ਪ੍ਰਧਾਨ ਮੰਤਰੀ ਨੇ ਪਟਨਾ ਬਰਡ ਸੈਂਕਚੁਰੀ ਅਤੇ ਛਾੜੀ-ਢੰਡ ਵਿਖੇ ਨਵੀਆਂ ਰਾਮਸਰ ਥਾਵਾਂ ਦਾ ਸਵਾਗਤ ਕੀਤਾ
January 31st, 10:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਟਾ (ਉੱਤਰ ਪ੍ਰਦੇਸ਼) ਵਿੱਚ ਪਟਨਾ ਬਰਡ ਸੈਂਕਚੁਰੀ ਅਤੇ ਕੱਛ (ਗੁਜਰਾਤ) ਵਿੱਚ ਛਾੜੀ-ਢੰਡ ਨੂੰ ਰਾਮਸਰ ਥਾਵਾਂ ਵਜੋਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਸਥਾਨਕ ਲੋਕਾਂ ਅਤੇ ਵੈਟਲੈਂਡ ਦੀ ਸੰਭਾਲ ਪ੍ਰਤੀ ਸਮਰਪਿਤ ਸਾਰੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮਾਨਤਾ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਅਤੇ ਮਹੱਤਵਪੂਰਨ ਵਾਤਾਵਰਨ ਪ੍ਰਣਾਲੀਆਂ ਦੀ ਰਾਖੀ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ।ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 11 ਜਨਵਰੀ ਨੂੰ ਰਾਜਕੋਟ ਦਾ ਦੌਰਾ ਕਰਨਗੇ
January 09th, 12:07 pm
ਪ੍ਰਧਾਨ ਮੰਤਰੀ 11 ਜਨਵਰੀ, 2026 ਨੂੰ ਰਾਜਕੋਟ ਦਾ ਦੌਰਾ ਕਰਨਗੇ ਅਤੇ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣਗੇ। ਦੁਪਹਿਰ ਲਗਭਗ 1:30 ਵਜੇ ਉਹ ਸੰਮੇਲਨ ਵਿੱਚ ਟ੍ਰੇਡ ਸ਼ੋਅ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਲਗਭਗ 2:00 ਵਜੇ ਪ੍ਰਧਾਨ ਮੰਤਰੀ ਰਾਜਕੋਟ ਦੀ ਮਾਰਵਾੜੀ ਯੂਨੀਵਰਸਿਟੀ ਵਿਖੇ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕਰਨਗੇ। ਉਹ ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ 14 ਗ੍ਰੀਨਫੀਲਡ ਸਮਾਰਟ ਗੁਜਰਾਤ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟੇਡ (ਜੀਆਈਡੀਸੀ) ਅਸਟੇਟਾਂ ਦੇ ਵਿਕਾਸ ਦਾ ਐਲਾਨ ਕਰਨਗੇ ਅਤੇ ਰਾਜਕੋਟ ਵਿੱਚ ਜੀਆਈਡੀਸੀ ਦੇ ਮੈਡੀਕਲ ਡਿਵਾਈਸ ਪਾਰਕ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ 10 ਤੋਂ 12 ਜਨਵਰੀ ਤੱਕ ਗੁਜਰਾਤ ਦਾ ਦੌਰਾ ਕਰਨਗੇ
January 09th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਤੋਂ 12 ਜਨਵਰੀ ਤੱਕ ਗੁਜਰਾਤ ਦੇ ਦੌਰੇ 'ਤੇ ਰਹਿਣਗੇ। ਪ੍ਰਧਾਨ ਮੰਤਰੀ 10 ਜਨਵਰੀ ਦੀ ਸ਼ਾਮ ਨੂੰ ਸੋਮਨਾਥ ਪਹੁੰਚਣਗੇ ਅਤੇ ਰਾਤ ਲਗਭਗ 8 ਵਜੇ ਓਂਕਾਰ ਮੰਤਰ ਜਾਪ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਸੋਮਨਾਥ ਮੰਦਰ ਵਿੱਚ ਇੱਕ ਡ੍ਰੋਨ ਸ਼ੋਅ ਦੇਖਣਗੇ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਕੇਂਦਰੀ ਮੰਤਰੀ ਮੰਡਲ ਨੇ ਕਰਨਾਟਕ, ਤੇਲੰਗਾਨਾ, ਬਿਹਾਰ ਅਤੇ ਅਸਾਮ ਨੂੰ ਲਾਭ ਪਹੁੰਚਾਉਣ ਵਾਲੇ 3 ਪ੍ਰੋਜੈਕਟਾਂ ਦੀ ਮਲਟੀ-ਟ੍ਰੈਕਿੰਗ ਅਤੇ ਗੁਜਰਾਤ ਸਥਿਤ ਕੱਛ ਦੇ ਦੂਰ-ਦੁਰਾਡੇ ਖੇਤਰਾਂ ਨੂੰ ਜੋੜਨ ਲਈ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
August 27th, 04:50 pm
ਉਪਰੋਕਤ ਪ੍ਰੋਜੈਕਟਾਂ ਦਾ ਉਦੇਸ਼ ਯਾਤਰੀਆਂ ਅਤੇ ਮਾਲ ਦੋਵਾਂ ਦੀ ਨਿਰਵਿਘਨ ਅਤੇ ਤੇਜ਼ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਕਨੈਕਟੀਵਿਟੀ ਪ੍ਰਦਾਨ ਕਰਨਗੀਆਂ ਅਤੇ ਯਾਤਰਾ ਸਹੂਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਲੌਜਿਸਟਿਕਸ ਲਾਗਤ ਘਟਾਉਣਗੀਆਂ ਅਤੇ ਤੇਲ ਆਯਾਤ 'ਤੇ ਨਿਰਭਰਤਾ ਘਟਾਉਣਗੀਆਂ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ, ਟਿਕਾਊ ਅਤੇ ਕੁਸ਼ਲ ਰੇਲ ਸੰਚਾਲਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਣਗੇ। ਇਹ ਪ੍ਰੋਜੈਕਟ ਆਪਣੇ ਨਿਰਮਾਣ ਦੌਰਾਨ ਲਗਭਗ 251 ਲੱਖ ਮਨੁੱਖੀ ਦਿਹਾੜੀਆਂ ਦਾ ਪ੍ਰਤੱਖ ਰੋਜ਼ਗਾਰ ਵੀ ਪੈਦਾ ਕਰਨਗੇ।ਪ੍ਰਧਾਨ ਮੰਤਰੀ ਨੇ ਕੱਛ ਦੀ ਸੁੰਦਰਤਾ ਨੂੰ ਦਰਸਾਉਣ ਅਤੇ ਮੋਟਰਸਾਈਕਲ ਸਵਾਰਾਂ ਨੂੰ ੳੱਥੇ ਜਾਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ
July 20th, 08:59 am
ਟੀਵੀਐੱਸ ਮੋਟਰ ਕੰਪਨੀ ਦੇ ਸ਼੍ਰੀ ਵੇਣੂ ਸ਼੍ਰੀਨਿਵਾਸਨ ਅਤੇ ਸ਼੍ਰੀ ਸੁਦਰਸ਼ਨ ਵੇਣੂ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕੱਛ ਦੀ ਸੁੰਦਰਤਾ ਨੂੰ ਦਰਸਾਉਣ ਅਤੇ ਮੋਟਰਸਾਈਕਲ ਸਵਾਰਾਂ ਨੂੰ ਉੱਥੇ ਜਾਣ ਲਈ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 05:00 pm
ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 26th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਭ ਨੂੰ ਵਰਤਮਾਨ ਵਿੱਚ ਜਾਰੀ ਰਣ ਉਤਸਵ ਦੇ ਦੌਰਾਨ ਕੱਛ ਦੇ ਪ੍ਰਾਚੀਨ ਸਫ਼ੈਦ ਰਣ ਦਾ ਅਨੁਭਵ ਲੈਣ ਅਤੇ ਉਸ ਦੀ ਸ਼ਾਨਦਾਰ ਸੰਸਕ੍ਰਿਤੀ ਅਤੇ ਗਰਮਜੋਸ਼ੀ ਭਰੀ ਪਰਾਹੁਣਚਾਰੀ ਦਾ ਆਨੰਦ ਉਠਾਉਣ ਦੀ ਤਾਕੀਦ ਕੀਤੀ
December 21st, 10:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ ਰਣ ਉਤਸਵ ਵਿੱਚ ਸੱਦਾ ਦਿੱਤਾ ਹੈ, ਜੋ ਮਾਰਚ 2025 ਤੱਕ ਚਲੇਗਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਇਹ ਉਤਸਵ ਇੱਕ ਅਭੁੱਲ ਅਨੁਭਵ ਹੋਣ ਦਾ ਵਾਅਦਾ ਕਰਦਾ ਹੈ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਿੱਚ 23 ਵਰ੍ਹੇ ਪੂਰੇ ਹੋਣ ‘ਤੇ ਹਾਰਦਿਕ ਆਭਾਰ ਵਿਅਕਤ ਕੀਤਾ
October 07th, 09:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਿੱਚ 23 ਵਰ੍ਹੇ ਪੂਰੇ ਕਰਨ ‘ਤੇ ਹਾਰਦਿਕ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਜਰਾਤ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਇੱਕ ਸ਼ਾਨਦਾਰ ਉਦਾਹਰਣ ਬਣ ਕੇ ਉੱਭਰਿਆ ਹੈ ਜਿਸ ਨੇ ਸਮਾਜ ਦੇ ਸਾਰੇ ਵਰਗਾਂ ਦੇ ਲਈ ਸਮ੍ਰਿੱਧੀ ਸੁਨਿਸ਼ਚਿਤ ਕੀਤੀ ਹੈ। ਪਿਛਲੇ ਦਹਾਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਵਿਕਾਸਾਤਮਕ ਪ੍ਰਗਤੀ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਸਾਡੇ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਅਤਿਅੰਤ ਆਸ਼ਾਵਾਦੀ ਦ੍ਰਿਸ਼ਟੀ ਨਾਲ ਦੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਣਥੱਕ ਮਿਹਨਤ ਕਰਦੇ ਰਹਿਣਗੇ ਅਤੇ ਤਦ ਤੱਕ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਵਿਕਸਿਤ ਭਾਰਤ ਦਾ ਸਮੂਹਿਕ ਲਕਸ਼ ਸਾਕਾਰ ਨਹੀਂ ਹੋ ਜਾਂਦਾ।ਪ੍ਰਧਾਨ ਮੰਤਰੀ ਨੇ ਪ੍ਰਿਕਸ ਵਰਸੇਲਸ ਮਿਊਜ਼ੀਅਮ, 2024 ਦੇ ਲਈ ਵਰਲਡ ਸਿਲੈਕਸ਼ਨ ਵਿੱਚ ਸਮ੍ਰਿਤੀਵਨ ਨੂੰ ਸ਼ਾਮਲ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
June 15th, 06:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਿਕਸ ਵਰਸੇਲਸ ਮਿਊਜ਼ੀਅਮ, 2024 ਦੇ ਲਈ ਵਰਲਡ ਸਿਲੈਕਸ਼ਨ ਵਿੱਚ ਕੱਛ ਸਥਿਤ ਸਮ੍ਰਿਤੀਵਨ ਨੂੰ ਸ਼ਾਮਲ ਕੀਤੇ ਜਾਣ ਦੀ ਸਰਾਹਨਾ ਕੀਤੀ। ਕੱਛ ਸਥਿਤ ਸਮ੍ਰਿਤੀਵਨ 2001 ਵਿੱਚ ਕੱਛ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਵਿੱਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਯਾਦ ਵਿੱਚ ਬਣਾਇਆ ਗਿਆ ਸੀ।Congress's mindset is against the rural development of border villages: PM Modi in Barmer
April 12th, 02:30 pm
Ahead of the upcoming Lok Sabha elections, PM Modi was accorded a bustling welcome by Barmer as he addressed an election rally in Rajasthan. He said, Rajasthan represents valour and courage along with a resolve to enable a 'Viksit Bharat.' He added that looking at the popular support, the people are determined for '4 June 400 Paar, Fir ek Baar Modi Sarkar.'