ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 28th, 03:35 pm

ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ

November 28th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

June 26th, 08:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ, ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਅਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ

June 22nd, 02:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਧਾਮ ਦੇ ਪ੍ਰਤੀ ਸਮਰਪਣ ਅਤੇ ਰਾਮ ਮੰਦਿਰ ਪ੍ਰਤਿਸ਼ਠਾ ਸਮਾਰੋਹ ਦੇ ਹਿੱਸਾ ਰਹੇ ਅਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ

June 18th, 11:20 pm

ਕਾਸ਼ੀ ਵਿੱਚ ਦਿਨ ਭਰ ਦੇ ਪ੍ਰੋਗਰਾਮਾਂ, ਜਿਸ ਵਿੱਚ ਕਿਸਾਨ ਸਨਮਾਨ ਨਿਧੀ (Kisan Samman Nidhi) ਸੌਂਪਣ ਦਾ ਪ੍ਰੋਗਰਾਮ, ਗੰਗਾ ਆਰਤੀ ਅਤੇ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਪੂਜਾ-ਅਰਚਨਾ ਸ਼ਾਮਲ ਸਨ, ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਾਰਾਣਸੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ (Dr. Sampurnanand Sports Stadium) ਅਤੇ ਸਪੋਰਟਸ ਕੰਪਲੈਕਸ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਦੇ ਲਈ ਅਚਾਨਕ ਦੌਰਾ ਕੀਤਾ।