ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ
June 10th, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਇਹ ਇਤਿਹਾਸਕ ਪ੍ਰਾਪਤੀ ਲੋਕਾਂ ਦੇ ਬੇਹੱਦ ਆਸ਼ੀਰਵਾਦ ਅਤੇ ਪਿਆਰ ਦਾ ਸਿੱਟਾ ਹੈ।ਪ੍ਰਧਾਨ ਮੰਤਰੀ ਨੇ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
June 04th, 10:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਅੱਜ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ ਦੇ ਹੱਕ ਵਿੱਚ ਵੋਟ ਪਾਉਣ ਦੀ ਤਾਕੀਦ ਕੀਤੀ, ਇਸ ਨੂੰ ਇਤਿਹਾਸਕ ਮੌਕਾ ਦੱਸਿਆ
April 17th, 02:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਸੰਸਦ ਵਿੱਚ ਇਸ ਸਮੇਂ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ 'ਤੇ ਚਰਚਾ ਚੱਲ ਰਹੀ ਹੈ ਅਤੇ ਕੱਲ੍ਹ ਰਾਤ ਹੀ 1 ਵਜੇ ਤੱਕ ਚਰਚਾ ਚੱਲੀ ਹੈ।Women’s participation reflects India’s cultural commitment as the Mother of Democracy: PM Modi in Lok Sabha
April 16th, 03:30 pm
During the three-day special Parliament session on the Women’s Reservation and Delimitation Bills, PM Modi addressed the Lok Sabha and urged unanimous support, adding that the credit will belong to all. Lauding women for their contributions to local governance, he reiterated that the reservation is their right. He also assured the House that the delimitation process will not discriminate against any region or state.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ
April 16th, 03:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਹੱਤਵਪੂਰਨ ਬਿਲ ’ਤੇ ਚਰਚਾ ਸਵੇਰੇ ਜਲਦੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਈ ਸਾਥੀਆਂ ਨੇ ਤੱਥਾਂ ਅਤੇ ਤਰਕ ’ਤੇ ਭਰੋਸਾ ਕਰਦੇ ਹੋਏ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.ਪ੍ਰਧਾਨ ਮੰਤਰੀ 13 ਅਪ੍ਰੈਲ ਨੂੰ 'ਨਾਰੀ ਸ਼ਕਤੀ ਵੰਦਨ ਸੰਮੇਲਨ' ਨੂੰ ਸੰਬੋਧਨ ਕਰਨਗੇ
April 12th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਪ੍ਰੈਲ, 2026 ਨੂੰ ਸਵੇਰੇ ਲਗਭਗ 11:00 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ 'ਨਾਰੀ ਸ਼ਕਤੀ ਵੰਦਨ ਸੰਮੇਲਨ' ਵਿੱਚ ਹਿੱਸਾ ਲੈਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।Corruption and appeasement politics of LDF and UDF harm Keralam’s culture and faith: PM Modi in Thiruvalla
April 04th, 08:27 pm
Prime Minister Narendra Modi addressed a massive and enthusiastic gathering in Thiruvalla, energising supporters and expressing confidence that Keralam is on the cusp of a historic political transformation. Highlighting the unprecedented turnout, the Prime Minister said, “The massive presence of people here in Thiruvalla, your trust in the NDA, and the affection and confidence shown by mothers and sisters reflect the mood across Keralam. The state is heading towards a major transformation.”PM Modi’s Thiruvalla rally signals a big political shift in Keralam
April 04th, 03:35 pm
Prime Minister Narendra Modi addressed a massive and enthusiastic gathering in Thiruvalla, energising supporters and expressing confidence that Keralam is on the cusp of a historic political transformation. Highlighting the unprecedented turnout, the Prime Minister said, “The massive presence of people here in Thiruvalla, your trust in the NDA, and the affection and confidence shown by mothers and sisters reflect the mood across Keralam. The state is heading towards a major transformation.”ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਨਕਸਲਵਾਦ ਦੇ ਵਿਰੁੱਧ ਭਾਰਤ ਦੀ ਨਿਰਣਾਇਕ ਲੜਾਈ ’ਤੇ ਸ਼੍ਰੀ ਅਮਿਤ ਸ਼ਾਹ ਦਾ ਭਾਸ਼ਣ ਸਾਂਝਾ ਕੀਤਾ
March 30th, 09:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਵੱਲੋਂ ਦਿੱਤੇ ਗਏ ਸ਼ਾਨਦਾਰ ਭਾਸ਼ਣ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਭਾਸ਼ਣ ਮਹੱਤਵਪੂਰਨ ਤੱਥਾਂ, ਇਤਿਹਾਸਕ ਸੰਦਰਭਾਂ ਅਤੇ ਪਿਛਲੇ ਇੱਕ ਦਹਾਕੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦੇ ਵਿਸਤ੍ਰਿਤ ਵੇਰਵਿਆਂ ਨਾਲ ਭਰਪੂਰ ਸੀ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦਹਾਕਿਆਂ ਤੋਂ, ਪਿਛਾਖੜੀ ਮਾਓਵਾਦੀ ਵਿਚਾਰਧਾਰਾ ਦਾ ਕਈ ਖੇਤਰਾਂ ਦੇ ਵਿਕਾਸ ’ਤੇ ਮਾੜਾ ਪ੍ਰਭਾਵ ਪਿਆ ਹੈ ਅਤੇ ਖੱਬੇ-ਪੱਖੀ ਕੱਟੜਵਾਦ ਨੇ ਅਣਗਿਣਤ ਨੌਜਵਾਨਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 23rd, 02:15 pm
ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ
March 23rd, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।ਭਾਰਤ-ਇਜ਼ਰਾਈਲ ਸਾਂਝਾ ਬਿਆਨ
February 26th, 07:44 pm
ਭਾਰਤ ਅਤੇ ਇਜ਼ਰਾਈਲ ਦਰਮਿਆਨ ਪਿਆਰ, ਸਦਭਾਵਨਾ ਅਤੇ ਡੂੰਘੀ ਰਣਨੀਤਕ ਭਾਈਵਾਲੀ ਨੂੰ ਪਹਿਚਾਣਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ 25-26 ਫਰਵਰੀ, 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਨਾਲ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਦਾ ਇੱਕ ਉੱਚ-ਪੱਧਰੀ ਵਫ਼ਦ ਵੀ ਸੀ। 2017 ਵਿੱਚ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਦੀ ਇਤਿਹਾਸਕ ਫੇਰੀ ਅਤੇ 2018 ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਭਾਰਤ ਫੇਰੀ ਨੇ ਭਾਈਵਾਲੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਨੀਂਹ ਰੱਖੀ ਸੀ। ਇਸ ਨੂੰ ਯਾਦ ਕਰਦੇ ਹੋਏ ਨੇਤਾਵਾਂ ਨੇ ਉੱਭਰਦੀ ਤਕਨਾਲੋਜੀ, ਸਾਈਬਰ , ਖੇਤੀਬਾੜੀ, ਜਲ ਪ੍ਰਬੰਧਨ, ਸਿਹਤ, ਉਦਮਤਾ, ਰੱਖਿਆ, ਸੁਰੱਖਿਆ ਅਤੇ ਹੋਰ ਬਹੁਤ ਕੁਝ ਸਮੇਤ ਵੱਖ ਵੱਖ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਪ੍ਰਗਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ ਅਤੇ ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਫ਼ੈਸਲਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
February 20th, 09:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ।ਵਿੱਤ ਮੰਤਰੀ ਨੇ ਵਿਆਪਕ ਵੇਰਵਾ ਦਿੰਦਿਆਂ ਸਪਸ਼ਟ ਕੀਤਾ ਕਿ ਬਜਟ ਸਾਡੇ ਰਾਸ਼ਟਰ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ: ਪ੍ਰਧਾਨ ਮੰਤਰੀ
February 12th, 02:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਜੀ ਨੇ ਅੱਜ ਲੋਕ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਇਸ ਗੱਲ ਦਾ ਵਿਸਤ੍ਰਿਤ ਵੇਰਵਾ ਦਿੱਤਾ ਕਿ ਇਸ ਸਾਲ ਦਾ ਬਜਟ ਸਾਡੇ ਦੇਸ਼ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਰਿਫਾਰਮ ਐਕਸਪ੍ਰੈੱਸ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈਜ਼) ਨੂੰ ਸਮਰਥਨ, ਕੌਸ਼ਲ ਵਿਕਾਸ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਸਿਹਤ ਸੇਵਾ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਯਤਨਾਂ ਅਤੇ ਹੋਰ ਪਹਿਲੂਆਂ 'ਤੇ ਜ਼ੋਰ ਦਿੱਤਾ।