
ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ (Rashtriya Bal Puraskar) ਦੇ 17 ਪੁਰਸਕਾਰ ਜੇਤੂਆਂ (17 awardees) ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ– ਪਾਠ
December 26th, 09:55 pm
ਪੁਰਸਕਾਰ ਪ੍ਰਾਪਤਕਰਤਾ – I have written three Books, my main cause of writing books is I love reading. And I myself have this rare disease and I was given only two years to live but with help of my mom, my sister, my School, …… and the platform that I have published my books on, I have been able to make it to what I am today.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ
December 26th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।
ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:05 pm
ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਹਿੱਸਾ ਲਿਆ
December 26th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਆਯੋਜਨ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਵੀਰਤਾ ਅਤੇ ਬਲੀਦਾਨ ਦੀ ਯਾਦ ਵਿੱਚ ਵੀਰ ਬਾਲ ਦਿਵਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਹੁਣ ਕਰੋੜਾਂ ਭਾਰਤੀਆਂ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ ਅਤੇ ਇਸ ਦਿਨ ਨੇ ਕਈ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਅੱਜ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ 17 ਬੱਚਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪੁਰਸਕਾਰ ਵਿਜੇਤਾ ਭਾਰਤ ਦੇ ਬੱਚਿਆਂ ਅਤੇ ਨੌਜਵਾਨਾਂ ਦੀ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੀ ਸਮਰੱਥਾ ਦੇ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਗੁਰੂਆਂ ਅਤੇ ਵੀਰ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਰਸਕਾਰ ਵਿਜੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਭੀ ਦਿੱਤੀਆਂ ।ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।