ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਬਿਹਾਰ ਦੇ ਰਾਜਗੀਰ ਵਿੱਚ ਪੁਰਸ਼ ਹਾਕੀ ਏਸ਼ੀਆ ਕੱਪ 2025 ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 28th, 09:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ, 29 ਅਗਸਤ ਨੂੰ ਬਿਹਾਰ ਦੇ ਇਤਿਹਾਸਿਕ ਸ਼ਹਿਰ ਰਾਜਗੀਰ ਵਿੱਚ ਸ਼ੁਰੂ ਹੋਣ ਵਾਲੇ ਪੁਰਸ਼ ਹਾਕੀ ਏਸ਼ੀਆ ਕੱਪ 2025 ਦੀ ਪੂਰਵ ਸੰਧਿਆ ‘ਤੇ ਸਾਰੀਆਂ ਪ੍ਰਤੀਭਾਗੀ ਟੀਮਾਂ, ਖਿਡਾਰੀਆਂ, ਅਧਿਕਾਰੀਆਂ ਅਤੇ ਏਸ਼ੀਆ ਭਰ ਦੇ ਸਮਰਥਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਬਿਹਾਰ ਦੀ ਸ਼ਲਾਘਾ ਕੀਤੀ, ਜਿਸ ਨੇ ਹਾਲ ਦੇ ਦਿਨਾਂ ਵਿੱਚ ਇੱਕ ਜੀਵੰਤ ਖੇਡ ਕੇਂਦਰ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਹੈ ਅਤੇ ਖੇਲੋ ਇੰਡੀਆ ਯੂਥ ਗੇਮਸ 2025, ਏਸ਼ੀਆ ਰਗਬੀ ਅੰਡਰ-20 ਸੇਵਨਸ ਚੈਂਪੀਅਨਸ਼ਿਪ 2025, ਆਈਐੱਸਟੀਏਐੱਫ ਸੇਪਕਟਕਰਾ ਵਿਸ਼ਵ ਕੱਪ 2024 ਅਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟ੍ਰਾਫੀ 2025 ਜਿਹੇ ਪ੍ਰਮੁੱਖ ਟੂਰਨਾਮੈਂਟਾਂ ਦੀ ਮੇਜ਼ਬਾਨੀ ਕੀਤੀ ਹੈ।7ਵੇਂ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 04th, 08:16 pm
ਬਿਹਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਕੇਂਦਰ ਕੈਬਨਿਟ ਦੇ ਮੇਰੇ ਸਹਿਯੋਗੀ ਮਨਸੁਖ ਭਾਈ, ਭੈਣ ਰਕਸ਼ਾ ਖਡਸੇ, ਸ਼੍ਰੀਮਾਨ ਰਾਮ ਨਾਥ ਠਾਕੁਰ ਜੀ, ਬਿਹਾਰ ਦੇ ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਮੌਜੂਦ ਹੋਰ ਮਹਾਨੁਭਾਵ, ਸਾਰੇ ਖਿਡਾਰੀ, ਕੋਚ, ਹੋਰ ਸਟਾਫ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੱਤਵੀਂ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ
May 04th, 08:02 pm
ਸ਼੍ਰੀ ਮੋਦੀ ਨੇ ਪਟਨਾ ਰਾਜਗੀਰ, ਗਯਾ, ਭਾਗਲਪੁਰ ਅਤੇ ਬੇਗੂਸਰਾਏ ਸਹਿਤ ਖੇਲੋ ਇੰਡੀਆ ਯੂਥ ਗੇਮਸ ਦੌਰਾਨ ਬਿਹਾਰ ਦੇ ਕਈ ਸ਼ਹਿਰਾਂ ਵਿੱਚ ਆਯੋਜਿਤ ਹੋਣ ਵਾਲੀਆਂ ਵਿਆਪਕ ਪ੍ਰਤਿਯੋਗੀਤਾਵਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਛੇ ਹਜ਼ਾਰ ਤੋਂ ਵੱਧ ਯੰਗ ਐਥਲੀਟਸ ਆਪਣੇ ਸੁਪਨਿਆਂ ਅਤੇ ਇੱਛਾਵਾਂ ਨਾਲ ਇਸ ਗੇਮਸ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਵਿੱਚ ਗੇਮਸ ਹੁਣ ਇੱਕ ਵਿਸ਼ਿਸ਼ਟ ਸੱਭਿਆਚਾਰਕ ਪਹਿਚਾਣ ਦੇ ਰੂਪ ਵਿੱਚ ਵਿਕਸਿਤ ਹੋ ਰਹੀਆਂ ਹਨ। ਸ਼੍ਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰਮੁੱਖ ਮੰਚ ਪ੍ਰਦਾਨ ਕਰਨ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, “ਭਾਰਤ ਦਾ ਖੇਲ ਸੱਭਿਆਚਾਰ ਵਧਣ ਦੇ ਨਾਲ ਹੀ ਆਲਮੀ ਮੰਚ ‘ਤੇ ਦੇਸ਼ ਦੀ ਸੌਫਟ ਪਾਵਰ ਵੀ ਵਧੇਗੀ।”ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:36 pm
ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
January 28th, 09:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।