ਪ੍ਰਧਾਨ ਮੰਤਰੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ

May 31st, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ

May 16th, 01:30 pm

ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...

ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ

May 16th, 01:20 pm

ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।

Bengal’s strength is known worldwide, but TMC has trapped it in corruption: PM Modi in Mathurapur

April 23rd, 01:00 pm

Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.

Today, against TMC’s jungle raj, people across Bengal are blowing the conch of change: PM Modi in Krishnanagar

April 23rd, 12:45 pm

PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.

PM Modi’s high-energy rallies in Krishnanagar and Mathurapur, West Bengal

April 23rd, 12:30 pm

PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.

ਪ੍ਰਧਾਨ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

April 13th, 09:39 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੱਲ੍ਹਿਆਂਵਾਲਾ ਬਾਗ਼ ਦੇ ਬਹਾਦਰ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਲੋਕਾਂ ਦੇ ਅਟੁੱਟ ਜਜ਼ਬੇ ਦੀ ਇੱਕ ਮਜ਼ਬੂਤ ਯਾਦ ਦਿਵਾਉਂਦੀ ਹੈ।

Prime Minister pays tribute to Bhagat Singh, Rajguru, and Sukhdev on Shaheed Diwas

March 23rd, 08:29 am

On the occasion of Shaheed Diwas, PM Modi paid rich tributes to the great freedom fighters Bhagat Singh, Rajguru and Sukhdev. Lauding their bravery, he observed that the martyrdom of these iconic heroes for the nation remains deeply etched in India's collective memory. He highlighted that they chose the path of sacrifice with conviction, placing the nation above their own lives..

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ

March 23rd, 08:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸਮਾਜਵਾਦੀ ਨੇਤਾ ਅਤੇ ਚਿੰਤਕ ਡਾ. ਰਾਮ ਮਨੋਹਰ ਲੋਹੀਆ ਦੀ ਜਯੰਤੀ ਮੌਕੇ ’ਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

PM Modi addresses an enthusiastic public rally in Madurai, Tamil Nadu

March 01st, 04:30 pm

PM Modi addressed a massive public rally in Madurai, beginning his speech with deep reverence for Tamil Nadu’s spiritual heritage. He said he had just visited Tirupparankundram and received the darshan of Bhagwan Murugan, describing it as a truly pine experience. He said he prayed for the prosperity of Tamil Nadu and the entire nation.

ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ’ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ

February 19th, 08:48 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਰਾਸ਼ਟਰ ਦੂਰ-ਦਰਸ਼ੀ ਨੇਤਾ, ਅਸਧਾਰਨ ਪ੍ਰਸ਼ਾਸਕ, ਰਣਨੀਤਕ ਚਿੰਤਕ ਅਤੇ ਸਵਰਾਜ ਦੇ ਯੋਧੇ ਨੂੰ ਸਲਾਮ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਰਾਜਘਾਟ ’ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

January 30th, 01:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ’ਤੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਸਥਾਈ ਆਦਰਸ਼ ਸਾਡੇ ਰਾਸ਼ਟਰ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਉਨ੍ਹਾਂ ਦੇ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ ਅਤੇ ਨਿਆਂ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ 'ਤੇ ਅਧਾਰਿਤ ਭਾਰਤ ਦੇ ਨਿਰਮਾਣ ਲਈ ਵਚਨਬੱਧ ਹਾਂ।

ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ

January 03rd, 08:07 am

ਅੱਜ ਸਾਵਿਤਰੀਬਾਈ ਫੁਲੇ ਦੀ ਜਯੰਤੀ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਸ ਮੋਢੀ ਸਮਾਜ ਸੁਧਾਰਕ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸੇਵਾ ਅਤੇ ਸਿੱਖਿਆ ਰਾਹੀਂ ਸਮਾਜ ਨੂੰ ਬਦਲਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।

ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 25th, 04:40 pm

ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ

November 25th, 04:38 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।

ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 08th, 05:33 pm

ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ

November 08th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਬਹੁਤ ਹੀ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੀਂ ਪ੍ਰਦਰਸ਼ਨੀ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਵਾਲੇ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਨਾਲ ਮੁਲਾਕਾਤ ਕੀਤੀ

September 19th, 04:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਅਤਿ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੇਂ ਪ੍ਰਦਰਸ਼ਨ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਵਿੱਤਰ ਨਿਸ਼ਾਨੀਆਂ 'ਜੋੜੇ ਸਾਹਿਬ' ਵਾਂਗ ਹੀ ਮਹੱਤਵਪੂਰਨ ਅਤੇ ਅਧਿਆਤਮਕ ਤੌਰ 'ਤੇ ਮਹੱਤਵਪੂਰਨ ਹਨ ਅਤੇ ਇਹ ਸਾਡੇ ਦੇਸ਼ ਦੇ ਸਭਿਆਚਾਰਕ ਲੋਕਾਚਾਰ ਦੇ ਨਾਲ-ਨਾਲ ਮਾਣਮੱਤੇ ਸਿੱਖ ਇਤਿਹਾਸ ਦਾ ਹਿੱਸਾ ਹਨ। ਸ਼੍ਰੀ ਮੋਦੀ ਨੇ ਕਿਹਾ, ਇਹ ਪਵਿੱਤਰ ਨਿਸ਼ਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿਖਾਈ ਗਈ ਹਿੰਮਤ, ਧਾਰਮਿਕਤਾ, ਨਿਆਂ ਅਤੇ ਸਮਾਜਿਕ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਗੀਆਂ।

ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 25th, 06:42 pm

ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ

August 25th, 06:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।