ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ

February 12th, 04:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਅੱਜ ਸੁਬ੍ਹਾ ਮਾਰਸਿਲੇ ਵਿੱਚ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ ਅਤੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਦੇ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਦੋਹਾਂ ਨੇਤਾਵਾਂ ਨੇ ਸ਼ਹੀਦਾਂ ਦੇ ਬਲੀਦਾਨ ਨੂੰ ਸਨਮਾਨ ਦੇਣ ਦੇ ਲਈ ਉੱਥੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।