ਪ੍ਰਧਾਨ ਮੰਤਰੀ 23 ਤੋਂ 25 ਫਰਵਰੀ ਤੱਕ ਮੱਧ ਪ੍ਰਦੇਸ਼, ਬਿਹਾਰ ਅਤੇ ਅਸਾਮ ਦਾ ਦੌਰਾ ਕਰਨਗੇ

February 22nd, 02:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਤੋਂ 25 ਫਰਵਰੀ ਤੱਕ ਮੱਧ ਪ੍ਰਦੇਸ਼, ਬਿਹਾਰ ਅਤੇ ਅਸਾਮ ਦਾ ਦੌਰਾ ਕਰਨਗੇ। 23 ਫਰਵਰੀ ਨੂੰ ਉਹ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਵਿਗਿਆਨ ਖੋਜ ਸੰਸਥਾਨ ਦਾ ਨੀਂਹ ਪੱਥਰ ਰੱਖਣਗੇ। 24 ਫਰਵਰੀ ਨੂੰ ਸਵੇਰੇ ਕਰੀਬ 10 ਵਜੇ ਪ੍ਰਧਾਨ ਮੰਤਰੀ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਜਾਣਗੇ ਅਤੇ ਦੁਪਹਿਰ ਕਰੀਬ 2.15 ਵਜੇ ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ ਅਤੇ ਬਿਹਾਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਉਹ ਗੁਵਾਹਾਟੀ ਜਾਣਗੇ ਅਤੇ ਸ਼ਾਮ ਕਰੀਬ 6 ਵਜੇ ਝੁਮੋਇਰ ਬਿੰਨਦਿਨੀ (ਮੈਗਾ ਝੁਮੋਇਰ) 2025 ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। 25 ਫਰਵਰੀ ਨੂੰ ਸਵੇਰੇ ਕਰੀਬ 10.45 ਵਜੇ ਪ੍ਰਧਾਨ ਮੰਤਰੀ ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਨਿਵੇਸ਼ ਅਤੇ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕਰਨਗੇ।