ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਿਖਰ ਸੰਮੇਲਨ 2025 ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਆਯੋਜਿਤ ਜੀ20 ਸਿਖਰ ਸੰਮੇਲਨ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸਿਖਰ ਸੰਮੇਲਨ ਦੌਰਾਨ ਵੀ ਸੰਖੇਪ ਗੱਲਬਾਤ ਹੋਈ ਸੀ।

ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3

November 23rd, 04:05 pm

ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।

ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ

November 23rd, 04:02 pm

ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 23rd, 02:18 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੀ-20 ਸਿਖਰ ਸੰਮੇਲਨ ਦੌਰਾਨ ਜੋਹੈੱਨਸਬਰਗ ਵਿੱਚ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਾਫੋਸਾ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਅਤੇ ਸਿਖਰ ਸੰਮੇਲਨ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਦਿੱਲੀ ਜੀ-20 ਸਿਖਰ ਸੰਮੇਲਨ ਵਿੱਚ ਲਏ ਗਏ ਫ਼ੈਸਲਿਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ’ਤੇ ਅਮਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਜੀ-20 ਯਤਨਾਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ

November 22nd, 09:35 pm

ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।

ਪ੍ਰਧਾਨ ਮੰਤਰੀ ਨੇ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 21st, 10:43 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੋਹੈੱਨਸਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਜੀ20 ਸਮਿਟ ਵਿੱਚ ਹਿੱਸਾ ਲੈਣ ਲਈ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ

November 21st, 06:25 pm

ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਪਹਿਲਾਂ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ ਸਨ। ਪ੍ਰਧਾਨ ਮੰਤਰੀ 20ਵੇਂ ਲੀਡਰਸ ਸਮਿਟ ਵਿੱਚ ਸ਼ਾਮਲ ਹੋਣਗੇ। ਸਮਿਟ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਵੀ ਕਰਨਗੇ ਅਤੇ ਭਾਰਤ-ਬ੍ਰਾਜ਼ੀਲ-ਦੱਖਣੀ ਅਫ਼ਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ

November 19th, 10:42 pm

ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ

August 28th, 06:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਦੀ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਭਾਗੀਦਾਰੀ

August 25th, 12:12 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 24 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ (BRICS-Africa Outreach and BRICS Plus Dialogue) ਵਿੱਚ ਹਿੱਸਾ ਲਿਆ।

ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ

August 24th, 02:38 pm

ਅਫਰੀਕਾ ਦੀ ਭੂਮੀ ‘ਤੇ ਆਪ ਸਾਰੇ ਮਿੱਤਰਾਂ ਦੇ ਦਰਮਿਆਨ ਉਪਸਥਿਤ ਹੋ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।

15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ

August 23rd, 08:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਆਯੋਜਿਤ 15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਹਿੱਸਾ ਲਿਆ।

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚੰਦਰਮਾ 'ਤੇ ਚੰਦਰਯਾਨ-3 ਦੀ ਸਫ਼ਲ ਲੈਂਡਿੰਗ ਦੇ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 23rd, 07:36 pm

ਅੰਮ੍ਰਿਤ ਕਾਲ(‘Amrit Kaal’) ਦੀ ਪ੍ਰਥਮ ਪ੍ਰਭਾ ਵਿੱਚ ਸਫ਼ਲਤਾ ਦੀ ਇਹ ਅੰਮ੍ਰਿਤ ਵਰਖਾ ਹੋਈ ਹੈ। ਅਸੀਂ ਧਰਤੀ ‘ਤੇ ਸੰਕਲਪ ਲਿਆ, ਅਤੇ ਚੰਦਰਮਾ ‘ਤੇ ਉਸ ਨੂੰ ਸਾਕਾਰ ਕੀਤਾ। ਅਤੇ ਸਾਡੇ ਵਿਗਿਆਨਕ ਸਾਥੀਆਂ ਨੇ ਭੀ ਕਿਹਾ ਕਿ India is now on the moon. ਅੱਜ ਅਸੀਂ ਅੰਤਰਿਕਸ਼ (ਪੁਲਾੜ) ਵਿੱਚ ਨਵੇਂ ਭਾਰਤ ਦੀ ਨਵੀਂ ਉਡਾਣ ਦੇ ਸਾਖੀ ਬਣੇ ਹਾਂ।( Today, we have witnessed the new flight of New India in space.)

ਪ੍ਰਧਾਨ ਮੰਤਰੀ ਚੰਦਰਯਾਨ-3 ਦੀ ਲੈਂਡਿੰਗ ਦੇਖਣ ਦੇ ਲਈ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸਰੋ ਦੀ ਟੀਮ ਨਾਲ ਜੁੜੇ

August 23rd, 06:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਚੰਦਰਮਾ ਦੀ ਸਤ੍ਹਾ 'ਤੇ ਚੰਦਰਯਾਨ-3 ਦੇ ਲੈਂਡਿੰਗ ਨੂੰ ਦੇਖਣ ਲਈ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸਰੋ ਦੀ ਟੀਮ ਨਾਲ ਜੁੜੇ। ਸਫ਼ਲ ਲੈਂਡਿੰਗ ਤੋਂ ਤੁਰੰਤ ਬਾਅਦ, ਪ੍ਰਧਾਨ ਮੰਤਰੀ ਨੇ ਟੀਮ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਇਤਿਹਾਸਿਕ ਉਪਲਬਧੀ ਦੇ ਲਈ ਵਧਾਈਆਂ ਦਿੱਤੀਆਂ।

15ਵੇਂ ਬ੍ਰਿਕਸ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ

August 23rd, 03:30 pm

ਪੰਦਰ੍ਹਵੇਂ (15ਵੇਂ) ਬ੍ਰਿਕਸ ਸਮਿਟ ਦੇ ਸ਼ਾਨਦਾਰ ਆਯੋਜਨ ਅਤੇ ਸਾਡੀ ਆਤਿਥਯ ਸਤਿਕਾਰ (ਪ੍ਰਾਹੁਣਚਾਰੀ/ਮਹਿਮਾਨ-ਨਿਵਾਜ਼ੀ) ਦੇ ਲਈ ਮੈਂ ਮੇਰੇ ਪ੍ਰਿਯ ਮਿੱਤਰ ਰਾਸ਼ਟਰਪਤੀ ਰਾਮਾਫੋਸਾ ਨੂੰ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ (ਉਨ੍ਹਾਂ ਦਾ) ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ

August 23rd, 03:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ, 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ ਦੇ ਦੌਰਾਨ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ,ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਦੇ ਨਾਲ ਇੱਕ ਬੈਠਕ ਕੀਤੀ।

PM Modi arrives for the BRICS Summit at Johannesburg, South Africa

August 22nd, 06:08 pm

Prime Minister Narendra Modi arrived at Johannesburg in South Africa. Upon arrival at the Waterkloof Air Force Base, PM Modi was accorded a ceremonious welcome by Deputy President, Paul Mashatile of South Africa. PM Modi’s three-day visit to South Africa entails participation in the 15th BRICS Summit and engagements with leaders of BRICS and invited countries in plurilateral and bilateral settings.

ਦੱਖਣ ਅਫਰੀਕਾ ਅਤੇ ਗ੍ਰੀਸ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ

August 22nd, 06:17 am

ਮੈਂ ਦੱਖਣ ਅਫਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ (H.E Mr. Cyril Ramaphosa) ਦੇ ਸੱਦੇ ‘ਤੇ 22 ਤੋਂ 24 ਅਗਸਤ 2023 ਤੱਕ ਬ੍ਰਿਕਸ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਦੱਖਣ ਅਫਰੀਕਾ ਗਣਰਾਜ ਦਾ ਦੌਰਾ ਕਰ ਰਿਹਾ ਹਾਂ। ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਜੋਹਾਨਸਬਰਗ (Johannesburg) ਵਿੱਚ ਆਯੋਜਿਤ ਹੋਣ ਵਾਲਾ ਇਹ 15ਵਾਂ ਬ੍ਰਿਕਸ ਸਮਿਟ (15th BRICS Summit) ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ

August 03rd, 08:26 pm

ਦੋਵਾਂ ਨੇਤਾਵਾਂ ਨੇ 2023 ਵਿੱਚ ਮਨਾਏ ਜਾਣ ਵਾਲੇ ਦੁਵੱਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ ਤੀਹਵੀਂ ਵਰ੍ਹੇਗੰਢ ਦੇ ਸੰਦਰਭ ਸਮੇਤ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ।

List of MoUs signed between India and South Africa during 10th BRICS Summit

July 26th, 11:57 pm