ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ਨੂੰ ਦੁਵੱਲੇ ਸਬੰਧਾਂ ਲਈ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ
June 17th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਕਿ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ 15 ਜੁਲਾਈ, 2026 ਤੋਂ ਲਾਗੂ ਹੋ ਜਾਵੇਗਾ।ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
June 17th, 12:36 am
ਦੋਵਾਂ ਨੇਤਾਵਾਂ ਨੇ ਪਿਛਲੇ ਸਾਲ ਹੋਏ ਆਪਸੀ ਦੌਰਿਆਂ ਤੋਂ ਬਾਅਦ ਭਾਰਤ-ਯੂਕੇ ਸਬੰਧਾਂ ਵਿੱਚ ਆਈ ਮਜ਼ਬੂਤ ਗਤੀ ਦੀ ਸਮੀਖਿਆ ਕੀਤੀ ਅਤੇ ‘ਵਿਜ਼ਨ 2035’ ਦੇ ਸਾਰੇ ਪ੍ਰਮੁੱਖ ਥੰਮ੍ਹਾਂ - ਵਪਾਰ ਅਤੇ ਆਰਥਿਕ ਵਿਕਾਸ, ਰੱਖਿਆ ਅਤੇ ਸੁਰੱਖਿਆ, ਜਲਵਾਯੂ ਕਾਰਵਾਈ ਅਤੇ ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ-ਨਾਲ ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟ ਕੀਤੀ। ਉਹਨਾਂ ਨੇ ਮਜ਼ਬੂਤ ਸਿੱਖਿਆ ਭਾਈਵਾਲੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਬੰਗਲੁਰੂ ਵਿੱਚ ਯੂਨੀਵਰਸਿਟੀ ਆਫ਼ ਲਿਵਰਪੂਲ ਵੱਲੋਂ ਆਪਣਾ ਕੈਂਪਸ ਸਥਾਪਤ ਕਰਨ ਅਤੇ ਮੁੰਬਈ ਵਿੱਚ ਯੂਨੀਵਰਸਿਟੀ ਆਫ਼ ਯਾਰਕ ਅਤੇ ਯੂਨੀਵਰਸਿਟੀ ਆਫ਼ ਬ੍ਰਿਸਟਲ ਦੇ ਕੈਂਪਸ ਖੋਲ੍ਹਣ ਲਈ ਹਾਲ ਹੀ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।ਭਾਰਤ-ਬ੍ਰਿਟੇਨ ਸਾਂਝਾ ਬਿਆਨ
October 09th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਐੱਮਪੀ 08-09 ਅਕਤੂਬਰ 2025 ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ। ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਜਿਸ ਵਿੱਚ ਵਪਾਰ ਅਤੇ ਵਣਜ ਦੇ ਰਾਜ ਸਕੱਤਰ ਅਤੇ ਬੋਰਡ ਆਫ਼ ਟ੍ਰੇਡ ਦੇ ਪ੍ਰਧਾਨ ਪੀਟਰ ਕਾਇਲ ਐੱਮਪੀ, ਸਕਾਟਲੈਂਡ ਦੇ ਰਾਜ ਸਕੱਤਰ ਡਗਲਸ ਅਲੈਗਜ਼ੈਂਡਰ ਐੱਮਪੀ, ਨਿਵੇਸ਼ ਮੰਤਰੀ ਸ਼੍ਰੀ ਜੇਸਨ ਸਟਾਕਵੁੱਡ ਅਤੇ 125 ਸੀਈਓ, ਉੱਦਮੀ, ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਸੱਭਿਆਚਾਰ ਨਾਲ ਜੁੜੇ ਪ੍ਰਮੁੱਖ ਵਿਅਕਤੀ ਸ਼ਾਮਲ ਸਨ।ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
October 09th, 01:55 pm
ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਅਧਿਕਾਰਤ ਦੌਰੇ 'ਤੇ ਸਵਾਗਤ ਕੀਤਾ
October 08th, 12:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਇਤਿਹਾਸਕ ਦੌਰੇ 'ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਬਰਤਾਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਵੀ ਆਇਆ ਹੈ।ਪ੍ਰਧਾਨ ਮੰਤਰੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 07th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਵੀਂ ਮੁੰਬਈ ਪਹੁੰਚਣਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਉਹ ਨਵੇਂ ਬਣੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਦੁਪਹਿਰ 3:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਅਤੇ ਮੁੰਬਈ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਂਚ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਅਤੇ ਬ੍ਰਿਟਿਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ
July 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸਰ ਕੀਰ ਸਟਾਰਮਰ ਨੇ ਅੱਜ ਇਤਿਹਾਸਕ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ [ਸੀਈਟੀਏ] 'ਤੇ ਦਸਤਖਤ ਕਰਨ ਤੋਂ ਬਾਅਦ ਭਾਰਤ ਅਤੇ ਬ੍ਰਿਟੇਨ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਸਿਹਤ, ਫਾਰਮਾਸਿਊਟੀਕਲ, ਰਤਨ ਅਤੇ ਗਹਿਣੇ, ਆਟੋਮੋਬਾਈਲ, ਊਰਜਾ, ਮੈਨੁਫੈਕਚਰਿੰਗ, ਦੂਰਸੰਚਾਰ, ਟੈਕਨੋਲੋਜੀ, ਆਈਟੀ, ਲੌਜਿਸਟਿਕਸ, ਟੈਕਸਟਾਈਲ ਅਤੇ ਵਿੱਤੀ ਸੇਵਾਵਾਂ ਖੇਤਰਾਂ ਦੇ ਦੋਵੇਂ ਪਾਸਿਆਂ ਦੇ ਪ੍ਰਮੁੱਖ ਉਦਯੋਗਪਤੀ ਮੌਜੂਦ ਸਨ। ਇਹ ਖੇਤਰ ਦੋਵੇਂ ਦੇਸ਼ਾਂ ਵਿੱਚ ਰੋਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।ਭਾਰਤ-ਬ੍ਰਿਟੇਨ ਵਿਜ਼ਨ 2035
July 24th, 07:12 pm
ਭਾਰਤ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀਆਂ ਨੇ 24 ਜੁਲਾਈ, 2025 ਨੂੰ ਲੰਦਨ ਵਿੱਚ ਦੁਵੱਲੀ ਮੀਟਿੰਗ ਦੌਰਾਨ ਨਵੇਂ “ਭਾਰਤ-ਬ੍ਰਿਟੇਨ ਵਿਜ਼ਨ 2035” ਨੂੰ ਸਾਂਝੀ ਸਵੀਕ੍ਰਿਤੀ ਪ੍ਰਦਾਨ ਕਰ ਦਿੱਤੀ ਹੈ, ਜੋ ਮੁੜ ਸੁਰਜੀਤ ਸਾਂਝੇਦਾਰੀ ਦੀ ਪੂਰਨ ਸਮਰੱਥਾ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ। ਇਹ ਮਹੱਤਵਅਕਾਂਖੀ ਅਤੇ ਭਵਿੱਖ-ਕੇਂਦ੍ਰਿਤ ਸਮਝੌਤਾ, ਤੇਜ਼ੀ ਨਾਲ ਬਦਲਦੇ ਗਲੋਬਲ ਦੌਰ ਵਿੱਚ ਆਪਸੀ ਵਿਕਾਸ, ਸਮ੍ਰਿੱਧੀ ਅਤੇ ਇੱਕ ਸਮ੍ਰਿੱਧ, ਸੁਰੱਖਿਅਤ ਅਤੇ ਟਿਕਾਊ ਵਿਸ਼ਵ ਨੂੰ ਆਕਾਰ ਦੇਣ ਲਈ ਦੋਵਾਂ ਦੇਸ਼ਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਸੰਕਲਪ ਨੂੰ ਰੇਖਾਂਕਿਤ ਕਰਦਾ ਹੈ।ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੀ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 24th, 04:20 pm
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਸਟਾਰਮਰ ਦੇ ਗਰਮਜੋਸ਼ੀ ਭਰੇ ਸੁਆਗਤ-ਸਤਿਕਾਰ ਲਈ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਅੱਜ ਸਾਡੇ ਸਬੰਧਾਂ ਵਿੱਚ ਇੱਕ ਇਤਿਹਾਸਕ ਦਿਵਸ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਈ ਵਰ੍ਹਿਆਂ ਦੀ ਮਿਹਨਤ ਤੋਂ ਬਾਅਦ, ਅੱਜ ਦੋਨੋਂ ਦੇਸ਼ਾਂ ਦਰਮਿਆਨ Comprehensive Economic and Trade Agreement ਸੰਪੰਨ ਹੋਇਆ ਹੈ।ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 24th, 04:00 pm
ਮੈਂ ਦਿਲੋਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ਇਸ ਸੁਆਗਤ ਦੇ ਲਈ, ਸ਼ਾਨਦਾਰ ਸਨਮਾਨ ਦੇ ਲਈ ਅਤੇ ਚੈਕਰਸ ਵਿੱਚ ਅੱਜ ਇੱਕ ਨਵਾਂ ਇਤਿਹਾਸ ਰਚਣ ਅਸੀਂ ਜਾ ਰਹੇ ਹਾਂ। ਅਤੇ ਭਾਰਤ ਅਤੇ UK ਮਿਲ ਕੇ ਇੱਕ ਨਵਾਂ ਇਤਿਹਾਸ ਦੀ ਨੀਂਹ ਰੱਖ ਰਹੇ ਹਾਂ।ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 24th, 03:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 -24 ਜੁਲਾਈ 2025 ਨੂੰ ਯੂਨਾਈਟਿਡ ਕਿੰਗਡਮ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸਟਾਰਮਰ ਨੇ ਬਕਿੰਘਮਸ਼ਾਇਰ ਵਿੱਚ ਯੂਕੇ ਦੇ ਪ੍ਰਧਾਨ ਮੰਤਰੀ ਦੇ ਕੰਟ੍ਰੀ ਰੈਜ਼ੀਡੇਂਸ ਚੈਕਰਸ ਵਿਖੇ ਪਹੁੰਚਣ 'ਤੇ ਮੋਦੀ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਨ-ਔਨ-ਵਨ ਮੀਟਿੰਗ ਦੇ ਨਾਲ- ਨਾਲ ਵਫ਼ਦ ਪੱਧਰ ਦੀ ਵਾਰਤਾ ਵੀ ਕੀਤੀ।PM Modi arrives in London, United Kingdom
July 24th, 12:15 pm
Prime Minister Narendra Modi arrived in United Kingdom a short while ago. In United Kingdom, PM Modi will hold discussions with UK PM Starmer on India-UK bilateral relations and will also review the progress of the Comprehensive Strategic Partnership.ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੇ ਦੌਰੇ ਦੀ ਪੂਰਵ ਸੰਧਿਆ 'ਤੇ ਬਿਆਨ
July 23rd, 01:05 pm
ਭਾਰਤ ਅਤੇ ਯੂਕੇ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਸਾਂਝਾ ਕਰਦੇ ਹਨ ਜਿਸ ਵਿੱਚ ਹਾਲ ਹੀ ਦੇ ਵਰ੍ਹਿਆਂ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਗਈ ਹੈ। ਸਾਡਾ ਸਹਿਯੋਗ ਵਪਾਰ, ਨਿਵੇਸ਼, ਟੈਕਨੋਲੋਜੀ, ਇਨੋਵੇਸ਼ਨ, ਰੱਖਿਆ, ਸਿੱਖਿਆ, ਖੋਜ, ਸਥਿਰਤਾ, ਸਿਹਤ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਕਈ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਦੇ ਨਾਲ ਮੇਰੀ ਮੁਲਾਕਾਤ ਦੌਰਾਨ, ਸਾਨੂੰ ਆਪਣੀ ਆਰਥਿਕ ਸਾਂਝੇਦਾਰੀ ਨੂੰ ਹੋਰ ਵਧਾਉਣ ਦਾ ਮੌਕਾ ਮਿਲੇਗਾ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿੱਚ ਸਮ੍ਰਿੱਧੀ, ਵਿਕਾਸ ਅਤੇ ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣਾ ਹੈ। ਮੈਂ ਇਸ ਦੌਰੇ ਦੌਰਾਨ ਮਹਾਮਹਿਮ ਰਾਜਾ ਚਾਰਲਸ III ਨੂੰ ਵੀ ਮਿਲਣ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦਾ ਦੌਰਾ (23 - 26 ਜੁਲਾਈ, 2025)
July 20th, 10:49 pm
ਪ੍ਰਧਾਨ ਮੰਤਰੀ ਮੋਦੀ 23 - 26 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਅਧਿਕਾਰਤ ਦੌਰਾ ਅਤੇ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਸਟਾਰਮਰ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਗੇ, ਅਤੇ ਉਹ ਸੀਐੱਸਪੀ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਸੁਤੰਤਰਤਾ ਦੀ 60ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ 'ਗੈਸਟ ਆਵ੍ ਆਨਰ' ਹੋਣਗੇ। ਉਹ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨਾਲ ਮੁਲਾਕਾਤ ਕਰਨਗੇ ਅਤੇ ਆਪਸੀ ਹਿਤਾਂ ਦੇ ਮੁੱਦਿਆਂ 'ਤੇ ਚਰਚਾ ਕਰਨਗੇ।