ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।