm
2025 ਦੇ ਭਾਰਤ-ਜਾਪਾਨ ਸਲਾਨਾ ਸਮਿ ਦੌਰਾਨ, ਭਾਰਤ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨੇ ਆਪਣੇ ਨਾਗਰਿਕਾਂ ਵਿਚਕਾਰ ਦੌਰਿਆਂ ਅਤੇ ਅਦਾਨ-ਪ੍ਰਦਾਨ ਰਾਹੀਂ ਡੂੰਘੀ ਸਮਝ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਮਨੁੱਖੀ ਸਰੋਤਾਂ ਲਈ ਮੁੱਲ ਸਹਿ-ਨਿਰਮਾਣ ਅਤੇ ਸਬੰਧਿਤ ਰਾਸ਼ਟਰੀ ਤਰਜੀਹਾਂ ਦੇ ਅਨੁਸਾਰ ਕੰਮ ਕਰਨ ਲਈ ਸਹਿਯੋਗੀ ਰਸਤੇ ਲੱਭਣ ਦੀ ਜ਼ਰੂਰਤ 'ਤੇ ਸਹਿਮਤੀ ਪ੍ਰਗਟਾਈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜਪਾਨ ਯਾਤਰਾ ਦੇ ਨਤੀਜਿਆਂ ਦੀ ਸੂਚੀ
August 29th, 06:23 pm
ਆਰਥਿਕ ਸਾਂਝੇਦਾਰੀ, ਆਰਥਿਕ ਸੁਰੱਖਿਆ, ਗਤੀਸ਼ੀਲਤਾ, ਟਿਕਾਊ ਵਾਤਾਵਰਣ, ਟੈਕਨੋਲੋਜੀ ਅਤੇ ਇਨੋਵੇਸ਼ਨ, ਸਿਹਤ, ਲੋਕਾਂ ਦੇ ਵਿੱਚ ਆਪਸੀ ਸੰਪਰਕ ਅਤੇ ਦੋਵੇਂ ਦੇਸ਼ਾਂ ਦੇ ਵਿੱਚ ਆਪਸੀ ਸੰਪਰਕ ਜਿਹੇ ਅੱਠ ਖੇਤਰਾਂ ਵਿੱਚ ਆਰਥਿਕ ਅਤੇ ਕਾਰਜਸ਼ੀਲ ਸਹਿਯੋਗ ਲਈ 10-ਵਰ੍ਹਿਆਂ ਦੀ ਰਣਨੀਤਕ ਤਰਜੀਹ।ਪ੍ਰਧਾਨ ਮੰਤਰੀ ਨੂੰ ਸ਼ੋਰਿਨਜ਼ਾਨ ਦਾਰੁਮਾ-ਜੀ (Shorinzan Daruma-Ji) ਮੰਦਿਰ ਦੇ ਮੁੱਖ ਪੁਜਾਰੀ ਸੇਸ਼ੀ ਹਿਰੋਸੇ ਨੇ ਇੱਕ ਦਾਰੁਮਾ ਗੁੱਡੀ (Daruma doll) ਭੇਟ ਕੀਤੀ
August 29th, 04:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਤਾਕਾਸਾਕੀ-ਗੁਨਮਾ ਸਥਿਤ ਸ਼ੋਰਿਨਜ਼ਨ ਦਾਰੁਮਾ-ਜੀ ਮੰਦਿਰ ਦੇ ਮੁੱਖ ਪੁਜਾਰੀ ਸੇਸ਼ੀ ਹਿਰੋਸੇ ਨੇ ਇੱਕ ਦਾਰੁਮਾ ਗੁੱਡੀ ਭੇਟ ਕੀਤੀ। ਇਹ ਵਿਸ਼ੇਸ਼ ਭਾਵ ਭਾਰਤ ਅਤੇ ਜਪਾਨ ਦਰਮਿਆਨ ਗੂੜ੍ਹੇ ਸੱਭਿਅਤਾ ਸਬੰਧੀ ਅਤੇ ਅਧਿਆਤਮਿਕ ਸਬੰਧਾਂ ਦੀ ਪੁਸ਼ਟੀ ਕਰਦਾ ਹੈ।ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 29th, 03:59 pm
ਅੱਜ ਅਸੀਂ ਆਪਣੀ Special Strategic and Global Partnership ਵਿੱਚ ਇੱਕ ਨਵੇਂ ਅਤੇ ਸੁਨਹਿਰੇ ਅਧਿਆਏ ਦੀ ਮਜ਼ਬੂਤ ਨੀਂਹ ਰੱਖੀ ਹੈ। ਅਸੀਂ ਅਗਲੇ ਦਹਾਕੇ ਦੇ ਲਈ ਇੱਕ ਰੋਡਮੈਪ ਬਣਾਇਆ ਹੈ। ਸਾਡੇ ਵਿਜ਼ਨ ਦੇ ਕੇਂਦਰ ਵਿੱਚ में investment, innovation, economic security, environment, technology, health, mobility, people-to-people exchanges, and state-prefecture partnership ਇਹ ਪ੍ਰਮੁੱਖ ਗੱਲਾਂ ਹਨ। ਅਸੀਂ ਅਗਲੇ ਦਸ ਵਰ੍ਹਿਆਂ ਵਿੱਚ ਜਪਾਨ ਤੋਂ ਭਾਰਤ ਵਿੱਚ 10 ਟ੍ਰਿਲੀਅਨ ਯੇਨ ਨਿਵੇਸ਼ ਦਾ ਟੀਚਾ ਨਿਰਧਾਰਿਤ ਕੀਤਾ ਹੈ। ਭਾਰਤ ਅਤੇ ਜਪਾਨ ਦੇ Small and Medium Enterprises ਅਤੇ Start-ups ਨੂੰ ਜੋੜਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
August 29th, 11:20 am
ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।