ਪ੍ਰਧਾਨ ਮੰਤਰੀ ਨੇ ਮਹਾਤਮਾ ਅਯੰਕਾਲੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
August 28th, 03:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਅਯੰਕਾਲੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਇੱਕ ਸਥਾਈ ਪ੍ਰਤੀਕ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਸਿੱਖਿਆ ਅਤੇ ਸਮਾਨਤਾ ਪ੍ਰਤੀ ਮਹਾਤਮਾ ਅਯੰਕਾਲੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਮਾਵੇਸ਼ੀ ਵਿਕਾਸ ਦੀ ਦਿਸ਼ਾ ਵਿੱਚ ਰਾਸ਼ਟਰ ਦੇ ਵਧਦੇ ਕਦਮ ਨੂੰ ਪ੍ਰੇਰਿਤ ਕਰਦੀ ਰਹੇਗੀ।ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਾਸ ਅਤੇ ਸਿੱਖਿਆ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਲਾਭ ਉਠਾਉਣ ਦੇ ਲਈ ਪ੍ਰੋਤਸਾਹਿਤ ਕੀਤਾ
April 01st, 12:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਭਰ ਦੇ ਯੁਵਾ ਮਿੱਤਰਾਂ ਨੂੰ ਉਨ੍ਹਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੂੰ ਇਸ ਸਮੇਂ ਦਾ ਉਪਯੋਗ ਆਨੰਦ, ਸਿੱਖਣ ਅਤੇ ਵਿਅਕਤੀਗਤ ਵਿਕਾਸ ਦੇ ਲਈ ਕਰਨ ਵਾਸਤੇ ਪ੍ਰੋਤਸਾਹਿਤ ਕੀਤਾ।