ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।ਭਾਰਤ-ਇਜ਼ਰਾਈਲ ਸਾਂਝਾ ਬਿਆਨ
February 26th, 07:44 pm
ਭਾਰਤ ਅਤੇ ਇਜ਼ਰਾਈਲ ਦਰਮਿਆਨ ਪਿਆਰ, ਸਦਭਾਵਨਾ ਅਤੇ ਡੂੰਘੀ ਰਣਨੀਤਕ ਭਾਈਵਾਲੀ ਨੂੰ ਪਹਿਚਾਣਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ 25-26 ਫਰਵਰੀ, 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਨਾਲ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਦਾ ਇੱਕ ਉੱਚ-ਪੱਧਰੀ ਵਫ਼ਦ ਵੀ ਸੀ। 2017 ਵਿੱਚ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਦੀ ਇਤਿਹਾਸਕ ਫੇਰੀ ਅਤੇ 2018 ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਭਾਰਤ ਫੇਰੀ ਨੇ ਭਾਈਵਾਲੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਨੀਂਹ ਰੱਖੀ ਸੀ। ਇਸ ਨੂੰ ਯਾਦ ਕਰਦੇ ਹੋਏ ਨੇਤਾਵਾਂ ਨੇ ਉੱਭਰਦੀ ਤਕਨਾਲੋਜੀ, ਸਾਈਬਰ , ਖੇਤੀਬਾੜੀ, ਜਲ ਪ੍ਰਬੰਧਨ, ਸਿਹਤ, ਉਦਮਤਾ, ਰੱਖਿਆ, ਸੁਰੱਖਿਆ ਅਤੇ ਹੋਰ ਬਹੁਤ ਕੁਝ ਸਮੇਤ ਵੱਖ ਵੱਖ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਪ੍ਰਗਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ ਅਤੇ ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਫ਼ੈਸਲਾ ਕੀਤਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਇਜ਼ਰਾਈਲ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
February 25th, 08:28 am
ਭਾਰਤ ਅਤੇ ਇਜ਼ਰਾਈਲ ਦਰਮਿਆਨ ਇੱਕ ਮਜ਼ਬੂਤ ਅਤੇ ਬਹੁਪੱਖੀ ਰਣਨੀਤਕ ਭਾਈਵਾਲੀ ਹੈ ਜਿਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸ਼ਾਨਦਾਰ ਤਰੱਕੀ ਅਤੇ ਗਤੀਸ਼ੀਲਤਾ ਦੇਖੀ ਗਈ ਹੈ। ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਖੇਤੀਬਾੜੀ, ਜਲ ਪ੍ਰਬੰਧਨ, ਤਕਨਾਲੋਜੀ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਸਮੇਤ, ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਨਾਲ ਹੋਣ ਵਾਲੀਆਂ ਆਪਣੀਆਂ ਚਰਚਾਵਾਂ ਦੀ ਮੈਂ ਉਡੀਕ ਕਰ ਰਿਹਾ ਹਾਂ। ਅਸੀਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।