ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭੂਟਾਨ ਦੇ ਸਰਕਾਰੀ ਦੌਰੇ 'ਤੇ ਸੰਯੁਕਤ ਪ੍ਰੈੱਸ ਰਿਲੀਜ਼

November 12th, 10:00 am

ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ 11 ਨਵੰਬਰ, 2025 ਨੂੰ ਚਾਂਗਲਿਮਥਾਂਗ ਵਿਖੇ ਮਹਾਮਹਿਮ ਚੌਥੇ ਡਰੁਕ ਗਿਆਲਪੋਸ ਦੇ 70ਵੇਂ ਜਨਮ ਦਿਨ ਮੌਕੇ ’ਤੇ ਭੂਟਾਨ ਦੇ ਲੋਕਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਥਿੰਫੂ ਵਿੱਚ ਚੱਲ ਰਹੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਵੀ ਹਿੱਸਾ ਲਿਆ। ਭੂਟਾਨ ਦੇ ਰਾਜਾ ਨੇ ਤਿਉਹਾਰ ਦੌਰਾਨ ਜਨਤਕ ਪੂਜਾ ਲਈ ਥਿੰਫੂ ਵਿੱਚ ਭਾਰਤ ਤੋਂ ਭਗਵਾਨ ਬੁੱਧ ਦੇ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ

November 11th, 06:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਦੀ ਰਾਜਧਾਨੀ ਥਿੰਫੂ ਵਿੱਚ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਅਤੇ ਮਜ਼ਬੂਤ ​​ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਮਹਾਮਹਿਮ ਰਾਜਾ ਨੇ ਦਿੱਲੀ ਬੰਬ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ 11-12 ਨਵੰਬਰ 2025 ਤੱਕ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ

November 09th, 09:59 am

ਦੋਵਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ 11-12 ਨਵੰਬਰ 2025 ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਭੂਟਾਨ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੁੱਕ ਦੇ 70ਵੇਂ ਜਨਮ ਦਿਵਸ ਸਮਾਰੋਹ ਅਤੇ ਗਲੋਬਲ ਪੀਸ ਪਰੇਅਰ ਫੈਸਟੀਵਲ ਵਿੱਚ ਵੀ ਸ਼ਾਮਲ ਹੋਣਗੇ।

ਨਵੀਂ ਦਿੱਲੀ ਵਿੱਚ SOUL ਲੀਡਰਸ਼ਿਪ ਕਨਕਲੇਵ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

February 21st, 11:30 am

ਭੂਟਾਨ ਦੇ ਪ੍ਰਧਾਨ ਮੰਤਰੀ, ਮੇਰੇ Brother ਦਾਸ਼ੋ ਸ਼ੇਰਿੰਗ ਤੋਬਗੇ ਜੀ, ਸੋਲ ਬੋਰਡ ਦੇ ਚੇਅਰਮੈਨ ਸੁਧੀਰ ਮੇਹਤਾ, ਵਾਈਸ ਚੇਅਰਮੈਨ ਹਸਮੁਖ ਅਢਿਆ, ਉਦਯੋਗ ਜਗਤ ਦੇ ਦਿੱਗਜ, ਜੋ ਆਪਣੇ ਜੀਵਨ ਵਿੱਚ, ਆਪਣੇ-ਆਪਣੇ ਖੇਤਰ ਵਿੱਚ ਲੀਡਰਸ਼ਿਪ ਦੇਣ ਵਿੱਚ ਸਫ਼ਲ ਰਹੇ ਹਨ, ਅਜਿਹੇ ਅਨੇਕ ਮਹਾਨੁਭਾਵਾਂ ਨੂੰ ਮੈਂ ਇੱਥੇ ਦੇਖ ਰਿਹਾ ਹਾਂ, ਅਤੇ ਭਵਿੱਖ ਜਿਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਹੈ, ਅਜਿਹੇ ਮੇਰੇ ਯੁਵਾ ਸਾਥੀਆ ਨੂੰ ਵੀ ਇੱਥੇ ਦੇਖ ਰਿਹਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਕਨਕਲੇਵ ਦੇ ਪਹਿਲੇ ਸੰਸਕਰਣ ਦਾ ਉਦਘਾਟਨ ਕੀਤਾ

February 21st, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਕੂਲ ਆਫ ਅਲਟੀਮੇਟ ਲੀਡਰਸ਼ਿਪ (ਐੱਸਓਯੂਐੱਲ) ਲੀਡਰਸ਼ਿਪ ਕਨਕਲੇਵ 2025 ਦਾ ਉਦਘਾਟਨ ਕੀਤਾ। ਸਾਰੇ ਵੱਡੇ ਨੇਤਾਵਾਂ ਅਤੇ ਉਭਰਦੇ ਨੇਤਾਵਾਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਕੁਝ ਪ੍ਰੋਗਰਾਮ ਬਹੁਤ ਖਾਸ ਹੁੰਦੇ ਹਨ ਅਤੇ ਅੱਜ ਦਾ ਪ੍ਰੋਗਰਾਮ ਅਜਿਹਾ ਹੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰ ਨਿਰਮਾਣ ਦੇ ਲਈ ਬਿਹਤਰ ਨਾਗਰਿਕਾਂ ਦਾ ਵਿਕਾਸ ਜ਼ਰੂਰੀ ਹੈ, ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਦਾ ਵਿਕਾਸ ਜ਼ਰੂਰੀ ਹੈ।” ਉਨ੍ਹਾਂ ਨੇ ਕਿਹਾ ਕਿ ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਨੂੰ ਤਿਆਰ ਕਰਨਾ ਜ਼ਰੂਰੀ ਹੈ ਅਤੇ ਇਹ ਸਮੇਂ ਦੀ ਮੰਗ ਹੈ। ਇਸ ਲਈ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਵਿਕਸਿਤ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ। ਉਨ੍ਹਾਂ ਨੇ ਕਿਹਾ ਕਿ ਐੱਸਓਯੂਐੱਲ ਸਿਰਫ ਸੰਗਠਨ ਦਾ ਨਾਂ ਨਹੀਂ ਹੈ, ਸਗੋਂ ਐੱਸਓਯੂਐੱਲ ਭਾਰਤ ਦੇ ਸਮਾਜਿਕ ਜੀਵਨ ਦੀ ਆਤਮਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੂਸਰੇ ਅਰਥਾਂ ਵਿੱਚ, ਐੱਸਓਯੂਐੱਲ ਅਧਿਆਤਮਿਕ ਅਨੁਭਵ ਦੇ ਸਾਰ ਨੂੰ ਵੀ ਖੂਬਸੂਰਤੀ ਨਾਲ ਦਰਸਾਉਂਦਾ ਹੈ। ਐੱਸਓਯੂਐੱਲ ਦੇ ਸਾਰੇ ਹਿਤਧਾਰਕਾਂ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਨੇੜਲੇ ਭਵਿੱਖ ਵਿੱਚ ਗੁਜਰਾਤ ਦੀ ਗਿਫਟ ਸਿਟੀ ਦੇ ਨੇੜੇ ਐੱਸਓਯੂਐੱਲ ਦਾ ਇੱਕ ਨਵਾਂ, ਵਿਸ਼ਾਲ ਕੈਂਪਸ ਬਣ ਕੇ ਤਿਆਰ ਹੋ ਜਾਵੇਗਾ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਮਹਾਰਾਜਾ ਅਤੇ ਮਹਾਰਾਣੀ ਨਾਲ ਮੁਲਾਕਾਤ ਕੀਤੀ

December 05th, 03:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭੂਟਾਨ ਦੇ ਮਹਾਰਾਜਾ ਜਿਗਮੇ ਖੇਸਰ ਨਮਗਿਯਾਲ ਵਾਂਗਚੁਕ (Jigme Khesar Namgyel Wangchuck) ਅਤੇ ਭੂਟਾਨ ਦੀ ਮਹਾਰਾਣੀ ਜੇਤਸੁਨ ਪੇਮਾ ਵਾਂਗਚੁਕ (Jetsun Pema Wangchuck) ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਰਚ 2024, ਦੇ ਆਪਣੇ ਸਰਕਾਰੀ ਦੌਰੇ ਦੌਰਾਨ ਭੂਟਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਕੀਤੀ ਗਈ ਬੇਮਿਸਾਲ ਨਿੱਘੀ ਮੇਜ਼ਬਾਨੀ ਨੂੰ ਯਾਦ ਕੀਤਾ।

ਭੂਟਾਨ ਨਰੇਸ਼ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ

June 05th, 08:05 pm

ਭੂਟਾਨ ਦੇ ਨਰੇਸ਼ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 18ਵੀਂ ਲੋਕ ਸਭਾ ਚੋਣਾਂ ਵਿੱਚ ਐੱਨਡੀਏ ਦੀ ਜਿੱਤ 'ਤੇ ਵਧਾਈ ਦੇਣ ਲਈ ਟੈਲੀਫ਼ੋਨ ਕੀਤਾ। ਭੂਟਾਨ ਨਰੇਸ਼ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਲੋਕਾਂ ਦੀ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਨਿੱਘੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਮਹਾਮਹਿਮ ਨਰੇਸ਼ ਨਾਲ ਮੁਲਾਕਾਤ ਕੀਤੀ

March 22nd, 06:32 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ (Jigme Khesar Namgyel Wangchuck) ਨਾਲ ਥਿੰਪੂ ਵਿਖੇ ਮੁਲਾਕਾਤ ਕੀਤੀ। ਪਾਰੋ ਤੋਂ ਥਿੰਪੂ ਤੱਕ ਦੀ ਯਾਤਰਾ ਦੇ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਵਿਸ਼ਿਸ਼ਟ ਜਨਤਕ ਅਭਿਨੰਦਨ ਦੇ ਲਈ ਮਹਾਮਹਿਮ ਦਾ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਭੂਟਾਨ ਪਹੁੰਚੇ

March 22nd, 09:53 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22-23 ਮਾਰਚ 2024 ਤੱਕ ਭੂਟਾਨ ਦੀ ਸਟੇਟ ਵਿਜ਼ਿਟ ਦੇ ਲਈ ਅੱਜ ਪਾਰੋ (Paro) ਵਿਖੇ ਪਹੁੰਚੇ। ਇਹ ਯਾਤਰਾ ਭਾਰਤ ਅਤੇ ਭੂਟਾਨ ਦੇ ਦਰਮਿਆਨ ਨਿਯਮਿਤ ਉੱਚ ਪੱਧਰੀ ਅਦਾਨ-ਪ੍ਰਦਾਨ ਦੀ ਪਰੰਪਰਾ ਅਤੇ ਸਰਕਾਰ ਦੀ ਗੁਆਂਢੀ ਪ੍ਰਥਮ ਨੀਤੀ (Neighbourhood First Policy) ‘ਤੇ ਜ਼ੋਰ ਦੇਣ ਦੇ ਅਨੁਸਾਰ ਹੈ।

ਪ੍ਰਧਾਨ ਮੰਤਰੀ (21-22 ਮਾਰਚ, 2024) ਨੂੰ ਭੂਟਾਨ ਦਾ ਦੌਰਾ ਕਰਨਗੇ

March 22nd, 08:06 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 21-22 ਮਾਰਚ, 2024 ਦੇ ਦੌਰਾਨ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਇਹ ਯਾਤਰਾ ਭਾਰਤ ਅਤੇ ਭੂਟਾਨ ਦੇ ਦਰਮਿਆਨ ਨਿਯਮਿਤ ਤੌਰ ‘ਤੇ ਹੋਣ ਵਾਲੀ ਉੱਚ ਪੱਧਰੀ ਅਦਾਨ-ਪ੍ਰਦਾਨ ਦੀ ਪਰੰਪਰਾ ਅਤੇ ਸਰਕਾਰ ਦੀ ‘ਪੜੌਸੀ ਪ੍ਰਥਮ ਦੀ ਨੀਤੀ’ ‘ਤੇ ਜ਼ੋਰ ਦੇਣ ਦੀ ਕਵਾਇਦ ਦੇ ਅਨੁਸਾਰ ਹੈ।

ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ

April 04th, 06:00 pm

“ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਦਾ ਸੁਆਗਤ ਕਰਕੇ ਅਤਿਅੰਤ ਪ੍ਰਸੰਨਤਾ ਹੋਈ। ਸਾਡੀ ਮੁਲਾਕਾਤ ਗਰਮਜੋਸ਼ੀ ਭਰੀ ਅਤੇ ਸਾਰਥਕ ਰਹੀ। ਅਸੀਂ ਭਾਰਤ-ਭੂਟਾਨ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਦੇ ਲਈ ਆਪਣੀ ਗਹਿਰੀ ਮਿੱਤਰਤਾ ਅਤੇ ਡਰੁਕ ਗਯਾਲਪੋਸ ਦੇ ਵਿਜ਼ਨ ਨੂੰ ਅਤਿਅੰਤ ਮਹੱਤਵ ਦਿੰਦੇ ਹਨ।”