ਪ੍ਰਧਾਨ ਮੰਤਰੀ ਨੇ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

July 13th, 03:55 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਜੀ ਨੇ ਕਿਹਾ ਕਿ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਨੂੰ ਉਨ੍ਹਾਂ ਦੀ ਸਿਨੇਮੈਟਿਕ ਉਤਕ੍ਰਿਸ਼ਟਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਉਹ ਸਮਾਜ ਸੇਵਾ ਦੇ ਖੇਤਰ ਵਿੱਚ ਭੀ ਮੋਹਰੀ ਸਨ ਅਤੇ ਉਨ੍ਹਾਂ ਨੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ।