ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਕੇਂਦਰੀ ਕੈਬਨਿਟ ਨੇ ਪੀਐੱਮ ਸਟ੍ਰੀਟ ਵੈਂਡਰਸ ਆਤਮਨਿਰਭਰ ਨਿਧੀ (ਪੀਐੱਮ ਸਵੈਨਿਧੀ) ਯੋਜਨਾ ਦੇ ਪੁਨਰਗਠਨ ਅਤੇ ਲੈਂਡਿੰਗ ਪੀਰੀਅਡ ਨੂੰ 31 ਦਸੰਬਰ 2024 ਤੋਂ ਅੱਗੇ ਵਧਾਉਣ ਨੂੰ ਮਨਜ਼ੂਰੀ ਦਿੱਤੀ
August 27th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ‘ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰ ਆਤਮਨਿਰਭਰ ਨਿਧੀ (ਪੀਐੱਮ ਸਵੈਨਿਧੀ) ਯੋਜਨਾ’ ਦੇ ਪੁਨਰਗਠਨ ਅਤੇ ਲੈਂਡਿੰਗ ਪੀਰੀਅਡ ਨੂੰ 31 ਦਸੰਬਰ 2024 ਤੋਂ ਅੱਗੇ ਵਧਾਉਣ ਦੀ ਮਨਜ਼ੂਰੀ ਦਿੱਤੀ ਹੈ। ਇਹ ਲੈਂਡਿੰਗ ਪੀਰੀਅਡ ਹੁਣ 31 ਮਾਰਚ, 2030 ਤੱਕ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਦਾ ਕੁੱਲ ਖਰਚਾ 7,332 ਕਰੋੜ ਰੁਪਏ ਹੈ। ਪੁਨਰਗਠਿਤ ਯੋਜਨਾ ਦਾ ਟੀਚਾ 50 ਲੱਖ ਨਵੇਂ ਲਾਭਾਰਥੀਆਂ ਸਮੇਤ 1.15 ਕਰੋੜ ਲਾਭਾਰਥੀਆਂ ਨੂੰ ਲਾਭ ਦੇਣਾ ਹੈ।ਦਿੱਲੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 03rd, 01:03 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਧਰਮੇਂਦਰ ਪ੍ਰਧਾਨ ਜੀ, ਤੋਖਨ ਸਾਹੂ ਜੀ, ਡਾਕਟਰ ਸੁਕਾਂਤਾ ਮਜੂਮਦਾਰ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਦੇ ਉਪਰਾਜਪਾਲ ਵਿਨਯ ਕੁਮਾਰ ਸਕਸੈਨਾ ਜੀ, ਸੰਸਦ ਵਿੱਚ ਮੇਰੇ ਸਾਰੇ ਸਾਥੀਗਣ, ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 03rd, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਕਈ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਲ 2025 ਭਾਰਤ ਦੇ ਵਿਕਾਸ ਲਈ ਅਨੇਕ ਅਵਸਰਾਂ ਦਾ ਵਰ੍ਹਾ ਹੋਵੇਗਾ, ਜੋ ਦੇਸ਼ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਟੀਚੇ ਵੱਲ ਅਗ੍ਰਸਰ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਭਾਰਤ ਰਾਜਨੀਤਕ ਅਤੇ ਆਰਥਿਕ ਸਥਿਰਤਾ ਦੇ ਗਲੋਬਲ ਪ੍ਰਤੀਕ ਵਜੋਂ ਖੜ੍ਹਿਆ ਹੈ।” ਉਨ੍ਹਾਂ ਕਿਹਾ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਦੇਸ਼ ਦੀ ਛਵੀ ਹੋਰ ਮਜ਼ਬੂਤ ਹੋਵੇਗੀ। ਸ਼੍ਰੀ ਮੋਦੀ ਨੇ 2025 ਦੇ ਲਈ ਸਰਕਾਰ ਦੇ ਵਿਜ਼ਨ ਨੂੰ ਰੇਖਾਂਕਿਤ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਭਾਰਤ ਦੇ ਲਈ ਦੁਨੀਆ ਦਾ ਸਭ ਤੋਂ ਵੱਡਾ ਮੈਨੂਫੈਕਚਰਿੰਗ ਹੱਬ ਬਣਨ, ਨੌਜਵਾਨਾਂ ਨੂੰ ਸਟਾਰਟਅੱਪਸ ਅਤੇ ਉੱਦਮਤਾ ਲਈ ਮਜ਼ਬੂਤ ਬਣਾਉਣ, ਨਵੇਂ ਖੇਤੀਬਾੜੀ ਰਿਕਾਰਡ ਸਥਾਪਿਤ ਕਰਨ, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਅਤੇ ਈਜ਼ ਆਫ ਲਿਵਿੰਗ ‘ਤੇ ਧਿਆਨ ਕੇਂਦ੍ਰਿਤ ਕਰਕੇ ਹਰੇਕ ਨਾਗਰਿਕ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਵਰ੍ਹਾ ਹੈ।ਕੈਬਨਿਟ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪੀਐੱਮ-ਵਿਦਿਆਲਕਸ਼ਮੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਵਿੱਤੀ ਰੁਕਾਵਟਾਂ ਭਾਰਤ ਦੇ ਕਿਸੇ ਵੀ ਨੌਜਵਾਨ ਨੂੰ ਮਿਆਰੀ ਉੱਚ ਸਿੱਖਿਆ ਹਾਸਲ ਕਰਨ ਤੋਂ ਰੋਕ ਨਾ ਸਕਣ
November 06th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪੀਐੱਮ ਵਿਦਿਆਲਕਸ਼ਮੀ ਇੱਕ ਨਵੀਂ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਜੋ ਵਿੱਤੀ ਰੁਕਾਵਟਾਂ ਕਿਸੇ ਨੂੰ ਵੀ ਉੱਚ ਪੜ੍ਹਾਈ ਕਰਨ ਤੋਂ ਰੋਕ ਨਾ ਸਕਣ। ਪੀਐੱਮ ਵਿਦਿਆਲਕਸ਼ਮੀ ਰਾਸ਼ਟਰੀ ਸਿੱਖਿਆ ਨੀਤੀ, 2020 ਤੋਂ ਉਪਜੀ ਹੋਈ ਇੱਕ ਹੋਰ ਪ੍ਰਮੁੱਖ ਪਹਿਲਕਦਮੀ ਹੈ, ਜਿਸ ਨੇ ਸਿਫ਼ਾਰਿਸ਼ ਕੀਤੀ ਸੀ ਕਿ ਹੋਣਹਾਰ ਵਿਦਿਆਰਥੀਆਂ ਨੂੰ ਜਨਤਕ ਅਤੇ ਨਿੱਜੀ ਐੱਚਈਆਈ ਦੋਵਾਂ ਵਿੱਚ ਵੱਖ-ਵੱਖ ਉਪਾਵਾਂ ਰਾਹੀਂ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਵਿਦਿਆਲਕਸ਼ਮੀ ਯੋਜਨਾ ਦੇ ਤਹਿਤ, ਕੋਈ ਵੀ ਵਿਦਿਆਰਥੀ ਜੋ ਗੁਣਵੱਤਾ ਉੱਚ ਸਿੱਖਿਆ ਸੰਸਥਾ (ਕਿਊਵਿਚਈਆਈਸ) ਵਿੱਚ ਦਾਖਲਾ ਲੈਂਦਾ ਹੈ, ਉਹ ਕੋਰਸ ਨਾਲ ਸਬੰਧਤ ਟਿਊਸ਼ਨ ਫੀਸਾਂ ਅਤੇ ਹੋਰ ਖਰਚਿਆਂ ਦੀ ਪੂਰੀ ਰਕਮ ਨੂੰ ਕਵਰ ਕਰਨ ਲਈ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਤੋਂ ਕੋਲੇਟਰ ਫਰੀ, ਗਾਰੰਟਰ ਮੁਕਤ ਕਰਜ਼ਾ ਪ੍ਰਾਪਤ ਕਰਨ ਦੇ ਯੋਗ ਹੋਵੇਗਾ। ਇਹ ਸਕੀਮ ਇੱਕ ਸਰਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਪ੍ਰਣਾਲੀ ਦੁਆਰਾ ਚਲਾਈ ਜਾਵੇਗੀ ਜੋ ਅੰਤਰ-ਸੰਚਾਲਿਤ ਅਤੇ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ।