2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਪ੍ਰਧਾਨ ਮੰਤਰੀ ਨੇ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ 'ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ' ਨੂੰ ਸ਼ਾਮਲ ਕੀਤੇ ਜਾਣ ਦੀ ਸ਼ਲਾਘਾ ਕੀਤੀ
July 12th, 09:23 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ ਨੂੰ ਪ੍ਰਤਿਸ਼ਠਿਤ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ 'ਤੇ ਬਹੁਤ ਮਾਣ ਅਤੇ ਖੁਸ਼ੀ ਵਿਅਕਤ ਕੀਤੀ ਹੈ।