ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ

September 12th, 04:54 pm

ਅੱਜ ਵਿਗਿਆਨ ਭਵਨ, ਭਾਰਤ ਦੇ ਸਵਰਣਿਮ ਅਤੀਤ ਦੇ ਪੁਨਰ ਜਾਗਰਣ ਦਾ ਗਵਾਹ ਬਣ ਰਿਹਾ ਹੈ। ਕੁਝ ਹੀ ਦਿਨ ਪਹਿਲਾਂ, ਮੈਂ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ। ਅਤੇ ਅੱਜ ਇੰਨੇ ਘੱਟ ਸਮੇਂ ਵਿੱਚ ਹੀ ਅਸੀਂ ਗਿਆਨ ਭਾਰਤਮ ਇੰਟਰਨੈਸ਼ਨਲ ਕਾਨਫਰੰਸ ਦਾ ਆਯੋਜਨ ਕਰ ਰਹੇ ਹਾਂ। ਹੁਣ ਇਸ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਇਹ ਇੱਕ ਸਰਕਾਰੀ ਜਾਂ academic event ਨਹੀਂ ਹੈ, ਗਿਆਨ ਭਾਰਤਮ ਮਿਸ਼ਨ, ਭਾਰਤ ਦੇ ਸੱਭਿਆਚਾਰ, ਸਾਹਿਤ ਅਤੇ ਚੇਤਨਾ ਦਾ ਨਾਅਰਾ ਬਣਨ ਜਾ ਰਿਹਾ ਹੈ। ਹਜ਼ਾਰਾ ਪੀੜ੍ਹੀਆਂ ਦਾ ਚਿੰਤਨ-ਮਨਨ, ਭਾਰਤ ਦੇ ਮਹਾਨ ਰਿਸ਼ੀਆਂ-ਅਚਾਰਿਆਂ ਅਤੇ ਵਿਦਵਾਨਾਂ ਦਾ ਬੋਧ ਅਤੇ ਖੋਜ, ਸਾਡੀਆਂ ਗਿਆਨ ਪਰੰਪਰਾਵਾਂ, ਸਾਡੀ ਵਿਗਿਆਨਕ ਵਿਰਾਸਤਾਂ, ਗਿਆਨ ਭਾਰਤਮ ਮਿਸ਼ਨ ਦੇ ਜ਼ਰੀਏ ਅਸੀਂ ਉਨ੍ਹਾਂ ਨੂੰ digitize ਕਰਨ ਜਾ ਰਹੇ ਹਾਂ। ਮੈਂ ਇਸ ਮਿਸ਼ਨ ਲਈ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਗਿਆਨ ਭਾਰਤਮ ਦੀ ਪੂਰੀ ਟੀਮ ਨੂੰ, ਅਤੇ ਸੱਭਿਆਚਾਰ ਮੰਤਰਾਲੇ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ

September 12th, 04:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਗਿਆਨ ਭਾਰਤਮ ‘ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਗਿਆਨ ਭਵਨ ਅੱਜ ਭਾਰਤ ਦੇ ਸੁਨਹਿਰੇ ਅਤੀਤ ਦੇ ਪੁਨਰ ਉਥਾਨ ਦਾ ਗਵਾਹ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ ਅਤੇ ਇੰਨੇ ਘਟ ਸਮੇਂ ਵਿੱਚ ਗਿਆਨ ਭਾਰਤਮ ਅੰਤਰਰਾਸ਼ਟਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਮਿਸ਼ਨ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕੋਈ ਸਰਕਾਰੀ ਜਾ ਅਕਾਦਮਿਕ ਪ੍ਰੋਗਰਾਮ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

November 12th, 11:36 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਛੋਟੀਆਂ ਔਨਲਾਈਨ ਪੇਮੈਂਟਸ ਨਾਲ ਬੜੀ ਡਿਜੀਟਲ ਅਰਥਵਿਵਸਥਾ ਬਣ ਰਹੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

April 24th, 11:30 am

ਨਮਸਕਾਰ ਮੇਰੇ ਪਿਆਰੇ ਦੇਸ਼ਵਾਸੀਓ, ਨਵੇਂ ਵਿਸ਼ਿਆਂ ਨਾਲ, ਨਵੀਆਂ ਪ੍ਰੇਰਣਾਦਾਇਕ ਉਦਾਹਰਣਾਂ ਦੇ ਨਾਲ, ਨਵੇਂ ਸੰਦੇਸ਼ਾਂ ਨਾਲ, ਮੈਂ ਇੱਕ ਵਾਰ ਫਿਰ ਤੁਹਾਡੇ ਨਾਲ ‘ਮਨ ਕੀ ਬਾਤ’ ਕਰਨ ਆਇਆ ਹਾਂ। ਕੀ ਤੁਸੀਂ ਜਾਣਦੇ ਹੋ ਕਿ ਮੈਨੂੰ ਇਸ ਵਾਰ ਕਿਸ ਵਿਸ਼ੇ ਬਾਰੇ ਸਭ ਤੋਂ ਵੱਧ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ? ਇਹ ਵਿਸ਼ਾ ਅਜਿਹਾ ਹੈ ਜੋ ਇਤਿਹਾਸ, ਵਰਤਮਾਨ ਅਤੇ ਭਵਿੱਖ ਤਿੰਨਾਂ ਨਾਲ ਸਬੰਧਿਤ ਹੈ। ਮੈਂ ਦੇਸ਼ ਨੂੰ ਦਿੱਤੇ ਗਏ ਨਵੇਂ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਗੱਲ ਕਰ ਰਿਹਾ ਹਾਂ। ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ’ਤੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਉਦਘਾਟਨ ਕੀਤਾ ਗਿਆ ਹੈ। ਇਸ ਨੂੰ ਦੇਸ਼ ਦੇ ਨਾਗਰਿਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਕ ਸਰੋਤੇ ਹਨ ਸ਼੍ਰੀ ਸਾਰਥਕ ਜੀ। ਸਾਰਥਕ ਜੀ ਗੁਰੂਗ੍ਰਾਮ ਵਿੱਚ ਰਹਿੰਦੇ ਹਨ ਅਤੇ ਉਹ ਪਹਿਲਾ ਮੌਕਾ ਮਿਲਦੇ ਹੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਨੂੰ ਦੇਖਣ ਆਏ ਹਨ। ਸਾਰਥਕ ਜੀ ਨੇ ਮੈਨੂੰ ਨਮੋ ਐਪ ’ਤੇ ਜੋ ਸੰਦੇਸ਼ ਲਿਖਿਆ ਹੈ, ਉਹ ਬਹੁਤ ਦਿਲਚਸਪ ਹੈ।

PM condoles demise of Professor M. S. Narasimhan

May 16th, 12:05 pm

The Prime Minister, Shri Narendra Modi has expressed grief over the demise of Professor M. S. Narasimhan.