ਪ੍ਰਧਾਨ ਮੰਤਰੀ ਨੇ ਐੱਲਐੱਨਜੇਪੀ ਹਸਪਤਾਲ ਦਾ ਦੌਰਾ ਕੀਤਾ ਅਤੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕੀਤੀ

November 12th, 03:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਦੇ ਐੱਲਐੱਨਜੇਪੀ ਹਸਪਤਾਲ ਪਹੁੰਚੇ ਅਤੇ ਹਾਲ ਹੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਲਈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਛੇਤੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।