Cabinet approves a Road Construction project in Uttar Pradesh worth Rs.7145.14 crore
July 01st, 03:09 pm
The Cabinet Committee on Economic Affairs, chaired by PM Modi, has approved a 117.7 km Road Construction project in Uttar Pradesh worth Rs. 7,145.14 crore. Aligned with the PM GatiShakti National Master Plan, the project will improve connectivity to 16 Economic Nodes, 9 Social Nodes and 10 Logistics Nodes. The project will provide seamless, high-speed connectivity while generating jobs.‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਪ੍ਰਧਾਨ ਮੰਤਰੀ ਨੇ ਸਹਾਇਕ ਸਕੱਤਰ ਵਜੋਂ ਨਿਯੁਕਤ 2024 ਬੈਚ ਦੇ ਸਿਖਲਾਈ ਅਧੀਨ ਆਈਏਐੱਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ
June 23rd, 02:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 2024 ਬੈਚ ਦੇ 183 ਸਿਖਲਾਈ ਅਧੀਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਹਾਇਕ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਸੀਐੱਮਏ ਸੀਜੀਐੱਮ ਦੇ ਚੇਅਰਮੈਨ ਅਤੇ ਸੀ.ਈ.ਓ. ਸ਼੍ਰੀ ਰੋਡੋਲਫ ਸਾਦੇ ਨਾਲ ਸਮੁੰਦਰੀ ਸੰਪਰਕ ਅਤੇ ਸਹਿਯੋਗ ਦੇ ਮੌਕਿਆਂ ਬਾਰੇ ਚਰਚਾ ਕੀਤੀ
June 18th, 06:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਐੱਮਏ ਸੀਜੀਐੱਮ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀ ਰੋਡੋਲਫ ਸਾਦੇ ਨਾਲ ਸਮੁੰਦਰੀ ਆਵਾਜਾਈ, ਜਹਾਜ਼ਰਾਨੀ ਦੇ ਵਿਸ਼ਵ-ਵਿਆਪੀ ਰੁਝਾਨਾਂ ਅਤੇ ਭਾਰਤ ਦੇ ਤੇਜ਼ੀ ਨਾਲ ਵਧ ਰਹੇ ਸਮੁੰਦਰੀ ਖੇਤਰ ਵਿੱਚ ਉੱਭਰ ਰਹੇ ਮੌਕਿਆਂ ਬਾਰੇ ਸਾਰਥਕ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਦੌਰਾਨ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ-7 ਸਿਖ਼ਰ ਸੰਮੇਲਨ ਦੇ “ਸੁਰੱਖਿਅਤ, ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਏਆਈ ਦੇ ਵਿਸਥਾਰ ਨੂੰ ਯਕੀਨੀ ਬਣਾਉਣਾ” ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 17th, 09:20 pm
ਮੈਂ ਇਸ ਮਹੱਤਵਪੂਰਨ ਵਿਸ਼ੇ ਨੂੰ ਸਾਡੀ ਚਰਚਾ ਦਾ ਹਿੱਸਾ ਬਣਾਉਣ ਲਈ ਆਪਣੇ ਦੋਸਤ ਰਾਸ਼ਟਰਪਤੀ ਮੈਕਰੌਂ ਦਾ ਸ਼ੁਕਰੀਆ ਅਦਾ ਕਰਦਾ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਮਸਨੂਈ ਬੁੱਧੀ ਮਨੁੱਖ ਵਲੋਂ ਵਿਕਸਤ ਕੀਤੀਆਂ ਗਈਆਂ ਸਭ ਤੋਂ ਪਰਿਵਰਤਨਕਾਰੀ ਤਕਨਾਲੋਜੀਆਂ ਵਿੱਚੋਂ ਇੱਕ ਹੈ।ਪ੍ਰਧਾਨ ਮੰਤਰੀ ਨੇ ਪਿਛਲੇ ਦਹਾਕੇ ਵਿੱਚ ਸਵੈ-ਨਿਰਭਰਤਾ ਅਤੇ ਨਵੀਨਤਾ ਦੇ ਜ਼ੋਰ ’ਤੇ ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਆਏ ਬਦਲਾਅ ਦਾ ਜ਼ਿਕਰ ਕੀਤਾ
June 17th, 12:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਇੱਕ ਦਹਾਕੇ ਦੌਰਾਨ ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਹੋਏ ਮਹੱਤਵਪੂਰਨ ਬਦਲਾਅ ਨੂੰ ਉਜਾਗਰ ਕੀਤਾ ਹੈ।India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਇੱਕ ਮਜ਼ਬੂਤ ਨਵੀਨਤਾਕਾਰੀ ਪ੍ਰਣਾਲੀ ਦੇ ਉਭਾਰ ਦੀ ਦਿਸ਼ਾ ਵਿੱਚ ਸਰਕਾਰ ਦੇ ਮਜ਼ਬੂਤ ਯਤਨਾਂ ਦਾ ਜ਼ਿਕਰ ਕੀਤਾ
June 13th, 11:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਹੈ ਕਿ ਭਾਰਤ ਦੇ ਨੌਜਵਾਨਾਂ ਨੇ ਆਪਣੇ ਸੁਪਨਿਆਂ ਨੂੰ ਆਤਮ-ਵਿਸ਼ਵਾਸ ਨਾਲ ਪੂਰਾ ਕੀਤਾ ਹੈ।PM chairs 11th Governing Council Meeting of NITI Aayog
June 11th, 08:09 pm
While addressing the 11th Governing Council Meeting of NITI Aayog, PM Modi called for collective efforts by States and the Centre to achieve Viksit Bharat@2047. He also highlighted the importance of youth empowerment, women-led development, AI-driven growth, MSMEs, defence manufacturing and inclusive human development across the country.The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.Visit of Prime Minister to France and Slovakia (June 13-18, 2026)
June 09th, 07:20 pm
PM Modi will visit France from 13-14 June 2026 and again from 16-19 June 2026. During his initial visit to France, he will hold discussions with President Emmanuel Macron and jointly inaugurate the 'Bharat Innovates' event. He will then visit Slovakia from 14-16 June 2026 to hold discussions with PM Robert Fico and meet President Peter Pellegrini. The PM will once again visit France to participate in the G7 Summit and the VivaTech Summit.ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।