
ਪ੍ਰਧਾਨ ਮੰਤਰੀ ਨੇ ਰਾਮ ਜਨਮਭੂਮੀ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤਯੇਂਦਰ ਦਾਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
February 12th, 02:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮ ਜਨਮਭੂਮੀ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤਯੇਂਦਰ ਦਾਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ। ਸ਼੍ਰੀ ਮੋਦੀ ਨੇ ਮਹੰਤ ਸਤਯੇਂਦਰ ਦਾਸ ਜੀ ਨੂੰ ਧਾਰਮਿਕ ਅਨੁਸ਼ਠਾਨਾਂ ਅਤੇ ਸ਼ਾਸਤਰਾਂ ਦਾ ਮਾਹਰ ਦੱਸਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਭਗਵਾਨ ਸ਼੍ਰੀ ਰਾਮ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ।