ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:00 am
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ
May 31st, 10:27 am
ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
May 30th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਲੋਕਮਾਤਾ ਦੇਵੀ ਅਹਿਲਿਆ ਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਸੁਬ੍ਹਾ ਕਰੀਬ 11:15 ਵਜੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆ ਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕਰਨਗੇ।