ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

August 22nd, 05:15 pm

ਪੱਛਮ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸ਼ਾਂਤਨੂ ਠਾਕੁਰ ਜੀ, ਰਵਨੀਤ ਸਿੰਘ ਜੀ, ਸੁਕਾਂਤਾ ਮਜ਼ੂਮਦਾਰ ਜੀ, ਪੱਛਮ ਬੰਗਾਲ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼ੋਮਿਕ ਭੱਟਾਚਾਰੀਆ ਜੀ, ਮੌਜੂਦ ਹੋਰ ਜਨ ਪ੍ਰਤੀਨਿਧੀਗਣ, ਦੇਵੀਓ ਅਤੇ ਸੱਜਣੋਂ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

August 22nd, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਪੱਛਮ ਬੰਗਾਲ ਦੇ ਵਿਕਾਸ ਨੂੰ ਗਤੀ ਦੇਣ ਦਾ ਅਵਸਰ ਮਿਲਿਆ ਹੈ। ਸ਼੍ਰੀ ਮੋਦੀ ਨੇ ਨੋਆਪੜਾ ਤੋਂ ਜੈ ਹਿੰਦ ਹਵਾਈ ਅੱਡੇ ਤੱਕ ਕੋਲਕਾਤਾ ਮੈਟ੍ਰੋ ਦੀ ਯਾਤਰਾ ਦਾ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ, ਉਨ੍ਹਾਂ ਨੇ ਕਈ ਸਹਿਯੋਗੀਆਂ ਨਾਲ ਗੱਲਬਾਤ ਕੀਤੀ ਅਤੇ ਪਾਇਆ ਕਿ ਸਾਰਿਆਂ ਨੇ ਕੋਲਕਾਤਾ ਦੇ ਪਬਲਿਕ ਟ੍ਰਾਂਸਪੋਰਟ ਸਿਸਟਮ ਦੇ ਆਧੁਨਿਕੀਕਰਣ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਛੇ ਲੇਨ ਵਾਲੇ ਐਲੀਵੇਟਿਡ ਕੋਨਾ ਐਕਸਪ੍ਰੈੱਸਵੇਅ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਕੋਲਕਾਤਾ ਅਤੇ ਪੱਛਮ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।