ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ 'ਤੇ ਜੋਸ ਐਂਟੋਨੀਓ ਕਾਸਟ ਰਿਸਟ ਨੂੰ ਵਧਾਈ ਦਿੱਤੀ
March 13th, 12:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੋਸ ਐਂਟੋਨੀਓ ਕਾਸਟ ਰਿਸਟ ਨੂੰ ਚਿਲੀ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਚਿਲੀ ਵਿਚਕਾਰ ਨਿੱਘੇ ਅਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਡੂੰਘਾ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਇੱਕ ਸਫਲ ਕਾਰਜਕਾਲ ਲਈ ਮੇਰੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!