ਕਾਇੰਡ੍ਰਿਲ ਦੇ ਚੇਅਰਮੈਨ ਅਤੇ ਸੀਈਓ, ਸ਼੍ਰੀ ਮਾਰਟਿਨ ਸ਼ਰੋਏਟਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 21st, 09:50 pm

ਕਾਇੰਡ੍ਰਿਲ ਦੇ ਚੇਅਰਮੈਨ ਅਤੇ ਸੀਈਓ ਸ਼੍ਰੀ ਮਾਰਟਿਨ ਸ਼ਰੋਏਟਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਗਲੋਬਲ ਸਾਂਝੇਦਾਰਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਮੌਜੂਦਾ ਅਪਾਰ ਮੌਕਿਆਂ ਦਾ ਲਾਭ ਉਠਾਉਣ ਅਤੇ ਦੇਸ਼ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੇ ਨਾਲ ਇਨੋਵੇਸ਼ਨ ਅਤੇ ਉੱਤਮਤਾ ਲਈ ਸਹਿਯੋਗ ਕਰਨ ਲਈ ਸੱਦਾ ਦਿੱਤਾ।