ਪ੍ਰਧਾਨ ਮੰਤਰੀ ਨੇ ਅਕਰਾ ਵਿੱਚ ਨਕਰੂਮਾਹ ਮੈਮੋਰੀਅਲ ਪਾਰਕ ਵਿਖੇ ਸ਼ਰਧਾਂਜਲੀ ਅਰਪਿਤ ਕੀਤੀ

July 03rd, 03:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੇ ਅਕਰਾ ਵਿੱਚ ਨਕਰੂਮਾਹ ਮੈਮੋਰੀਅਲ ਪਾਰਕ ਦਾ ਦੌਰਾ ਕੀਤਾ ਅਤੇ ਘਾਨਾ ਦੇ ਸੰਸਥਾਪਕ ਰਾਸ਼ਟਰਪਤੀ ਅਤੇ ਅਫਰੀਕੀ ਸੁਤੰਤਰਤਾ ਅੰਦੋਲਨ ਦੇ ਇੱਕ ਪ੍ਰਤਿਸ਼ਠਿਤ ਮੋਹਰੀ ਡਾ. ਕਵਾਮੇ ਨਕਰੂਮਾਹ (Dr. Kwame Nkrumah) ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਦੇ ਨਾਲ ਘਾਨਾ ਦੇ ਉਪ ਰਾਸ਼ਟਰਪਤੀ ਮਹਾਮਹਿਮ ਪ੍ਰੋਫੈਸਰ ਨਾਨਾ ਜੇਨ ਓਪੋਕੁ-ਅਗਯਮੰਗ (H.E. Prof. Naana Jane Opoku- Agyemang) ਵੀ ਸਨ। ਪ੍ਰਧਾਨ ਮੰਤਰੀ ਨੇ ਸੁਤੰਤਰਤਾ, ਏਕਤਾ ਅਤੇ ਸਮਾਜਿਕ ਨਿਆਂ ਦੇ ਲਈ ਡਾ. ਨਕਰੂਮਾਹ ਦੇ ਅਮਿਟ ਯੋਗਦਾਨ ਦੇ ਸਨਮਾਨ ਵਿੱਚ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਇੱਕ ਪਲ ਦਾ ਮੌਨ ਰੱਖਿਆ।

ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ

July 03rd, 03:45 pm

ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ

July 03rd, 03:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।

ਘਾਨਾ ਦੇ ਰਾਸ਼ਟਰੀ ਅਵਾਰਡ ‘ਦ ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ’ ਨਾਲ ਸਨਮਾਨਿਤ ਕੀਤੇ ਜਾਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 03rd, 02:15 am

ਰਾਸ਼ਟਰਪਤੀ ਜੀ ਦੁਆਰਾ ਘਾਨਾ ਦੇ ਰਾਸ਼ਟਰੀ ਅਵਾਰਡ ‘ਦ ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ’ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤਿਅੰਤ ਮਾਣ ਅਤੇ ਸਨਮਾਨ ਦੀ ਬਾਤ ਹੈ।

ਪ੍ਰਧਾਨ ਮੰਤਰੀ ਨੇ ਘਾਨਾ ਦਾ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ

July 03rd, 02:12 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਅਸਾਧਾਰਣ ਸ਼ਾਸਨ ਕਲਾ ਅਤੇ ਪ੍ਰਭਾਵਸ਼ਾਲੀ ਆਲਮੀ ਲੀਡਰਸ਼ਿਪ ਵਿੱਚ ਯੋਗਦਾਨ ਦੇ ਕਾਰਨ ਘਾਨਾ ਦੇ ਰਾਸ਼ਟਰਪਤੀ ਮਹਾਮਹਿਮ ਜੌਨ ਡ੍ਰਾਮਾਨੀ ਮਹਾਮਾ (President H.E. John Dramani Mahama) ਨੇ ਅੱਜ ਘਾਨਾ ਦੇ ਰਾਸ਼ਟਰੀ ਸਨਮਾਨ -ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ (Officer of the Order of the Star of Ghana)- ਨਾਲ ਸਨਮਾਨਿਤ ਕੀਤਾ। 1.4 ਬਿਲੀਅਨ ਭਾਰਤੀਆਂ ਦੀ ਤਰਫੋਂ ਪੁਰਸਕਾਰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਹ ਸਨਮਾਨ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ, ਸੱਭਿਆਚਾਰਕ ਪਰੰਪਰਾਵਾਂ ਅਤੇ ਵਿਵਿਧਤਾ ਅਤੇ ਘਾਨਾ ਅਤੇ ਭਾਰਤ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਸਮਰਪਿਤ ਕੀਤਾ।

ਪ੍ਰਧਾਨ ਮੰਤਰੀ ਨੇ ਘਾਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 03rd, 01:15 am

ਦੋਹਾਂ ਨੇਤਾਵਾਂ ਨੇ ਪ੍ਰਤੀਬੰਧਿਤ ਅਤੇ ਵਫ਼ਦ ਪੱਧਰ ਦੇ ਪ੍ਰਾਰੂਪਾਂ ਵਿੱਚ ਮੁਲਾਕਾਤ ਕੀਤੀ ਅਤੇ ਵਿਆਪਕ ਬਾਤਚੀਤ ਕੀਤੀ। ਉਹ ਸਬੰਧਾਂ ਨੂੰ ਵਿਆਪਕ ਸਾਂਝੇਦਾਰੀ (Comprehensive Partnership) ਦੇ ਪੱਧਰ ਤੱਕ ਵਧਾਉਣ ‘ਤੇ ਸਹਿਮਤ ਹੋਏ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਘਾਨਾ ਦੇ ਦਰਮਿਆਨ ਮਧੁਰ ਅਤੇ ਸਮੇਂ ਦੇ ਅਨੁਰੂਪ ਸਬੰਧਾਂ ਦੀ ਪੁਸ਼ਟੀ ਕੀਤੀ ਅਤੇ ਵਪਾਰ ਅਤੇ ਨਿਵੇਸ਼, ਖੇਤੀਬਾੜੀ, ਸਮਰੱਥਾ ਨਿਰਮਾਣ, ਡਿਜੀਟਲ ਟੈਕਨੋਲੋਜੀ, ਬੁਨਿਆਦੀ ਢਾਂਚੇ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਆਪਸੀ ਸਬੰਧਾਂ ਸਹਿਤ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਦਾ ਵਿਸਤਾਰ ਕਰਨ ਦੇ ਸਰੂਪਾਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਘਾਨਾ ਵਿੱਚ ਵਧਦੇ ਦੁਵੱਲੇ ਵਪਾਰ ਅਤੇ ਭਾਰਤੀ ਨਿਵੇਸ਼ ਦਾ ਸੁਆਗਤ ਕੀਤਾ। ਦੋਹਾਂ ਨੇਤਾਵਾਂ ਨੇ ਰੱਖਿਆ ਅਤੇ ਸੁਰੱਖਿਆ ਸਾਂਝਾਦੇਰੀ ਨੂੰ ਮਜ਼ਬੂਤ ਕਰਨ ‘ਤੇ ਭੀ ਚਰਚਾ ਕੀਤੀ। ਉਨ੍ਹਾਂ ਨੇ ਵਿਕਾਸ ਸਹਿਯੋਗ ਸਾਂਝੇਦਾਰੀ, ਵਿਸ਼ੇਸ਼ ਤੌਰ ‘ਤੇ ਭਾਰਤ ਸਮਰਥਿਤ ਬੁਨਿਆਦੀ ਢਾਂਚੇ ਅਤੇ ਸਮਰੱਥਾ ਨਿਰਮਾਣ ਪ੍ਰੋਜੈਕਟਾਂ ਦੇ ਜ਼ਰੀਏ ਹੋਰ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧਤਾ ਵਿਅਕਤ ਕੀਤੀ। ਭਾਰਤ ਨੇ ਸਿਹਤ, ਔਸ਼ਧੀ, ਡਿਜੀਟਲ ਪਬਲਿਕ ਬੁਨਿਆਦੀ ਢਾਂਚੇ, ਯੂਪੀਆਈ ਅਤੇ ਕੌਸ਼ਲ ਵਿਕਾਸ ਦੇ ਖੇਤਰਾਂ (fields of health, pharma, digital public infrastructure, UPI and skill development) ਵਿੱਚ ਆਪਣੇ ਅਨੁਭਵ ਸਾਂਝੇ ਕਰਨ ਦੀ ਪੇਸ਼ਕਸ਼ ਕੀਤੀ। ਪ੍ਰਧਾਨ ਮੰਤਰੀ ਨੇ ਗਲੋਬਲ ਸਾਊਥ ਦੀਆਂ ਚਿੰਤਾਵਾਂ ‘ਤੇ ਬਾਤਚੀਤ ਕਰਨ ਦੇ ਲਈ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਵਿਅਕਤ ਕੀਤੀ ਅਤੇ ਇਸ ਮਾਮਲੇ ਵਿੱਚ ਘਾਨਾ ਦੀ ਇਕਜੁੱਟਤਾ ਦੇ ਲਈ ਉਸ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਘਾਨਾ ਵਿੱਚ 15,000 ਭਾਰਤੀਆਂ ਦੀ ਦੇਖਭਾਲ਼ ਕਰਨ ਦੇ ਲਈ ਰਾਸ਼ਟਰਪਤੀ ਮਹਾਮਾ ਦਾ ਧੰਨਵਾਦ ਭੀ ਕੀਤਾ।

ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

July 03rd, 12:32 am

ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।

ਪ੍ਰਧਾਨ ਮੰਤਰੀ ਸਰਕਾਰੀ ਯਾਤਰਾ ‘ਤੇ ਘਾਨਾ ਪਹੁੰਚੇ

July 02nd, 09:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਘਾਨਾ ਦੇ ਸਰਕਾਰੀ ਯਾਤਰਾ ‘ਤੇ ਅਕਰਾ (Accra) ਪਹੁੰਚੇ। ਵਿਸ਼ੇਸ਼ ਸਨਮਾਨ ਦੇ ਤੌਰ ‘ਤੇ, ਹਵਾਈ ਅੱਡੇ ‘ਤੇ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਦਾ ਘਾਨਾ ਦੇ ਰਾਸ਼ਟਰਪਤੀ, ਮਹਾਮਹਿਮ ਜੌਨ ਡ੍ਰਾਮਾਨੀ ਮਹਾਮਾ (President of Ghana, H.E. John Dramani Mahama) ਨੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ। ਇਹ ਸਨਮਾਨ ਦੋਹਾਂ ਦੇਸ਼ਾਂ ਦੇ ਦਰਮਿਆਨ ਮਿੱਤਰਤਾ ਦੇ ਮਜ਼ਬੂਤ ਅਤੇ ਇਤਿਹਾਸਿਕ ਰਿਸ਼ਤਿਆਂ ਨੂੰ ਦਰਸਾਉਂਦਾ ਹੈ।

ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ, ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ

July 02nd, 07:34 am

ਅੱਜ, ਮੈਂ 2 ਜੁਲਾਈ ਤੋਂ 9 ਜੁਲਾਈ 2025 ਤੱਕ ਪੰਜ ਦੇਸ਼ਾਂ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।