Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.This election will bring RJD-Congress their biggest defeat ever, and NDA’s biggest victory: PM Modi in Muzaffarpur, Bihar
October 30th, 11:10 am
PM Modi addressed a massive public meeting in Muzaffarpur, Bihar and began by saying that this was his first public meeting after the Chhath Mahaparv. He said Chhath is the pride of Bihar and the nation, a festival celebrated across India and even around the world. PM Modi also launched a campaign to promote Chhath songs across the nation. He said, “The public will choose the best tracks, and their creators will be awarded - boosting the preservation of Chhath tradition.”PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।Prime Minister calls upon all citizens to buy Indian products
October 19th, 10:23 pm
The Prime Minister, Shri Narendra Modi has called upon all citizens to mark this festive season by celebrating the hardwork, creativity and innovation of 140 crore Indians by buying Indian products. Let’s buy Indian products and say- Garv Se Kaho Yeh Swadeshi Hai! Do also share what you bought on social media. This way you will inspire others to also do the same, Shri Modi said.ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਦਾ ਰਾਸ਼ਟਰ ਦੇ ਨਾਂ ਸੰਬੋਧਨ ਦਾ ਮੂਲ-ਪਾਠ
September 21st, 06:09 pm
ਕੱਲ੍ਹ ਤੋਂ ਸ਼ਕਤੀ ਦੀ ਪੂਜਾ ਦਾ ਤਿਉਹਾਰ, ਨਵਰਾਤਰੀ ਸ਼ੁਰੂ ਹੋ ਰਿਹਾ ਹੈ। ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ! ਨਵਰਾਤਰੀ ਦੇ ਪਹਿਲੇ ਦਿਨ ਤੋਂ ਦੇਸ਼ ਆਤਮ-ਨਿਰਭਰ ਭਾਰਤ ਅਭਿਆਨ ਦੇ ਲਈ ਇੱਕ ਹੋਰ ਮਹੱਤਵਪੂਰਨ ਅਤੇ ਵੱਡਾ ਕਦਮ ਚੁੱਕ ਰਿਹਾ ਹੈ। ਕੱਲ੍ਹ, ਯਾਨੀ ਨਵਰਾਤਰੀ ਦੇ ਪਹਿਲੇ ਦਿਨ 22 ਸਤੰਬਰ ਨੂੰ ਸੂਰਜ ਚੜ੍ਹਨ ਦੇ ਨਾਲ ਹੀ, Next generation GST reforms ਲਾਗੂ ਹੋ ਜਾਣਗੇ। ਇੱਕ ਤਰ੍ਹਾਂ ਨਾਲ ਕੱਲ੍ਹ ਤੋਂ ਦੇਸ਼ ਵਿੱਚ GST ਬੱਚਤ ਉਤਸਵ ਹੋਣ ਜਾ ਰਿਹਾ ਹੈ। ਇਸ GST ਬੱਚਤ ਉਤਸਵ ਵਿੱਚ ਤੁਹਾਡੀ ਬੱਚਤ ਵਧੇਗੀ, ਅਤੇ ਤੁਸੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ ਹੋਰ ਜ਼ਿਆਦਾ ਅਸਾਨੀ ਨਾਲ ਖ਼ਰੀਦ ਸਕੋਗੇ। ਸਾਡੇ ਦੇਸ਼ ਦੇ ਗ਼ਰੀਬ, ਮੱਧ ਵਰਗ ਦੇ ਲੋਕ, ਨਿਓ ਮਿਡਲ ਕਲਾਸ, ਯੁਵਾ, ਕਿਸਾਨ, ਮਹਿਲਾਵਾਂ, ਦੁਕਾਨਦਾਰ, ਵਪਾਰੀ, ਉੱਦਮੀ, ਸਾਰਿਆਂ ਨੂੰ ਇਹ ਬੱਚਤ ਉਤਸਵ ਦਾ ਬਹੁਤ ਫਾਇਦਾ ਹੋਵੇਗਾ। ਯਾਨੀ, ਤਿਉਹਾਰਾਂ ਦੇ ਇਸ ਮੌਸਮ ਵਿੱਚ ਸਭ ਦਾ ਮੂੰਹ ਮਿੱਠਾ ਹੋਵੇਗਾ, ਦੇਸ਼ ਦੇ ਹਰ ਪਰਿਵਾਰ ਦੀ ਖ਼ੁਸ਼ੀਆਂ ਵਧਣਗੀਆਂ। ਮੈਂ ਦੇਸ਼ ਦੇ ਕੋਟਿ-ਕੋਟਿ ਪਰਿਵਾਰਜਨਾਂ ਨੂੰ Next Generation GST reforms ਦੀ ਅਤੇ ਇਸ ਬੱਚਤ ਉਤਸਵ ਦੀ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਰਿਫੌਰਮ, ਭਾਰਤ ਦੀ growth story ਨੂੰ accelerate ਕਰਨਗੇ, ਕਾਰੋਬਾਰ ਨੂੰ ਹੋਰ ਆਸਾਨ ਬਣਾਉਣਗੇ, ਨਿਵੇਸ਼ ਨੂੰ ਹੋਰ ਆਕਰਸ਼ਕ ਬਣਾਉਣਗੇ, ਅਤੇ ਹਰ ਸੂਬੇ ਨੂੰ ਵਿਕਾਸ ਦੀ ਦੌੜ ਵਿੱਚ ਬਰਾਬਰੀ ਦਾ ਸਾਥੀ ਬਣਾਉਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ
September 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼ਕਤੀ ਦੀ ਪੂਜਾ ਦੇ ਤਿਉਹਾਰ ਨਰਾਤਿਆਂ ਦੀ ਸ਼ੁਰੂਆਤ ‘ਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਰਾਤਿਆਂ ਦੇ ਪਹਿਲੇ ਦਿਨ ਤੋਂ ਹੀ, ਦੇਸ਼ ਆਤਮ-ਨਿਰਭਰ ਭਾਰਤ ਮੁਹਿੰਮ ਵੱਲ ਇੱਕ ਮਹੱਤਵਪੂਰਨ ਕਦਮ ਅੱਗੇ ਵਧਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ 22 ਸਤੰਬਰ ਨੂੰ ਸੂਰਜ ਚੜ੍ਹਨ ਦੇ ਨਾਲ ਹੀ, ਦੇਸ਼ ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰਾਂ ਨੂੰ ਲਾਗੂ ਕਰੇਗਾ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਪੂਰੇ ਭਾਰਤ ਵਿੱਚ ਜੀਐੱਸਟੀ ਬੱਚਤ ਉਤਸਵ (ਬੱਚਤ ਤਿਉਹਾਰ) ਦੀ ਸ਼ੁਰੂਆਤ ਹੈ।ਬਿਹਾਰ ਦੇ ਪੂਰਨੀਆ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 04:30 pm
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਤੋਂ ਮਾਫ਼ੀ ਮੰਗਦਾ ਹਾਂ, ਕੋਲਕਾਤਾ ਵਿੱਚ, ਮੇਰੇ ਸਮਾਗਮ ਵਿੱਚ ਥੋੜ੍ਹਾ ਸਮਾਂ ਜ਼ਿਆਦਾ ਗਿਆ, ਅਤੇ ਉਸ ਦੇ ਕਾਰਨ ਮੈਨੂੰ ਇੱਥੇ ਪਹੁੰਚਣ ਵਿੱਚ ਦੇਰੀ ਹੋਈ, ਉਸ ਦੇ ਬਾਵਜੂਦ ਵੀ ਇਨ੍ਹੀਂ ਵੱਡੀ ਤਾਦਾਦ ਵਿੱਚ ਤੁਸੀਂ ਲੋਕ ਸਾਨੂੰ ਅਸ਼ੀਰਵਾਦ ਦੇਣ ਲਈ ਆਏ, ਇਨ੍ਹਾ ਲੰਬਾ ਸਮਾਂ ਰੁੱਕੇ ਹਨ, ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ, ਅਤੇ ਦੇਰੀ ਨਾਲ ਆਉਣ ਲਈ ਮੈਂ ਫਿਰ ਇੱਕ ਵਾਰ ਜਨਤਾ-ਜਨਾਰਦਨ ਦੇ ਚਰਨਾਂ ਵਿੱਚ ਮੁਆਫ਼ੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ ਲਗਭਗ 40,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰਿਆਂ ਦਾ ਹਾਰਦਿਕ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪੂਰਨੀਆ ਮਾਂ ਪੂਰਣ ਦੇਵੀ, ਭਗਤ ਪ੍ਰਹਿਲਾਦ ਅਤੇ ਮਹਾਰਿਸ਼ੀ ਮੇਂਹੀ ਬਾਬਾ ਦੀ ਧਰਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਸ ਧਰਤੀ ਨੇ ਫਣੀਸ਼ਵਰਨਾਥ ਰੇਣੂ ਅਤੇ ਸਤੀਨਾਥ ਭਾਦੁੜੀ ਜਿਹੇ ਸਾਹਿਤਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਨੋਬਾ ਭਾਵੇ ਜਿਹੇ ਸਮਰਪਿਤ ਕਰਮਯੋਗੀਆਂ ਦੀ ਕਰਮਭੂਮੀ ਰਹੀ ਹੈ ਅਤੇ ਇਸ ਧਰਤੀ ਦੇ ਪ੍ਰਤੀ ਉਨ੍ਹਾਂ ਨੇ ਆਪਣੀ ਡੂੰਘੀ ਸ਼ਰਧਾ ਹੋਣ ਦੀ ਗੱਲ ਦੁਹਰਾਈ।7, ਲੋਕ ਕਲਿਆਨ ਮਾਰਗ, ਨਵੀਂ ਦਿੱਲੀ ਵਿੱਚ ਨੈਸ਼ਨਲ ਅਵਾਰਡੀ ਟੀਚਰਾਂ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 04th, 05:35 pm
ਸਾਡੇ ਇੱਥੇ ਅਧਿਆਪਕ ਦੇ ਪ੍ਰਤੀ ਇੱਕ ਸੁਭਾਵਿਕ ਸਨਮਾਨ ਹੁੰਦਾ ਹੈ ਅਤੇ ਉਹ ਸਮਾਜ ਦੀ ਇੱਕ ਬਹੁਤ ਵੱਡੀ ਸ਼ਕਤੀ ਵੀ ਹੈ। ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਖੜ੍ਹੇ ਹੋਣਾ ਇੱਕ ਪਾਪ ਹੈ। ਇਸ ਲਈ ਮੈਂ ਅਜਿਹਾ ਪਾਪ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਡੇ ਨਾਲ ਜ਼ਰੂਰ ਗੱਲਬਾਤ ਕਰਨਾ ਚਾਹਾਂਗਾ। ਮੈਂ ਤੁਹਾਨੂੰ ਸੰਵਾਦ ਜ਼ਰੂਰ ਕਰਨਾ ਚਾਹਾਂਗਾ । ਮੇਰੇ ਲਈ ਬਹੁਤ ਵਧੀਆ ਇਹ ਐਕਸਪੀਰੀਅੰਸ ਸੀ ਕਿ ਤੁਹਾਨੂੰ ਸਾਰਿਆ ਨੂੰ, ਉਂਜ ਤਾਂ ਸਾਰਿਆ ਨੂੰ ਮੈਨੂੰ, ਕਿਉਂਕਿ ਤੁਹਾਡੀ ਹਰ ਇੱਕ ਦੀ ਸਟੋਰੀ ਹੋਵੇਗੀ , ਹਰ ਇੱਕ ਦੇ ਆਪਣੇ ਜੀਵਨ ਵਿੱਚ ਕਿਉਂਕਿ ਉਸ ਦੇ ਬਿਨਾ ਇੱਥੇ ਤੱਕ ਪਹੁੰਚੇ ਨਹੀਂ ਹੋਵੋਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ
September 04th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਅਧਿਆਪਕਾਂ ਦੇ ਪ੍ਰਤੀ ਸੁਭਾਵਿਕ ਸਨਮਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਇੱਕ ਸਸ਼ਕਤ ਤਾਕਤ ਦੱਸਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਦਾ ਸਨਮਾਨ ਸਿਰਫ਼ ਇੱਕ ਰਿਵਾਜ਼ ਨਹੀਂ, ਸਗੋਂ ਉਨ੍ਹਾਂ ਦੇ ਆਜੀਵਨ ਸਮਰਪਣ ਅਤੇ ਪ੍ਰਭਾਵ ਦਾ ਸਨਮਾਨ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।ਸੁਤੰਤਰਤਾ ਦਿਵਸ ਸੰਬੋਧਨ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਕੀਤੇ ਗਏ ਪ੍ਰਮੁੱਖ ਐਲਾਨ
August 15th, 10:32 am
ਆਪਣੇ 12ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਦੇ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਲ ਕਿਲੇ ਨੂੰ ਭਾਰਤ ਦੇ ਉਥਾਨ ਦੇ ਅਗਲੇ ਅਧਿਆਇ ਦੇ ਲਈ ਇੱਕ ਸ਼ੁਭਅਰੰਭ ਸਥਲ ਵਿੱਚ ਬਦਲ ਦਿੱਤਾ। 79ਵੇਂ ਸੁਤੰਤਰਤਾ ਦਿਵਸ 'ਤੇ, ਉਨ੍ਹਾਂ ਨੇ ਕਈ ਸਾਹਸਿਕ ਐਨਾਨ ਕੀਤੇ, ਜੋ ਇੱਕ ਅਜਿਹੇ ਰਾਸ਼ਟਰ ਦਾ ਸੰਕੇਤ ਦਿੰਦੇ ਹਨ, ਜੋ ਭਵਿੱਖ ਵਿੱਚ ਕੇਵਲ ਕਦਮ ਰੱਖਣ ਦੇ ਲਈ ਨਹੀਂ, ਬਲਕਿ ਛਲਾਂਗ ਲਗਾਉਣ ਦੇ ਲਈ ਤਿਆਰ ਹੈ।