ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 03rd, 12:00 pm

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

January 03rd, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।

ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 17th, 10:05 am

ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ

October 17th, 10:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।

Historic decisions taken by Cabinet to boost infrastructure across sectors

June 24th, 04:09 pm

Union Cabinet chaired by PM Narendra Modi took several landmark decisions, which will go a long way providing a much needed boost to infrastructure across sectors, which are crucial in the time of pandemic. The sectors include animal husbandry, urban infrastructure and energy sector.