ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

February 12th, 10:17 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ, ਸਗੋਂ ਭਾਰਤੀ ਸਭਿਆਚਾਰ ਅਤੇ ਪਰੰਪਰਾ ਨੂੰ ਅਮੀਰ ਬਣਾਉਣ ਵਿੱਚ ਵੀ ਬੇਮਿਸਾਲ ਯੋਗਦਾਨ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਸਮਾਜ ਸੁਧਾਰ ਲਈ ਉਨ੍ਹਾਂ ਦੇ ਯਤਨ ਦੇਸ- ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਵੇਦਾਂ ਦੇ ਸਦੀਵੀ ਗਿਆਨ ਨੂੰ ਦਰਸਾਉਣ ਵਾਲੇ ਸੰਸਕ੍ਰਿਤ ਸੁਭਾਸ਼ਤਮ ਨੂੰ ਸਾਂਝਾ ਕੀਤਾ

February 12th, 08:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਦਾਂ ਦੇ ਸਦੀਵੀ ਗਿਆਨ ਨੂੰ ਦਰਸਾਉਣ ਵਾਲੇ ਸੰਸਕ੍ਰਿਤ ਸੁਭਾਸ਼ਤਮ ਦੇ ਇੱਕ ਸਲੋਕ ਨੂੰ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ

October 31st, 06:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।

ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

February 12th, 02:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਵਿਚਾਰਕ, ਸਮਾਜ ਸੁਧਾਰਕ ਅਤੇ ਉਤਸ਼ਾਹੀ ਰਾਸ਼ਟਰਵਾਦੀ ਚਿੰਤਕ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।