ਪ੍ਰਧਾਨ ਮੰਤਰੀ ਨੇ ਪ੍ਰਿੰਸ ਚਾਰਲਸ III ਵਲੋਂ ਤੋਹਫ਼ੇ ਵਜੋਂ ਦਿੱਤਾ ਗਿਆ ਕਦੰਬ ਦਾ ਬੂਟਾ ਲਗਾਇਆ
September 19th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਿੰਸ ਚਾਰਲਸ III ਵਲੋਂ ਉਨ੍ਹਾਂ ਨੂੰ ਤੋਹਫ਼ੇ ਵਜੋਂ ਦਿੱਤਾ ਗਿਆ ਇੱਕ ਕਦੰਬ ਦਾ ਬੂਟਾ 7, ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਲਗਾਇਆ। ਸ਼੍ਰੀ ਮੋਦੀ ਨੇ ਕਿਹਾ, ਉਹ ਵਾਤਾਵਰਣ ਅਤੇ ਸਥਿਰਤਾ ਪ੍ਰਤੀ ਬਹੁਤ ਭਾਵੁਕ ਹਨ, ਅਤੇ ਇਹ ਵਿਸ਼ਾ ਸਾਡੀਆਂ ਵਿਚਾਰ - ਚਰਚਾਵਾਂ ਵਿੱਚ ਸ਼ਾਮਲ ਹੁੰਦਾ ਹੈ।ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੇ ਕਿੰਗ ਚਾਰਲਸ ।।। ਨਾਲ ਮੁਲਾਕਾਤ ਕੀਤੀ
July 24th, 11:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿੰਗ ਚਾਰਲਸ ।।। ਨਾਲ ਉਨ੍ਹਾਂ ਦੇ ਸਮਰ ਰੈਜ਼ੀਡੈਂਸ, ਸੈਂਡ੍ਰਿੰਘਮ ਅਸਟੇਟ (Sandringham Estate) ਵਿਖੇ, ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੇ ਦੌਰੇ ਦੀ ਪੂਰਵ ਸੰਧਿਆ 'ਤੇ ਬਿਆਨ
July 23rd, 01:05 pm
ਭਾਰਤ ਅਤੇ ਯੂਕੇ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਸਾਂਝਾ ਕਰਦੇ ਹਨ ਜਿਸ ਵਿੱਚ ਹਾਲ ਹੀ ਦੇ ਵਰ੍ਹਿਆਂ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਗਈ ਹੈ। ਸਾਡਾ ਸਹਿਯੋਗ ਵਪਾਰ, ਨਿਵੇਸ਼, ਟੈਕਨੋਲੋਜੀ, ਇਨੋਵੇਸ਼ਨ, ਰੱਖਿਆ, ਸਿੱਖਿਆ, ਖੋਜ, ਸਥਿਰਤਾ, ਸਿਹਤ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਕਈ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਦੇ ਨਾਲ ਮੇਰੀ ਮੁਲਾਕਾਤ ਦੌਰਾਨ, ਸਾਨੂੰ ਆਪਣੀ ਆਰਥਿਕ ਸਾਂਝੇਦਾਰੀ ਨੂੰ ਹੋਰ ਵਧਾਉਣ ਦਾ ਮੌਕਾ ਮਿਲੇਗਾ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿੱਚ ਸਮ੍ਰਿੱਧੀ, ਵਿਕਾਸ ਅਤੇ ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣਾ ਹੈ। ਮੈਂ ਇਸ ਦੌਰੇ ਦੌਰਾਨ ਮਹਾਮਹਿਮ ਰਾਜਾ ਚਾਰਲਸ III ਨੂੰ ਵੀ ਮਿਲਣ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦਾ ਦੌਰਾ (23 - 26 ਜੁਲਾਈ, 2025)
July 20th, 10:49 pm
ਪ੍ਰਧਾਨ ਮੰਤਰੀ ਮੋਦੀ 23 - 26 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਅਧਿਕਾਰਤ ਦੌਰਾ ਅਤੇ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਸਟਾਰਮਰ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਗੇ, ਅਤੇ ਉਹ ਸੀਐੱਸਪੀ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਸੁਤੰਤਰਤਾ ਦੀ 60ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ 'ਗੈਸਟ ਆਵ੍ ਆਨਰ' ਹੋਣਗੇ। ਉਹ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨਾਲ ਮੁਲਾਕਾਤ ਕਰਨਗੇ ਅਤੇ ਆਪਸੀ ਹਿਤਾਂ ਦੇ ਮੁੱਦਿਆਂ 'ਤੇ ਚਰਚਾ ਕਰਨਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਿਟੇਨ ਦੇ ਰਾਜਾ ਮਹਾਮਹਿਮ ਚਾਰਲਸ III ਨਾਲ ਬਾਤ ਕੀਤੀ
December 19th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਰਾਜਾ ਮਹਾਮਹਿਮ ਚਾਰਲਸ III ਨਾਲ ਬਾਤ ਕੀਤੀ ।