ਪ੍ਰਧਾਨ ਮੰਤਰੀ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ

May 30th, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਲੋਕਮਾਤਾ ਦੇਵੀ ਅਹਿਲਿਆ ਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਸੁਬ੍ਹਾ ਕਰੀਬ 11:15 ਵਜੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆ ਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕਰਨਗੇ।