ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ

December 29th, 03:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕੋਨੇਰੂ ਹੰਪੀ ਦੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਦਿਵਯਾ ਦੇਸ਼ਮੁਖ ਨੂੰ ਗ੍ਰੈਂਡਮਾਸਟਰ ਬਣਨ ‘ਤੇ ਵਧਾਈ ਦਿੱਤੀ

July 29th, 06:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿਵਯਾ ਦੇਸ਼ਮੁਖ ਨੂੰ 2025 ਫਿਡੇ ਮਹਿਲਾ ਵਿਸ਼ਵ ਕੱਪ ਜਿੱਤਣ ਦੇ ਨਾਲ-ਨਾਲ ਗ੍ਰੈਂਡਮਾਸਟਰ ਬਣਨ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਉਪਲਭਧੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਸ਼ਤਰੰਜ ਨੂੰ ਨੌਜਵਾਨਾਂ ਦਰਮਿਆਨ ਹੋਰ ਜ਼ਿਆਦਾ ਲੋਕਪ੍ਰਿਯ ਬਣਾਉਣ ਵਿੱਚ ਯੋਗਦਾਨ ਦੇਵੇਗੀ।”

ਪ੍ਰਧਾਨ ਮੰਤਰੀ ਨੇ ਦਿਵਯਾ ਦੇਸ਼ਮੁਖ ਨੂੰ ਫਿਡੇ ਮਹਿਲਾ ਸ਼ਤਰੰਜ ਚੈਂਪੀਅਨ 2025 ਬਣਨ ‘ਤੇ ਵਧਾਈ ਦਿੱਤੀ

July 28th, 06:29 pm

ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਦਿਵਯਾ ਦੇਸ਼ਮੁਖ ਨੂੰ ਫਿਡੇ ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ 2025 ਬਣਨ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮਦੀ ਨੇ ਕਿਹਾ, ‘ਕੋਨੇਰੂ ਹੰਪੀ ਨੇ ਵੀ ਚੈਂਪੀਅਨਸ਼ਿਪ ਦੇ ਦੌਰਾਨ ਜ਼ਬਰਦਸਤ ਕੌਸ਼ਲ ਦਾ ਪ੍ਰਦਰਸ਼ਨ ਕੀਤਾ ਹੈ। ਦੋਵੇਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਦੇ ਲਈ ਸ਼ੁਭਕਾਮਨਾਵਾਂ।”

ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

January 03rd, 08:42 pm

ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਨੂੰ ਅਪਾਰ ਗੌਰਵ ਦਿਵਾਉਣ ਦੇ ਲਈ ਕੋਨੇਰੂ ਹੰਪੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਤੇਜ਼ ਬੁੱਧੀ ਅਤੇ ਦ੍ਰਿੜ੍ਹਤਾ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ।