ਕੇਂਦਰੀ ਮੰਤਰੀ ਮੰਡਲ ਨੇ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੇ ਉਤਪਾਦਕਤਾ ਲਿੰਕਡ ਬੋਨਸ (PLB) ਨੂੰ ਮਨਜ਼ੂਰੀ ਦਿੱਤੀ
September 24th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ 10,91,146 ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੇ ਉਤਪਾਦਕਤਾ ਲਿੰਕਡ ਬੋਨਸ (PLB) ਦੇ ਰੂਪ ਵਿੱਚ 1865.68 ਕਰੋੜ ਰੁਪਏ ਦੇ ਭੁਗਤਾਨ ਨੂੰ ਪ੍ਰਵਾਨਗੀ ਦਿੱਤੀ ਹੈ। ਰੇਲਵੇ ਕਰਮਚਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ, ਇਹ ਮਨਜ਼ੂਰੀ ਦਿੱਤੀ ਗਈ ਹੈ।