ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

August 05th, 10:11 am

ਪ੍ਰਧਾਨ ਮੰਤਰੀ ਮੋਦੀ ਐਤਵਾਰ,30 ਅਗਸਤ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ

July 26th, 11:30 am

Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.

26 ਜੁਲਾਈ ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

July 25th, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)

June 28th, 11:30 am

‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।

28 ਜੂਨ ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

June 27th, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ

May 31st, 11:30 am

‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

31 ਮਈ ਨੂੰ 'ਮਨ ਕੀ ਬਾਤ' ਸੁਣਨ ਲਈ ਟਿਊਨ ਇਨ ਕਰੋ

May 30th, 08:30 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ

April 26th, 11:30 am

ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

26 ਅਪ੍ਰੈਲ 2026ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

April 25th, 08:30 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ

March 29th, 11:30 am

ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਪੋਰਬੰਦਰ ਵਿੱਚ ਮਾਧਵਪੁਰ ਮੇਲੇ ਦੇ ਮੌਕੇ ’ਤੇ ਵਧਾਈਆਂ ਦਿੱਤੀਆਂ

March 29th, 10:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਪੋਰਬੰਦਰ ਵਿੱਚ ਚੱਲ ਰਹੇ ਮਾਧਵਪੁਰ ਮੇਲੇ ਲਈ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜੀਵਿਤ ਜਸ਼ਨ ਸਾਡੀ ਸ਼ਾਨਦਾਰ ਸੰਸਕ੍ਰਿਤੀ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਇਹ ਗੁਜਰਾਤ ਅਤੇ ਉੱਤਰ-ਪੂਰਬ ਦੇ ਸਦੀਵੀ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਤਿਉਹਾਰ ਵਿਭਿੰਨ ਪਰੰਪਰਾਵਾਂ ਨੂੰ ਇੱਕਜੁੱਟ ਕਰਦਾ ਹੈ, ਜੋ ‘ਏਕ ਭਾਰਤ, ਸ੍ਰੇਸ਼ਠ ਭਾਰਤ’ ਦੀ ਸੱਚੀ ਭਾਵਨਾ ਨੂੰ ਦਰਸਾਉਂਦਾ ਹੈ। ਮੈਂ ਲੋਕਾਂ ਨੂੰ ਇਸ ਮੇਲੇ ਵਿੱਚ ਜਾਣ ਦੀ ਅਪੀਲ ਕਰਦਾ ਹਾਂ!”

29ਮਾਰਚ 2026 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

March 28th, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ

February 24th, 09:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਕ੍ਰਿਸ਼ਮਈ ਨੇਤਾ ਅਤੇ ਸ਼ਾਨਦਾਰ ਪ੍ਰਸ਼ਾਸਕ ਵਜੋਂ ਯਾਦ ਕੀਤਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿੱਚ ਇੱਕ ਅਮਿੱਟ ਥਾਂ ਬਣਾਈ ਹੈ।

ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ

February 22nd, 11:30 am

ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।

22 ਫਰਵਰੀ 2025 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

February 21st, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਵਿਸ਼ਵ ਰੇਡੀਓ ਦਿਵਸ ਲੋਕਾਂ ਦੀ ਭਰੋਸੇਯੋਗ ਆਵਾਜ਼ ਦਾ ਜਸ਼ਨ ਮਨਾਉਣ ਦਾ ਦਿਨ ਹੈ: ਪ੍ਰਧਾਨ ਮੰਤਰੀ

February 13th, 12:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਸ਼ਵ ਰੇਡੀਓ ਦਿਵਸ ਇੱਕ ਅਜਿਹੇ ਮੀਡੀਆ ਦਾ ਜਸ਼ਨ ਮਨਾਉਣ ਦਾ ਮੌਕਾ ਹੈ, ਜੋ ਦੂਰ-ਦੁਰਾਡੇ ਦੇ ਪਿੰਡਾਂ ਤੋਂ ਲੈ ਕੇ ਭੀੜ-ਭੜੱਕੇ ਵਾਲੇ ਸ਼ਹਿਰਾਂ ਤੱਕ, ਲੋਕਾਂ ਦੀ ਭਰੋਸੇਯੋਗ ਆਵਾਜ਼ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਵਰ੍ਹਿਆਂ ਤੋਂ ਰੇਡੀਓ ਸਮੇਂ ਸਿਰ ਸੂਚਨਾ ਪਹੁੰਚਾਉਂਦਾ ਰਿਹਾ ਹੈ, ਹੁਨਰ ਨੂੰ ਨਿਖਾਰਦਾ ਰਿਹਾ ਹੈ ਅਤੇ ਰਚਨਾਤਮਕਤਾ ਨੂੰ ਹੁਲਾਰਾ ਦਿੰਦਾ ਰਿਹਾ ਹੈ।

ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ

February 07th, 03:59 pm

ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ

February 07th, 03:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।

ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ

February 05th, 05:35 pm

ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ

February 05th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।