ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ
October 19th, 05:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਸ਼ਾਮ ਕਰੀਬ 4:15 ਵਜੇ ਉਹ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਕੈਬਨਿਟ ਨੇ ਵਾਰਾਨਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵਿਕਸਿਤ ਕਰਨ ਲਈ ਪ੍ਰਵਾਨਗੀ ਦਿੱਤੀ
June 19th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਵਾਰਾਨਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਲਈ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ, ਜਿਸ ਵਿੱਚ ਨਵੀਂ ਟਰਮੀਨਲ ਬਿਲਡਿੰਗ, ਐਪਰਨ ਐਕਸਟੈਂਸ਼ਨ, ਰਨਵੇ ਐਕਸਟੈਂਸ਼ਨ, ਸਮਾਂਤਰ (ਪੈਰਲਲ) ਟੈਕਸੀ ਟ੍ਰੈਕ ਅਤੇ ਹੋਰ ਸਬੰਧਤ ਨਿਰਮਾਣ ਕੰਮ ਸ਼ਾਮਲ ਹਨ।