ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

October 20th, 10:30 am

ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ

October 20th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।

ਪ੍ਰਧਾਨ ਮੰਤਰੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦੇਣ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ

August 15th, 07:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ।

ਤਮਿਲ ਨਾਡੂ ਦੇ ਗੰਗਈਕੋਂਡਾ ਚੋਲਾਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

July 27th, 12:30 pm

ਪਰਮ ਆਦਰਯੋਗ ਆਧੀਨਮ ਮਠਾਧੀਸ਼ਗਣ, ਚਿਨਮਯਾ ਮਿਸ਼ਨ ਦੇ ਸਵਾਮੀਗਣ, ਤਮਿਲ ਨਾਡੂ ਦੇ ਗਵਰਨਰ R N ਰਵੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਡਾ. ਐੱਲਮੁਰੂਗਨ ਜੀ, ਸਥਾਨਕ ਸਾਂਸਦ ਥਿਰੂਮਾ-ਵਲਵਨ ਜੀ, ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਮੰਤਰੀ, ਸੰਸਦ ਵਿੱਚ ਮੇਰੇ ਸਾਥੀ ਮਾਣਯੋਗ ਸ਼੍ਰੀ ਇਲੈਯਾਰਾਜਾ ਜੀ, ਸਾਰੇ ਓਦੁਵਾਰ, ਭਗਤ, ਸਟੂਡੈਂਟਸ, ਕਲਚਰ ਹਿਸਟੋਰਿਯੰਸ (ओदुवार्, भक्त, स्टूडेंट्स, कल्चरल हिस्टोरियन्स) ਅਤੇ ਮੇਰੇ ਭਾਈਓ ਅਤੇ ਭੈਣੋਂ,! ਨਮ: ਸ਼ਿਵਾਏ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਨੂੰ ਸੰਬੋਧਨ ਕੀਤਾ

July 27th, 12:25 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਈ ਮਹੋਤਸਵ ਨੂੰ ਸੰਬੋਧਨ ਕੀਤਾ। ਸਰਵਸ਼ਕਤੀਮਾਨ ਭਗਵਾਨ ਸ਼ਿਵ ਨੂੰ ਨਮਨ ਕਰਦੇ ਹੋਏ, ਸ਼੍ਰੀ ਇਲੈਯਾਰਾਜ ਦੇ ਸੰਗੀਤ ਅਤੇ ਓਧੁਵਰਾਂ ਦੇ ਪਵਿੱਤਰ ਜਾਪ ਦੇ ਨਾਲ, ਰਾਜਾਰਾਜ ਚੋਲ ਦੀ ਪਾਵਨ ਭੂਮੀ ਵਿੱਚ ਦਿਵਯ ਦਰਸ਼ਨ ਦੇ ਮਾਧਿਅਮ ਨਾਲ ਅਨੁਭਵ ਕੀਤੀ ਗਈ ਡੂੰਘੀ ਅਧਿਆਤਮਿਕ ਊਰਜਾ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਧਿਆਤਮਿਕ ਵਾਤਾਵਰਣ ਨੇ ਆਤਮਾ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

July 26th, 06:47 pm

ਆਪਣੀ ਮਾਲੇ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ‘ਮੁੱਖ ਮਹਿਮਾਨ’ ਵਜੋਂ ਹਿੱਸਾ ਲਿਆ। ਇਹ ਪਹਿਲਾਂ ਮੌਕਾ ਹੈ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ (President Muizzu) ਦੁਆਰਾ ਸੱਦੇ ਜਾਣ ਵਾਲੇ ਰਾਜ ਜਾਂ ਸਰਕਾਰ ਦੇ ਮੁਖੀ ਦੇ ਪੱਧਰ 'ਤੇ ਪਹਿਲੇ ਵਿਦੇਸ਼ੀ ਨੇਤਾ ਵੀ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਾਲਦੀਵ ਦੀ ਸਰਕਾਰੀ ਯਾਤਰਾ ਦੌਰਾਨ ਕੀਤੇ ਗਏ ਸਮਝੌਤਿਆਂ ਦੇ ਪਰਿਣਾਮਾਂ ਦੀ ਸੂਚੀ

July 26th, 07:19 am

ਮਾਲਦੀਵ ਨੂੰ 4,850 ਕਰੋੜ ਰੁਪਏ ਦੀ ਲੋਨ ਸਹਾਇਤਾ (ਐੱਲਓਸੀ) ਦਾ ਵਿਸਤਾਰ ਕੀਤਾ ਗਿਆ

ਭਾਰਤ-ਮਾਲਦੀਵ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ 'ਤੇ ਯਾਦਗਾਰੀ ਡਾਕ ਟਿਕਟ ਜਾਰੀ

July 25th, 09:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ ਨੇ ਭਾਰਤ-ਮਾਲਦੀਵ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ 'ਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ।

ਪ੍ਰਧਾਨ ਮੰਤਰੀ ਨੇ ਮਾਲਦ੍ਵੀਪ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 25th, 08:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਲੇ ਸਥਿਤ ਰਾਸ਼ਟਰਪਤੀ ਦਫ਼ਤਰ ਵਿੱਚ ਮਾਲਦ੍ਵੀਪ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜੂ ਨਾਲ ਮੁਲਾਕਾਤ ਕੀਤੀ। ਬੈਠਕ ਤੋਂ ਪਹਿਲ਼ਾਂ ਰਾਸ਼ਟਰਪਤੀ ਮੁਇੱਜੂ ਨੇ ਪ੍ਰਧਾਨ ਮੰਤਰੀ ਦਾ ਰਿਪਬਲਿਕ ਸਕਵਾਇਰ ‘ਤੇ ਰਸਮੀ ਸੁਆਗਤ ਕੀਤਾ।ਇਹ ਮੁਲਾਕਾਤ ਗਰਮਜੋਸ਼ੀ ਵਾਲੀ ਰਹੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਡੂੰਘੀ ਦੋਸਤੀ ਦੀ ਪੁਸ਼ਟੀ ਹੋਈ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਨੇ ਮਾਲਦੀਵ ਦੇ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ

July 25th, 08:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ ਨੇ ਅੱਜ ਮਾਲੇ ਵਿੱਚ ਮਾਲਦੀਵ ਦੇ ਅਤਿ-ਆਧੁਨਿਕ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ।

ਮਾਲਦ੍ਵੀਪ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

July 25th, 06:00 pm

ਸਭ ਤੋਂ ਪਹਿਲੇ ਸਾਰੇ ਭਾਰਤਵਾਸੀਆਂ ਵਲੋਂ, ਮੈਂ ਰਾਸ਼ਟਰਪਤੀ ਜੀ ਅਤੇ ਮਾਲਦ੍ਵੀਪ ਦੇ ਲੋਕਾਂ ਨੂੰ ਆਜ਼ਾਦੀ ਦੇ 60 ਸਾਲਾਂ ਦੀ ਇਤਿਹਾਸਿਕ ਵਰ੍ਹੇਗੰਢ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਮਾਲੇ ਪਹੁੰਚੇ

July 25th, 10:28 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਮਾਲਦੀਵ ਪਹੁੰਚੇ। ਹਵਾਈ ਅੱਡੇ 'ਤੇ ਰਾਸ਼ਟਰਪਤੀ ਮੁਹੰਮਦ ਮੁਇੱਜ਼ੂ ਨੇ ਉਨ੍ਹਾਂ ਦਾ ਨਿਜੀ ਤੌਰ 'ਤੇ ਸੁਆਗਤ ਕੀਤਾ। ਪ੍ਰਧਾਨ ਮੰਤਰੀ ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ 26-27 ਜੁਲਾਈ ਨੂੰ ਤਮਿਲ ਨਾਡੂ ਦਾ ਦੌਰਾ ਕਰਨਗੇ

July 25th, 10:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀਬ੍ਰਿਟੇਨ ਅਤੇ ਮਾਲਦੀਵ ਦੀ ਆਪਣੀ ਸਫ਼ਲ ਯਾਤਰਾ ਤੋਂ ਸਵਦੇਸ਼ ਪਰਤਣ ਤੋਂ ਬਾਅਦ 26 ਜੁਲਾਈ ਨੂੰ ਰਾਤ ਲਗਭਗ 8 ਵਜੇ ਤਮਿਲ ਨਾਡੂ ਦੇ ਤੂਤੀਕੋਰਿਨ ਵਿੱਚ ਇੱਕ ਜਨਤਕ ਸਮਾਗਮ ਵਿੱਚ 4800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੇ ਦੌਰੇ ਦੀ ਪੂਰਵ ਸੰਧਿਆ 'ਤੇ ਬਿਆਨ

July 23rd, 01:05 pm

ਭਾਰਤ ਅਤੇ ਯੂਕੇ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਸਾਂਝਾ ਕਰਦੇ ਹਨ ਜਿਸ ਵਿੱਚ ਹਾਲ ਹੀ ਦੇ ਵਰ੍ਹਿਆਂ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਗਈ ਹੈ। ਸਾਡਾ ਸਹਿਯੋਗ ਵਪਾਰ, ਨਿਵੇਸ਼, ਟੈਕਨੋਲੋਜੀ, ਇਨੋਵੇਸ਼ਨ, ਰੱਖਿਆ, ਸਿੱਖਿਆ, ਖੋਜ, ਸਥਿਰਤਾ, ਸਿਹਤ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਕਈ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਦੇ ਨਾਲ ਮੇਰੀ ਮੁਲਾਕਾਤ ਦੌਰਾਨ, ਸਾਨੂੰ ਆਪਣੀ ਆਰਥਿਕ ਸਾਂਝੇਦਾਰੀ ਨੂੰ ਹੋਰ ਵਧਾਉਣ ਦਾ ਮੌਕਾ ਮਿਲੇਗਾ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿੱਚ ਸਮ੍ਰਿੱਧੀ, ਵਿਕਾਸ ਅਤੇ ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣਾ ਹੈ। ਮੈਂ ਇਸ ਦੌਰੇ ਦੌਰਾਨ ਮਹਾਮਹਿਮ ਰਾਜਾ ਚਾਰਲਸ III ਨੂੰ ਵੀ ਮਿਲਣ ਲਈ ਉਤਸੁਕ ਹਾਂ।

ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦਾ ਦੌਰਾ (23 - 26 ਜੁਲਾਈ, 2025)

July 20th, 10:49 pm

ਪ੍ਰਧਾਨ ਮੰਤਰੀ ਮੋਦੀ 23 - 26 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਅਧਿਕਾਰਤ ਦੌਰਾ ਅਤੇ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਸਟਾਰਮਰ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਗੇ, ਅਤੇ ਉਹ ਸੀਐੱਸਪੀ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਸੁਤੰਤਰਤਾ ਦੀ 60ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ 'ਗੈਸਟ ਆਵ੍ ਆਨਰ' ਹੋਣਗੇ। ਉਹ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨਾਲ ਮੁਲਾਕਾਤ ਕਰਨਗੇ ਅਤੇ ਆਪਸੀ ਹਿਤਾਂ ਦੇ ਮੁੱਦਿਆਂ 'ਤੇ ਚਰਚਾ ਕਰਨਗੇ।

ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ

January 26th, 05:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਦਿੱਤੀਆਂ ਗਈਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।

ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)

October 07th, 03:40 pm

ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨ

ਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ

October 07th, 02:39 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।

October 07th, 12:25 pm

ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ

December 01st, 09:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 01 ਦਸੰਬਰ 2023 ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸੀਓਪੀ-28(COP-28) ਸਮਿਟ ਦੇ ਮੌਕੇ ‘ਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮੁਹੰਮਦ ਮੁਇੱਜ਼ੂ ਨਾਲ ਮੁਲਾਕਾਤ ਕੀਤੀ।