ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਸੰਸਕਰਣ ਵਿੱਚ ਆਲਮੀ ਕਾਰੋਬਾਰੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੇ ਵਿਜ਼ਨ ਦੀ ਸ਼ਲਾਘਾ ਕੀਤੀ

ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਸੰਸਕਰਣ ਵਿੱਚ ਆਲਮੀ ਕਾਰੋਬਾਰੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੇ ਵਿਜ਼ਨ ਦੀ ਸ਼ਲਾਘਾ ਕੀਤੀ

January 10th, 12:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਥੀਮ 'ਗੇਟਵੇਅ ਟੂ ਦ ਫਿਊਚਰ' ਹੈ ਅਤੇ ਇਸ ਵਿੱਚ 34 ਭਾਈਵਾਲ ਦੇਸ਼ਾਂ ਅਤੇ 16 ਭਾਈਵਾਲ ਸੰਸਥਾਵਾਂ ਦੀ ਭਾਗੀਦਾਰੀ ਹੈ। ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰਾਂ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਸੰਮੇਲਨ ਨੂੰ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਉਪਯੋਗ ਕੀਤਾ ਜਾ ਰਿਹਾ ਹੈ।