ਪ੍ਰਧਾਨ ਮੰਤਰੀ ਨੇ ਮਹਾਮਹਿਮ ਪ੍ਰਿੰਸ ਕਰੀਮ ਆਗਾ ਖਾਨ IV (Prince Karim Aga Khan IV) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

February 05th, 04:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਪ੍ਰਿੰਸ ਕਰੀਮ ਆਗਾ ਖਾਨ IV (Prince Karim Aga Khan IV) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤੀ ਦੱਸਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਅਧਿਆਤਮ ਦੇ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਿਹਤ, ਸਿੱਖਿਆ. ਗ੍ਰਾਮੀਣ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਜਿਹੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।