ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਕ੍ਰਿਸ਼ਣਾਗਿਰੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ

July 29th, 04:32 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਕ੍ਰਿਸ਼ਣਾਗਿਰੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।