ਵਾਰਾਣਸੀ ਤੋਂ ਚਾਰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦੇਣ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 08:39 am
ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਤੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਰੱਖਣ ਲਈ ਜੋ ਤਕਨਾਲੋਜੀ ਦੇ ਖੇਤਰ ਵਿੱਚ ਅੱਜ ਬਹੁਤ ਵਧੀਆ ਕੰਮ ਹੋ ਰਿਹਾ ਹੈ, ਉਸ ਦੀ ਅਗਵਾਈ ਕਰਨ ਵਾਲੇ ਭਾਈ ਅਸ਼ਵਨੀ ਵੈਸ਼ਣਵ ਜੀ, ਤਕਨਾਲੋਜੀ ਰਾਹੀਂ ਸਾਡੇ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ ਏਰਨਾਕੁਲਮ ਤੋਂ ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਕੇਂਦਰ ਵਿੱਚ ਮੇਰੇ ਸਾਥੀ ਸੁਰੇਸ਼ ਗੋਪੀ ਜੀ, ਜੌਰਜ ਕੁਰੀਅਨ ਜੀ, ਕੇਰਲ ਦੇ ਇਸ ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮੰਤਰੀ, ਜਨ-ਪ੍ਰਤੀਨਿਧੀ, ਫ਼ਿਰੋਜ਼ਪੁਰ ਤੋਂ ਜੁੜੇ ਕੇਂਦਰ ਵਿੱਚ ਮੇਰੇ ਸਾਥੀ, ਪੰਜਾਬ ਦੇ ਨੇਤਾ ਰਵਨੀਤ ਸਿੰਘ ਬਿੱਟੂ ਜੀ, ਉੱਥੇ ਮੌਜੂਦ ਸਾਰੇ ਜਨ-ਪ੍ਰਤੀਨਿਧੀ, ਲਖਨਊ ਤੋਂ ਜੁੜੇ ਯੂਪੀ ਦੇ ਡਿਪਟੀ ਸੀਐੱਮ ਬ੍ਰਜੇਸ਼ ਪਾਠਕ ਜੀ, ਹੋਰ ਪਤਵੰਤੇ ਸੱਜਣੋ ਅਤੇ ਇੱਥੇ ਮੌਜੂਦ ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ
November 08th, 08:15 am
ਭਾਰਤ ਦੇ ਆਧੁਨਿਕ ਰੇਲ ਬੁਨਿਆਦੀ ਢਾਂਚੇ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਬਾਬਾ ਵਿਸ਼ਵਨਾਥ ਦੇ ਪਵਿੱਤਰ ਸ਼ਹਿਰ ਵਾਰਾਣਸੀ ਦੇ ਸਾਰੇ ਪਰਿਵਾਰਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਵ ਦੀਵਾਲੀ ਦੇ ਅਸਾਧਾਰਨ ਜਸ਼ਨਾਂ 'ਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਅੱਜ ਦਾ ਦਿਨ ਇੱਕ ਸ਼ੁਭ ਮੌਕਾ ਹੈ ਅਤੇ ਵਿਕਾਸ ਦੇ ਇਸ ਤਿਉਹਾਰ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।