ਉੱਘੇ ਮਲਿਆਲੀ ਸਾਹਿਤਕਾਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦਾ ਨਾਮ ਬਦਲ ਕੇ ਕੇਰਲਮ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ।
February 27th, 07:34 pm
ਉੱਘੇ ਮਲਿਆਲੀ ਸਾਹਿਤਕਾਰਾਂ ਦੇ ਇੱਕ ਸਮੂਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਕੇਰਲ ਦਾ ਨਾਮ ਬਦਲ ਕੇ ਕੇਰਲਮ ਕੀਤੇ ਜਾਣ ਲਈ ਧੰਨਵਾਦ ਪ੍ਰਗਟ ਕੀਤਾ।ਕੇਂਦਰੀ ਕੈਬਨਿਟ ਨੇ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਨੂੰ ਪ੍ਰਵਾਨਗੀ ਦਿੱਤੀ
February 24th, 03:20 pm
ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 28th, 02:39 pm
ਅੱਜ ਇਸ ਗੌਰਵਮਈ ਮੌਕੇ ’ਤੇ ਤੁਹਾਡੇ ਸਭ ਨਾਲ ਜੁੜਨਾ ਮੇਰੇ ਲਈ ਖ਼ੁਸ਼ੀ ਅਤੇ ਅਨੰਦ ਦਾ ਵਿਸ਼ਾ ਹੈ। ਆਰਿਆ ਵੈਦਿਆ ਸ਼ਾਲਾ ਨੇ ਆਯੁਰਵੇਦ ਨੂੰ ਸੰਭਾਲਣ, ਸੁਰੱਖਿਅਤ ਰੱਖਣ ਅਤੇ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਆਪਣੇ 125 ਸਾਲਾਂ ਦੇ ਯਾਤਰਾ ਪਥ ਵਿੱਚ, ਇਸ ਸੰਸਥਾ ਨੇ ਆਯੁਰਵੇਦ ਨੂੰ ਇੱਕ ਸ਼ਕਤੀਸ਼ਾਲੀ ਚਕਿਤਸਾ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਅੱਜ ਦੇ ਇਸ ਮੌਕੇ ’ਤੇ, ਮੈਂ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦਯਰਤਨਮ ਪੀ.ਐੱਸ. ਵਾਰੀਅਰ ਜੀ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਲੋਕ-ਭਲਾਈ ਲਈ ਉਨ੍ਹਾਂ ਦਾ ਨਿਸ਼ਕਾਮ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
January 28th, 02:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਸਾਰਿਆਂ ਨਾਲ ਜੁੜਨਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਆਯੁਰਵੇਦ ਦੀ ਸੰਭਾਲ, ਸੁਰੱਖਿਆ ਅਤੇ ਪ੍ਰੋਤਸਾਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ 125 ਸਾਲਾਂ ਦੇ ਸਫ਼ਰ ਵਿੱਚ ਇਸ ਸੰਸਥਾ ਨੇ ਆਯੁਰਵੇਦ ਨੂੰ ਸ਼ਕਤੀਸ਼ਾਲੀ ਇਲਾਜ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦ ਰਤਨ ਪੀ.ਐੱਸ. ਵਾਰੀਅਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਜਨ-ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਨਰਾਇਣ ਧਰਮ ਸੰਘਮ ਟਰੱਸਟ ਨਾਲ ਸਬੰਧਤ ਸਵਾਮੀਆਂ ਨਾਲ ਮੁਲਾਕਾਤ ਕੀਤੀ
January 23rd, 04:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਕਲਾ ਦੇ ਸ਼ਿਵਗਿਰੀ ਮੱਠ ਵਿਖੇ ਸ਼੍ਰੀ ਨਾਰਾਇਣ ਧਰਮ ਸੰਘਮ ਟਰੱਸਟ ਨਾਲ ਸਬੰਧਤ ਸਵਾਮੀਆਂ ਨਾਲ ਮੁਲਾਕਾਤ ਕੀਤੀ।LDF and UDF have pushed Kerala into corruption, misgovernance and appeasement politics: PM Modi in Thiruvananthapuram
January 23rd, 11:47 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.Huge crowd turns up as PM Modi addresses rally in Thiruvananthapuram, Kerala
January 23rd, 11:43 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 23rd, 11:00 am
ਅੱਜ, ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਨਵੀਂ ਗਤੀ ਮਿਲੀ ਹੈ। ਅੱਜ ਤੋਂ ਕੇਰਲ ਵਿੱਚ ਰੇਲ ਸੰਪਰਕ ਮਜ਼ਬੂਤ ਹੋਇਆ ਹੈ ਅਤੇ ਤਿਰੂਵਨੰਤਪੁਰਮ ਨੂੰ ਦੇਸ਼ ਵਿੱਚ ਇੱਕ ਵੱਡਾ ਸਟਾਰਟ-ਅੱਪ ਹੱਬ ਬਣਾਉਣ ਲਈ ਇੱਕ ਪਹਿਲ ਸ਼ੁਰੂ ਕੀਤੀ ਗਈ ਹੈ। ਅੱਜ ਪੂਰੇ ਦੇਸ਼ ਲਈ ਕੇਰਲ ਤੋਂ ਗ਼ਰੀਬਾਂ ਦੀ ਭਲਾਈ ਨਾਲ ਸਬੰਧਤ ਇੱਕ ਵੱਡੀ ਪਹਿਲ ਵੀ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਪੀਐੱਮ ਸਵਨਿਧੀ ਕ੍ਰੈਡਿਟ ਕਾਰਡ ਲਾਂਚ ਕੀਤਾ ਗਿਆ ਹੈ। ਇਸ ਨਾਲ ਦੇਸ਼ ਭਰ ਦੇ ਰੇੜ੍ਹੀ-ਫੜ੍ਹੀ, ਫੁੱਟਪਾਥ ’ਤੇ ਕੰਮ ਕਰਨ ਵਾਲੇ ਸਾਥੀਆਂ ਨੂੰ ਲਾਭ ਹੋਵੇਗਾ। ਮੈਂ ਵਿਕਾਸ ਦੀ, ਰੁਜ਼ਗਾਰ ਨਿਰਮਾਣ ਦੀ, ਇਨ੍ਹਾਂ ਸਾਰੀਆਂ ਯੋਜਨਾਵਾਂ ਲਈ ਕੇਰਲ ਦੀ ਜਨਤਾ ਨੂੰ, ਦੇਸ਼-ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
January 23rd, 10:45 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਅਤੇ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਸ਼੍ਰੀ ਮੋਦੀ ਨੇ ਇਸ ਮੌਕੇ ਸਮਾਗਮ ਵਿੱਚ ਕਿਹਾ ਕਿ ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਅੱਜ ਨਵੀਂ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਰਲ ਵਿੱਚ ਰੇਲ ਸੰਪਰਕ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿਰੂਵਨੰਤਪੁਰਮ ਨੂੰ ਵੱਡੇ ਸਟਾਰਟਅੱਪ ਕੇਂਦਰ ਵਜੋਂ ਬਦਲਣ ਲਈ ਉਪਾਅ ਕੀਤੇ ਗਏ ਹਨ।ਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ
January 22nd, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਅਸਾਮ ਵਿੱਚ ਕਾਜ਼ੀਰੰਗਾ ਐਲੀਵੇਟਿਡ ਕਾਰੀਡੋਰ ਪ੍ਰੋਜੈਕਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 11:30 am
ਮੌਸਮ ਠੰਢਾ ਹੈ, ਪਿੰਡ ਦੂਰ-ਦੂਰ ਹਨ, ਉਸ ਦੇ ਬਾਵਜੂਦ ਵੀ ਜਿੱਥੇ-ਜਿੱਥੇ ਮੇਰੀ ਨਜ਼ਰ ਪਹੁੰਚ ਰਹੀ ਹੈ, ਲੋਕ ਹੀ ਲੋਕ ਨਜ਼ਰ ਆ ਰਹੇ ਹਨ। ਤੁਸੀਂ ਇੰਨੀ ਵੱਡੀ ਗਿਣਤੀ ਵਿੱਚ ਸਾਨੂੰ ਅਸ਼ੀਰਵਾਦ ਦੇਣ ਆਏ ਹੋ, ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਅੱਜ ਮੁੜ ਕਾਜ਼ੀਰੰਗਾ ਆਉਣ ਦਾ ਸੁਭਾਗ ਮਿਲਿਆ ਹੈ। ਸੁਭਾਵਿਕ ਹੈ ਮੈਨੂੰ ਆਪਣੀ ਪਿਛਲੀ ਯਾਤਰਾ ਯਾਦ ਆਉਣਾ, ਬਹੁਤ ਸੁਭਾਵਿਕ ਹੈ। ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ, ਮੇਰੀ ਜ਼ਿੰਦਗੀ ਦੇ ਬਹੁਤ ਖ਼ਾਸ ਤਜਰਬਿਆਂ ਵਿੱਚ ਸ਼ਾਮਲ ਹੈ। ਮੈਨੂੰ ਕਾਜ਼ੀਰੰਗਾ ਰਾਸ਼ਟਰੀ ਪਾਰਕ ਵਿੱਚ ਰਾਤ ਰੁਕਣ ਦਾ ਮੌਕਾ ਮਿਲਿਆ ਸੀ ਅਤੇ ਅਗਲੀ ਸਵੇਰ ਹਾਥੀ ਦੀ ਸਫ਼ਾਰੀ ਦੌਰਾਨ ਮੈਂ ਇਸ ਖੇਤਰ ਦੀ ਸੁੰਦਰਤਾ ਨੂੰ ਬਹੁਤ ਨੇੜਿਓਂ ਮਹਿਸੂਸ ਕੀਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
January 18th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ (ਐੱਨਐੱਚ-715 ਦੇ ਕਾਲੀਆਬੋਰ-ਨੁਮਾਲੀਗੜ੍ਹ ਖੰਡ ਦਾ 4-ਲੇਨ ਨਿਰਮਾਣ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਆਏ ਹਨ ਅਤੇ ਉਹ ਇਸ ਲਈ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਕਾਜ਼ੀਰੰਗਾ ਦੀ ਮੁੜ ਯਾਤਰਾ 'ਤੇ ਉਨ੍ਹਾਂ ਨੂੰ ਆਪਣੀ ਪਿਛਲੀ ਯਾਤਰਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਖਾਸ ਤਜਰਬਿਆਂ ਵਿੱਚੋਂ ਸਨ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰਾਤ ਗੁਜ਼ਾਰਨ ਦਾ ਮੌਕਾ ਮਿਲਿਆ ਅਤੇ ਅਗਲੀ ਸਵੇਰ ਹਾਥੀ 'ਤੇ ਸਫਾਰੀ ਦੌਰਾਨ ਉਨ੍ਹਾਂ ਨੇ ਇਸ ਖੇਤਰ ਦੀ ਸੁੰਦਰਤਾ ਨੂੰ ਨੇੜਿਓਂ ਮਹਿਸੂਸ ਕੀਤਾ।The cruel TMC government does not allow central schemes to reach West Bengal: PM Modi in Malda
January 17th, 03:00 pm
Prime Minister Narendra Modi today addressed a massive public rally in Malda, West Bengal, highlighting the pivotal role of Eastern India in shaping a Viksit Bharat by 2047. He underscored that Eastern India was long shackled by those who thrived on pisive politics, whereas the BJP has freed the region from such constraints.PM Modi draws huge crowd at Malda Rally in West Bengal
January 17th, 02:34 pm
Prime Minister Narendra Modi today addressed a massive public rally in Malda, West Bengal, highlighting the pivotal role of Eastern India in shaping a Viksit Bharat by 2047. He underscored that Eastern India was long shackled by those who thrived on pisive politics, whereas the BJP has freed the region from such constraints.ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।