DMK is the biggest enemy of Tamil Nadu’s culture: PM Modi in Madhuranthakam
January 23rd, 03:15 pm
PM Modi addressed a public rally in Madhuranthakam, Tamil Nadu, where he said the people of the state had given the DMK a clear mandate twice, but the party betrayed the trust of the people. He added DMK made many promises but delivered zero results, adding that people are now calling it a CMC government, one that promotes corruption, mafia, and crime.Tamil Nadu shows massive support for NDA at PM Modi’s Madhuranthakam rally
January 23rd, 03:00 pm
PM Modi addressed a public rally in Madhuranthakam, Tamil Nadu, where he said the people of the state had given the DMK a clear mandate twice, but the party betrayed the trust of the people. He added DMK made many promises but delivered zero results, adding that people are now calling it a CMC government, one that promotes corruption, mafia, and crime.ਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 14th, 11:00 am
ਅੱਜ ਪੋਂਗਲ ਇੱਕ ਗਲੋਬਲ ਤਿਉਹਾਰ ਬਣ ਚੁੱਕਿਆ ਹੈ। ਦੁਨੀਆ ਭਰ ਵਿੱਚ ਤਾਮਿਲ ਸਮੁਦਾਇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਇਸ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਨ੍ਹਾਂ ਵਿੱਚੋਂ ਮੈਂ ਵੀ ਇੱਕ ਹਾਂ। ਇਸ ਖ਼ਾਸ ਤਿਉਹਾਰ ਨੂੰ ਤੁਹਾਡੇ ਸਾਰਿਆਂ ਦੇ ਨਾਲ ਮਨਾਉਣਾ ਮੇਰੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਸਾਡੇ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ਨੁਮਾ ਅਹਿਸਾਸ ਦੀ ਤਰ੍ਹਾਂ ਹੈ, ਇਸ ਵਿੱਚ ਅੰਨਦਾਤਾ ਦੀ ਮਿਹਨਤ, ਧਰਤੀ ਅਤੇ ਸੂਰਜ ਦੇ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਹੈ, ਨਾਲ ਹੀ ਇਹ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਬਣਾਉਣ ਦਾ ਰਸਤਾ ਦਿਖਾਉਂਦਾ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਬਾਰੇ ਉਤਸ਼ਾਹ ਹੈ। ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਾਰੇ ਤਾਮਿਲ ਭਾਈ-ਭੈਣਾਂ ਨੂੰ ਪੋਂਗਲ ਦੀਆਂ ਅਤੇ ਸਾਰੇ ਤਿਉਹਾਰਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਦੇ ਸਮਾਗਮਾਂ ਨੂੰ ਸੰਬੋਧਨ ਕੀਤਾ
January 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੋਂਗਲ ਦੇ ਜਸ਼ਨਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਤਾਮਿਲ ਭਾਸ਼ਾ ਵਿੱਚ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ਅੱਜ ਪੋਂਗਲ ਇੱਕ ਵਿਸ਼ਵ-ਵਿਆਪੀ ਤਿਉਹਾਰ ਬਣ ਗਿਆ ਹੈ, ਜਿਸਨੂੰ ਦੁਨੀਆ ਭਰ ਵਿੱਚ ਤਾਮਿਲ ਭਾਈਚਾਰੇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਉਤਸ਼ਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਵੀ ਉਨ੍ਹਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਇਸ ਖ਼ਾਸ ਤਿਉਹਾਰ ਨੂੰ ਸਭ ਦੇ ਨਾਲ ਮਨਾਉਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ੀ ਭਰਿਆ ਅਹਿਸਾਸ ਹੈ, ਜੋ ਕਿਸਾਨਾਂ ਦੀ ਮਿਹਨਤ, ਧਰਤੀ ਅਤੇ ਸੂਰਜ ਪ੍ਰਤੀ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹੈ, ਨਾਲ ਹੀ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਵੱਲ ਮਾਰਗ-ਦਰਸ਼ਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਸਾਰੇ ਤਾਮਿਲ ਭਾਈਆਂ ਅਤੇ ਭੈਣਾਂ ਨੂੰ ਪੋਂਗਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਤਿਉਹਾਰਾਂ ਲਈ ਦਿਲੋਂ ਵਧਾਈ ਪ੍ਰਗਟ ਕੀਤੀ।ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 04th, 01:00 pm
ਅੱਜ ਕਾਸ਼ੀ ਦੇ ਸਾਂਸਦ ਵਜੋਂ ਤੁਹਾਡੇ ਸਾਰੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਤੋਂ ਕਾਸ਼ੀ ਵਿੱਚ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ। ਤੁਸੀਂ ਸਾਰੇ ਖਿਡਾਰੀ ਬਹੁਤ ਸਖ਼ਤ ਮਿਹਨਤ ਤੋਂ ਬਾਅਦ ਇਸ ਨੈਸ਼ਨਲ ਟੂਰਨਾਮੈਂਟ ਤੱਕ ਪਹੁੰਚੇ ਹੋ। ਤੁਸੀਂ ਜੋ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ ਵਿੱਚ ਕਾਸ਼ੀ ਦੇ ਮੈਦਾਨ 'ਤੇ ਉਸ ਦੀ ਪ੍ਰੀਖਿਆ ਹੋਵੇਗੀ। ਵੈਸੇ ਮੈਨੂੰ ਦੱਸਿਆ ਗਿਆ ਹੈ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇੱਥੇ ਇਕੱਠੀਆਂ ਹੋਈਆਂ ਹਨ। ਭਾਵ ਤੁਸੀਂ ਸਾਰੇ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਬਹੁਤ ਸੋਹਣੀ ਤਸਵੀਰ ਵੀ ਪੇਸ਼ ਕਰ ਰਹੇ ਹੋ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ
January 04th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਾਣਸੀ ਤੋਂ ਸਾਂਸਦ ਹੋਣ ਦੇ ਨਾਤੇ ਸਾਰੇ ਖਿਡਾਰੀਆਂ ਦਾ ਸਵਾਗਤ ਅਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਅੱਜ ਤੋਂ ਵਾਰਾਣਸੀ ਵਿੱਚ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀ ਅਣਥੱਕ ਮਿਹਨਤ ਤੋਂ ਬਾਅਦ ਇਸ ਰਾਸ਼ਟਰੀ ਟੂਰਨਾਮੈਂਟ ਤੱਕ ਪਹੁੰਚੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਰਾਣਸੀ ਦੇ ਮੈਦਾਨ 'ਤੇ ਉਨ੍ਹਾਂ ਦੀ ਮਿਹਨਤ ਦੀ ਪ੍ਰੀਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇਕੱਠੀਆਂ ਹੋਈਆਂ ਹਨ, ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਸੁੰਦਰ ਤਸਵੀਰ ਪੇਸ਼ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਪ੍ਰਧਾਨ ਮੰਤਰੀ ਨੇ ਕਾਸ਼ੀ ਤਮਿਲ ਸੰਗਮਮ ਲਈ ਸ਼ੁਭਕਾਮਨਾਵਾਂ ਦਿੱਤੀਆਂ
December 02nd, 07:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੋਂ ਸ਼ੁਰੂ ਹੋ ਰਹੇ ਕਾਸ਼ੀ ਤਮਿਲ ਸੰਗਮਮ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜੀਵਿਤ ਸਮਾਗਮ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਭਾਵਨਾ ਨੂੰ ਹੋਰ ਡੂੰਘਾਈ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਸੰਗਮਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਦੇ ਕਾਸ਼ੀ ਪਰਵਾਸ ਦੇ ਸੁਖਾਵੇਂ ਅਤੇ ਯਾਦਗਾਰੀ ਹੋਣ ਦੀ ਕਾਮਨਾ ਕਰਦਾ ਹਾਂ!ਨੁੱਕੜ ਨਾਟਕ ਤੋਂ ਲੈ ਕੇ ਰੀਲ ਮੇਕਿੰਗ ਤੱਕ— Gen Z ਬਣਿਆ ਕਾਸ਼ੀ ਤਾਮਿਲ ਸੰਗਮਮ ਦਾ ਨਵਾਂ ਚਿਹਰਾ
November 30th, 06:56 pm
ਦੋ ਦਸੰਬਰ ਨੂੰ ਸ਼ੁਰੂ ਹੋਣ ਵਾਲੇ ਕਾਸ਼ੀ ਤਾਮਿਲ ਸੰਗਮਮ 4.0 ਨੂੰ ਲੈ ਕੇ Gen Z ਵਿੱਚ ਖ਼ਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ, ਜੋ ਇਸ ਸਭਿਆਚਾਰਕ ਉਤਸ਼ਾਹ ਨੂੰ ਹੋਰ ਜੀਵਿਤ ਬਣਾ ਰਿਹਾ ਹੈ। ਇਹ ਸਮਾਗਮ ਕਾਸ਼ੀ ਅਤੇ ਤਾਮਿਲਨਾਡੂ ਦਰਮਿਆਨ ਪ੍ਰਾਚੀਨ ਸਭਿਆਚਾਰਕ ਅਤੇ ਭਾਸ਼ਾਈ ਸਬੰਧਾਂ ਨੂੰ ਇੱਕ ਨਵੇਂ ਯੁੱਗ ਦੀ ਨੌਜਵਾਨ ਊਰਜਾ ਨਾਲ ਜੋੜਨ ਦੀ ਕੋਸ਼ਿਸ਼ ਹੈ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 02nd, 11:30 am
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਪਟਨਾ ਤੋਂ ਸਾਡੇ ਨਾਲ ਜੁੜੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੀ, ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਜੁੜੇ ਹੋਏ ਸਾਰੇ ਆਦਰਯੋਗ ਮੁੱਖ ਮੰਤਰੀਗਣ, ਗਵਰਨਰ ਸ਼੍ਰੀ, ਮੰਤਰੀਗਣ, ਯੂਪੀ ਸਰਕਾਰ ਦੇ ਮੰਤਰੀਗਣ, ਯੂਪੀ ਭਾਜਪਾ ਪ੍ਰਧਾਨ ਭੂਪੇਂਦਰ ਸਿੰਘ ਚੌਧਰੀ ਜੀ, ਸਾਰੇ ਵਿਧਾਇਕ ਅਤੇ ਜਨਪ੍ਰਤੀਨਿਧੀ ਗਣ ਅਤੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ, ਅਤੇ ਵਿਸ਼ੇਸ਼ ਤੌਰ ‘ਤੇ ਕਾਸ਼ੀ ਦੇ ਮੇਰੇ ਮਾਲਕ ਜਨਤਾ ਜਨਾਰਦਨ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 02nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ (auspicious month of Sawan) ਵਿੱਚ ਵਾਰਾਣਸੀ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਹਾਰਦਿਕ ਭਾਵਨਾਵਾਂ ਵਿਅਕਤ ਕੀਤੀਆਂ। ਵਾਰਾਣਸੀ ਦੇ ਲੋਕਾਂ ਦੇ ਨਾਲ ਆਪਣੇ ਗਹਿਰੇ ਭਾਵਨਾਤਮਕ ਜੁੜਾਅ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼ਹਿਰ ਦੇ ਹਰੇਕ ਪਰਿਵਾਰ ਦੇ ਮੈਂਬਰ ਦੇ ਪ੍ਰਤੀ ਆਪਣਾ ਆਦਰਪੂਰਵਕ ਅਭਿਵਾਦਨ ਕੀਤਾ। ਸ਼੍ਰੀ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜਨ ‘ਤੇ ਵੀ ਸੰਤੋਸ਼ ਵਿਅਕਤ ਕੀਤਾ।ਤਮਿਲ ਨਾਡੂ ਦੇ ਗੰਗਈਕੋਂਡਾ ਚੋਲਾਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 27th, 12:30 pm
ਪਰਮ ਆਦਰਯੋਗ ਆਧੀਨਮ ਮਠਾਧੀਸ਼ਗਣ, ਚਿਨਮਯਾ ਮਿਸ਼ਨ ਦੇ ਸਵਾਮੀਗਣ, ਤਮਿਲ ਨਾਡੂ ਦੇ ਗਵਰਨਰ R N ਰਵੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਡਾ. ਐੱਲਮੁਰੂਗਨ ਜੀ, ਸਥਾਨਕ ਸਾਂਸਦ ਥਿਰੂਮਾ-ਵਲਵਨ ਜੀ, ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਮੰਤਰੀ, ਸੰਸਦ ਵਿੱਚ ਮੇਰੇ ਸਾਥੀ ਮਾਣਯੋਗ ਸ਼੍ਰੀ ਇਲੈਯਾਰਾਜਾ ਜੀ, ਸਾਰੇ ਓਦੁਵਾਰ, ਭਗਤ, ਸਟੂਡੈਂਟਸ, ਕਲਚਰ ਹਿਸਟੋਰਿਯੰਸ (ओदुवार्, भक्त, स्टूडेंट्स, कल्चरल हिस्टोरियन्स) ਅਤੇ ਮੇਰੇ ਭਾਈਓ ਅਤੇ ਭੈਣੋਂ,! ਨਮ: ਸ਼ਿਵਾਏਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਨੂੰ ਸੰਬੋਧਨ ਕੀਤਾ
July 27th, 12:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਈ ਮਹੋਤਸਵ ਨੂੰ ਸੰਬੋਧਨ ਕੀਤਾ। ਸਰਵਸ਼ਕਤੀਮਾਨ ਭਗਵਾਨ ਸ਼ਿਵ ਨੂੰ ਨਮਨ ਕਰਦੇ ਹੋਏ, ਸ਼੍ਰੀ ਇਲੈਯਾਰਾਜ ਦੇ ਸੰਗੀਤ ਅਤੇ ਓਧੁਵਰਾਂ ਦੇ ਪਵਿੱਤਰ ਜਾਪ ਦੇ ਨਾਲ, ਰਾਜਾਰਾਜ ਚੋਲ ਦੀ ਪਾਵਨ ਭੂਮੀ ਵਿੱਚ ਦਿਵਯ ਦਰਸ਼ਨ ਦੇ ਮਾਧਿਅਮ ਨਾਲ ਅਨੁਭਵ ਕੀਤੀ ਗਈ ਡੂੰਘੀ ਅਧਿਆਤਮਿਕ ਊਰਜਾ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਧਿਆਤਮਿਕ ਵਾਤਾਵਰਣ ਨੇ ਆਤਮਾ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,