ਤਾਮਿਲਨਾਡੂ ਦੇ ਮਦੁਰਾਈ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 03:30 pm
ਮੈਂ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਮਦੁਰਾਈ ਵਿੱਚ ਆ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਮੀਨਾਕਸ਼ੀ ਅੰਮਨ ਅਤੇ ਭਗਵਾਨ ਸੁੰਦਰੇਸ਼ਵਰ ਨੂੰ ਨਮਨ ਕਰਦਾ ਹਾਂ। ਅੱਜ ਦਾ ਪ੍ਰੋਗਰਾਮ ਤਾਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਮਾਣਮੱਤੇ ਅਧਿਆਏ ਦਾ ਪ੍ਰਤੀਕ ਹੈ। ਅਸੀਂ ਚਾਰ ਹਜ਼ਾਰ ਚਾਰ ਸੌ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਇਹ ਪ੍ਰੋਜੈਕਟ ਸੰਪਰਕ ਵਿੱਚ ਸੁਧਾਰ ਲਿਆਉਣਗੇ, ਅਰਥਚਾਰੇ ਨੂੰ ਹੁਲਾਰਾ ਦੇਣਗੇ, ਰੁਜ਼ਗਾਰ ਪੈਦਾ ਕਰਨਗੇ ਅਤੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦੇਣਗੇ। ਇਸ ਨਾਲ ਕਿਸਾਨਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ ਦੀ ਸਹੂਲਤ ਮਿਲੇਗੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਯਾਤਰਾ ਕਰਨ ਵਿੱਚ ਆਸਾਨੀ ਹੋਵੇਗੀ। ਨਾਲ ਹੀ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦਾ ਨਿਰਮਾਣ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮਦੁਰਾਈ ਦੀ ਪਾਵਨ ਧਰਤੀ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਤਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਗੌਰਵਮਈ ਅਧਿਆਏ ਵਜੋਂ ਦਰਜ ਹੋ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਰਾਜ ਵਿੱਚ ਸੰਪਰਕ ਦਾ ਕਾਇਆ-ਕਲਪ ਕਰਨਾ, ਅਰਥਚਾਰੇ ਨੂੰ ਗਤੀ ਦੇਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਕਰਦੇ ਹੋਏ ਲੱਖਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਤਰੀਨ ਬੁਨਿਆਦੀ ਢਾਂਚੇ ਦਾ ਨਿਰਮਾਣ ਮੂਲ ਰੂਪ ਵਿੱਚ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਦਾ ਮਾਧਿਅਮ ਹੈ। ਸ਼੍ਰੀ ਮੋਦੀ ਨੇ ਕਿਹਾ ਕਿ, ਇਨ੍ਹਾਂ ਵਿਕਾਸ ਕਾਰਜਾਂ ਦਾ ਅਰਥ ਹੈ—ਕਿਸਾਨਾਂ ਲਈ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ, ਤੀਰਥ ਯਾਤਰੀਆਂ ਅਤੇ ਸੈਲਾਨੀਆਂ ਲਈ ਆਸਾਨ ਯਾਤਰਾ ਅਤੇ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ।ਪ੍ਰਧਾਨ ਮੰਤਰੀ 1 ਮਾਰਚ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਦਾ ਦੌਰਾ ਕਰਨਗੇ
February 27th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਮਾਰਚ 2026 ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਦੌਰੇ 'ਤੇ ਰਹਿਣਗੇ। ਰਾਜਸਥਾਨ ਅਤੇ ਗੁਜਰਾਤ ਦੇ ਆਪਣੇ ਦੌਰੇ ਤੋਂ ਬਾਅਦ, ਪ੍ਰਧਾਨ ਮੰਤਰੀ 28 ਫ਼ਰਵਰੀ ਦੀ ਰਾਤ ਨੂੰ ਲਗਭਗ 9 ਵਜੇ ਚੇਨਈ ਪਹੁੰਚਣਗੇ।